ਲੁਧਿਆਣਾ ਦੇ ਦਿਹਾਤੀ ਖੇਤਰ ਵਿੱਚ ਦੋ ਦੋਸਤਾਂ ਵੱਲੋਂ ਵਹਿਸ਼ੀਅਤ ਦੀਆਂ ਹੱਦਾਂ ਪਾਰ ਕਰਕੇ ਨਾਬਾਲਗ ਕੁੜੀ ਨਾਲ ਬਲਾਤਕਾਰ ਕੀਤਾ ਗਿਆ। ਵਿਰੋਧ ਕਰਨ ਅਤੇ ਰੌਲਾ ਪਾਉਣ ਦੇ ਡਰੋਂ ਦਰਿੰਦਿਆਂ ਨੇ ਉਸਦੇ ਮੂੰਹ ਅਤੇ ਹੱਥ ਬੰਨ੍ਹ ਦਿੱਤੇ। ਲੜਕੀ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਅਧਾਰ ‘ਤੇ ਪੁਲਿਸ ਨੇ ਇੱਕ ਅਪਰਾਧਿਕ ਮਾਮਲਾ ਦਰਜ ਕੀਤਾ ਹੈ ਅਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸਦੇ ਨਾਲ ਹੀ ਪੀੜਤ ਲੜਕੀ ਦਾ ਮੈਡੀਕਲ ਚੈਕਅਪ ਕਰਵਾਇਆ ਗਿਆ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਡ ਕਾਉਂਕੇ ਕਲਾਂ ਦੇ ਇੱਕ ਵਿਅਕਤੀ ਨੇ ਦੱਸਿਆ ਕਿ ਉਨ੍ਹਾਂ ਦੀ ਦੋਹਤੀ ਬਚਪਨ ਤੋਂ ਹੀ ਇੱਥੇ ਉਨ੍ਹਾਂ ਨਾਲ ਰਹਿੰਦੀ ਹੈ। 31 ਅਗਸਤ ਨੂੰ ਉਹ ਆਪਣੇ ਰਿਸ਼ਤੇਦਾਰਾਂ ਕੋਲ ਗਿਆ ਸੀ ਅਤੇ 16 ਸਾਲਾ ਲੜਕੀ ਘਰ ਵਿੱਚ ਇਕੱਲੀ ਸੀ। ਵਾਪਸ ਆ ਕੇ ਮੈਂ ਦੇਖਿਆ ਕਿ ਕੁੜੀ ਰੋ ਰਹੀ ਸੀ ਅਤੇ ਬਹੁਤ ਡਰੀ ਹੋਈ ਸੀ। ਉਸ ਨੇ ਦੱਸਿਆ ਕਿ ਉਸ ਨੂੰ ਇਕੱਲਾ ਦੇਖ ਕੇ ਸੁਖਵਿੰਦਰ ਸਿੰਘ ਅਤੇ ਉਸ ਦਾ ਦੋਸਤ ਅਮਨਦੀਪ ਸਿੰਘ ਘਰ ਆ ਗਏ।
ਜਦੋਂ ਉਹ ਉਸ ਨੂੰ ਬਾਂਹ ਤੋਂ ਫੜ ਕੇ ਅੰਦਰ ਲਿਜਾਣ ਲੱਗੇ ਤਾਂ ਉਸ ਨੇ ਵਿਰੋਧ ਕੀਤਾ। ਇਸ ‘ਤੇ ਅਮਨਦੀਪ ਨੇ ਉਸ ਦਾ ਮੂੰਹ ਕੱਪੜੇ ਨਾਲ ਬੰਦ ਕਰ ਦਿੱਤਾ ਅਤੇ ਉਸ ਨੂੰ ਜ਼ਬਰਦਸਤੀ ਕਮਰੇ ਵਿਚ ਲੈ ਗਿਆ ਅਤੇ ਦੋਵੇਂ ਹੱਥ ਪਿਛਲੇ ਪਾਸੇ ਬੰਨ੍ਹ ਦਿੱਤੇ। ਇਸ ਤੋਂ ਬਾਅਦ ਦੋਵਾਂ ਨੇ ਵਾਰੀ-ਵਾਰੀ ਉਸ ਨਾਲ ਗਲਤ ਕੰਮ ਕੀਤਾ। ਬਾਅਦ ਵਿੱਚ ਉਹ ਦੋਵੇਂ ਹੱਥ ਅਤੇ ਮੂੰਹ ਖੋਲ੍ਹ ਕੇ ਉਸ ਨੂੰ ਦਰਦ ਨਾਲ ਕੁਰਲਾਉਂਦਿਆਂ ਛੱਡ ਕੇ ਭੱਜ ਗਏ।
ਇਹ ਵੀ ਪੜ੍ਹੋ : ਰੇਲ ਮੁਸਾਫਰਾਂ ਲਈ ਖੁਸ਼ਖਬਰੀ- ਫਿਰੋਜ਼ਪੁਰ ਡਵੀਜ਼ਨ ਵੱਲੋਂ 8 DEMU ਤੇ ਪੈਸੇਂਜਰ ਸਣੇ 10 ਨਵੀਆਂ ਰੇਲ ਗੱਡੀਆਂ ਸ਼ੁਰੂ
ਇਸ ਜਾਣਕਾਰੀ ਤੋਂ ਬਾਅਦ ਜਦੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਤਾਂ ਥਾਣਾ ਸਦਰ ਜਗਰਾਓਂ ਦੀ ਪੁਲਿਸ ਨੇ ਅਪਰਾਧਿਕ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਕਮਲਦੀਪ ਕੌਰ ਮੁਤਾਬਕ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।