ਬੈਂਗਲੁਰੂ ‘ਚ ਇਕ ਔਰਤ ਨਾਲ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਚਲਦੀ ਕਾਰ ‘ਚ 4 ਲੋਕਾਂ ਨੇ ਔਰਤ ਨਾਲ ਗੈਂਗਰੇਪ ਕੀਤਾ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਪੁਲਿਸ ਮੁਤਾਬਕ ਚਾਰਾਂ ਦੋਸ਼ੀਆਂ ਨੇ ਪਹਿਲਾਂ ਔਰਤ ਨੂੰ ਅਗਵਾ ਕੀਤਾ ਅਤੇ ਫਿਰ ਚੱਲਦੀ ਗੱਡੀ ‘ਚ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਘਟਨਾ 25 ਮਾਰਚ ਰਾਤ 10 ਵਜੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਚਾਰੇ ਦੋਸ਼ੀਆਂ ਨੇ ਔਰਤ ਨੂੰ ਜ਼ਬਰਦਸਤੀ ਕਾਰ ਵਿੱਚ ਬਿਠਾ ਲਿਆ ਅਤੇ ਆਪਣੇ ਨਾਲ ਫ਼ਰਾਰ ਹੋ ਗਏ। ਹਾਲਾਂਕਿ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਘਟਨਾ ਉਸ ਵੇਲੇ ਵਾਪਰੀ ਜਦੋਂ ਮਹਿਲਾ ਕੋਰਮੰਗਲਾ ਸਥਿਤ ਨੈਸ਼ਨਲ ਗੇਮਜ਼ ਵਿਲੇਜ ਪਾਰਕ ਵਿੱਚ ਬੈਠੀ ਸੀ। ਫਿਰ ਚਾਰੇ ਮੁਲਜ਼ਮ ਉਸ ਨੂੰ ਜ਼ਬਰਦਸਤੀ ਕਾਰ ਵਿੱਚ ਬਿਠਾ ਕੇ ਉਥੋਂ ਫ਼ਰਾਰ ਹੋ ਗਏ। ਇਸ ਤੋਂ ਬਾਅਦ ਸਾਰਿਆਂ ਨੇ ਚਲਦੀ ਗੱਡੀ ‘ਚ ਔਰਤ ਨਾਲ ਬਲਾਤਕਾਰ ਕੀਤਾ। ਕਾਨੂੰਨ ਵਿਵਸਥਾ ਤੋਂ ਬੇਖੌਫ ਘੁੰਮ ਰਹੇ ਇਹ ਦੋਸ਼ੀ ਇਥੇ ਹੀ ਨਹੀਂ ਰੁਕੇ, ਉਨ੍ਹਾਂ ਨੇ ਔਰਤ ਨੂੰ ਧਮਕੀ ਵੀ ਦਿੱਤੀ। ਦੋਸ਼ੀਆਂ ਨੇ ਘਟਨਾ ਨੂੰ ਅੰਜਾਮ ਦੇਣ ਦੇ ਅਗਲੇ ਦਿਨ ਯਾਨੀ 26 ਮਾਰਚ ਦੀ ਸਵੇਰ ਔਰਤ ਨੂੰ ਉਸ ਦੇ ਘਰ ਦੇ ਕੋਲ ਛੱਡਿਆ ਤੇ ਧਮਕੀ ਦਿੱਤੀ ਕਿ ਜੇ ਉਸ ਨੇ ਇਸ ਬਾਰੇ ਕਿਸੇ ਨੂੰ ਵੀ ਦੱਸਿਆ ਤਾਂ ਨਤੀਜਾ ਚੰਗਾ ਨਹੀਂ ਹੋਵੇਗਾ। ਹਾਲਾਂਕਿ ਔਰਤ ਉਨ੍ਹਾਂ ਦੀ ਧਮਕੀ ਤੋਂ ਨਹੀਂ ਡਰੀ ਅਤੇ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਾ ਦਿੱਤੀ।
ਦੋਸ਼ੀਆਂ ਦੀ ਪਛਾਣ ਸਤੀਸ਼, ਵਿਜੇ, ਸ੍ਰੀਧਪ ਅਤੇ ਕਿਰਨ ਵਜੋਂ ਹੋਈ ਹੈ। ਚਾਰ ਵਿਅਕਤੀਆਂ ਨੇ ਔਰਤ ਨੂੰ ਉਸ ਸਮੇਂ ਕਾਰ ਵਿੱਚ ਖਿੱਚ ਲਿਆ ਜਦੋਂ ਉਹ ਆਪਣੇ ਦੋਸਤ ਨਾਲ ਪਾਰਕ ਵਿੱਚ ਬੈਠੀ ਸੀ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨੇ ਉਸ ਦੇ ਦੋਸਤ ਨੂੰ ਡਰਾ ਧਮਕਾ ਕੇ ਔਰਤ ਨੂੰ ਕਾਰ ‘ਚ ਬੈਠਣ ਲਈ ਮਜ਼ਬੂਰ ਕੀਤਾ ਅਤੇ ਫਰਾਰ ਹੋ ਗਏ। ਇਸ ਤੋਂ ਬਾਅਦ ਬਦਮਾਸ਼ਾਂ ਨੇ ਰਾਤ ਭਰ ਚੱਲਦੀ ਗੱਡੀ ‘ਚ ਔਰਤ ਨਾਲ ਸਮੂਹਿਕ ਬਲਾਤਕਾਰ ਕੀਤਾ ਅਤੇ ਸਵੇਰੇ 4 ਵਜੇ ਘਰ ਛੱਡਿਆ।
ਇਹ ਵੀ ਪੜ੍ਹੋ : ਮਾਨ ਸਰਕਾਰ ਨੇ ਅਸ਼ਟਾਮ ਡਿਊਟੀ ‘ਤੇ ਛੋਟ ਦੀ ਆਖਰੀ ਤਰੀਕ ਵਧਾਈ, ਲੋਕਾਂ ਦੀ ਭੀੜ ਨੂੰ ਵੇਖਦਿਆਂ ਲਿਆ ਫੈਸਲਾ
ਜਾਣਕਾਰੀ ਮੁਤਾਬਕ ਔਰਤ ਨੇ ਘਰ ਪਹੁੰਚ ਕੇ ਪਹਿਲਾਂ ਆਪਣਾ ਇਲਾਜ ਕਰਵਾਇਆ ਅਤੇ ਫਿਰ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ। ਮਾਮਲੇ ‘ਚ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਨੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਅਤੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ। ਫਿਲਹਾਲ ਸਾਰੇ ਦੋਸ਼ੀ ਪੁਲਿਸ ਦੀ ਹਿਰਾਸਤ ‘ਚ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: