ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਲੁਧਿਆਣਾ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੋਂ ਉਸ ਨੂੰ 7 ਦਿਨ ਦੇ ਰਿਮਾਂਡ ‘ਤੇ ਭੇਜਿਆ ਗਿਆ। ਸਿੱਧੂ ਮੂਸੇਵਾਲਾ ਦੀ ਹੱਤਿਆ ਕਰਨ ਲਈ ਸ਼ੂਟਰਾਂ ਨੂੰ ਬਠਿੰਡਾ ਤੱਕ ਫਾਚੂਨਰ ਗੱਡੀ ਤੇ ਹਥਿਆਰ ਉਪਲਬਧ ਕਰਵਾਉਣ ਵਾਲੇ ਅੰਮ੍ਰਿਤਸਰ ਦੇ ਸਤਬੀਰ ਸਿੰਘ ਖਿਲਾਫ ਥਾਣਾ ਸਲੇਮਟਾਬਲੀ ਵਿਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿਚ ਪੁੱਛਗਿਛ ਲਈ CIA-2 ਜੱਗੂ ਨੂੰ ਬਟਾਲਾ ਜੇਲ੍ਹ ਤੋਂ ਲੁਧਿਆਣਾ ਲਿਆਈ।
ਪੇਸ਼ੀ ਨੂੰ ਲੈ ਕੇ ਲੁਧਿਆਣਾ ਪੁਲਿਸ ਨੇ ਕੋਰਟ ਨੂੰ ਛਾਉਣੀ ਵਿਚ ਤਬਦੀਲ ਕਰ ਦਿੱਤੀ। ਕੋਰਟ ਵਿਚ ਭਾਰੀ ਸੁਰੱਖਿਆ ਤਾਇਨਾਤ ਕੀਤੀ ਗਈ ਕਿਉਂਕਿ ਮੂਸੇਵਾਲਾ ਦੀ ਹੱਤਿਆ ਦਾ ਬਦਲਾ ਲੈਣ ਲਈ ਬੰਬੀਹਾ ਗੈਂਗ ਨੇ ਜੱਗੂ ਨੂੰ ਮਾਰਨ ਦੀ ਧਮਕੀ ਦਿੱਤੀ ਹੈ। ਪੁਲਿਸ ਕੋਈ ਰਿਸਕ ਨਹੀਂ ਲੈਣਾ ਚਾਹੁੰਦੀ।
ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਦੇ ਨਜ਼ਦੀਕੀ ਟਰਾਂਸਪੋਰਟਰ ਅਤੇ ਉਸ ਦੇ ਗਰੋਹ ਲਈ ਕੰਮ ਕਰਨ ਵਾਲੇ ਬਲਦੇਵ ਚੌਧਰੀ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਲੁਧਿਆਣਾ ਪੁਲਿਸ ਨੇ 29 ਜੂਨ ਨੂੰ ਅੰਮ੍ਰਿਤਸਰ ਦੇ ਸਤਬੀਰ, ਜੋ ਕਿ ਘੋੜਸਵਾਰੀ ਦਾ ਫਾਰਮ ਚਲਾਉਂਦਾ ਹੈ, ਨੂੰ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਸਤਬੀਰ ਕੋਲੋਂ 315 ਬੋਰ ਦਾ ਪਿਸਤੌਲ ਬਰਾਮਦ ਕੀਤਾ ਸੀ। ਪੁਲੀਸ ਅਨੁਸਾਰ ਸਤਬੀਰ ਮੂਸੇਵਾਲਾ ਦੇ ਕਤਲ ਤੋਂ 10 ਦਿਨ ਪਹਿਲਾਂ ਸੰਦੀਪ ਕਾਹਲੋਂ ਦੇ ਕਹਿਣ ’ਤੇ ਬਠਿੰਡਾ ਗਿਆ ਸੀ।

ਬਠਿੰਡਾ ਪਹੁੰਚ ਕੇ ਸਤਬੀਰ ਨੇ ਹਥਿਆਰ ਪ੍ਰਾਪਤ ਕੀਤੇ ਅਤੇ ਗੋਲੀ ਚਲਾਉਣ ਵਾਲਿਆਂ ਨੂੰ ਸਪਲਾਈ ਕੀਤੇ। ਸਤਬੀਰ ਉਹ ਵਿਅਕਤੀ ਹੈ ਜਿਸ ਨੇ ਸ਼ੂਟਰਾਂ ਨੂੰ ਬਠਿੰਡਾ ਜਾਣ ਲਈ ਆਪਣੀ ਫਾਰਚੂਨਰ ਕਾਰ ਮੁਹੱਈਆ ਕਰਵਾਈ ਸੀ। ਸਤਬੀਰ, ਸੰਦੀਪ ਕਾਹਲੋਂ ਦੋਵੇਂ ਜੱਗੂ ਭਗਵਾਨਪੁਰੀਆ ਦੇ ਖਾਸ ਹਨ। ਇਸੇ ਲਈ ਲੁਧਿਆਣਾ ਪੁਲਿਸ ਵੱਲੋਂ ਜੱਗੂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆ ਗਿਆ ਹੈ, ਤਾਂ ਜੋ ਮੂਸੇਵਾਲਾ ਕਤਲ ਕਾਂਡ ਦੇ ਸਬੰਧ ‘ਚ ਉਸ ਤੋਂ ਪੁੱਛਗਿੱਛ ਕੀਤੀ ਜਾ ਸਕੇ।
ਜੱਗੂ ਭਗਵਾਨਪੁਰੀਆ ਵੀ ਗੈਂਗਸਟਰ ਲਾਰੈਂਸ ਸਿੰਡੀਕੇਟ ਦਾ ਮੈਂਬਰ ਹੈ। ਗੈਂਗਸਟਰ ਲਾਰੈਂਸ ਦੇ ਗੈਂਗ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਪੰਜਾਬ ਪੁਲਿਸ ਅਤੇ ਦਿੱਲੀ ਪੁਲਿਸ ਪਹਿਲਾਂ ਹੀ ਲਾਰੈਂਸ ਨੂੰ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਦੱਸ ਚੁੱਕੀ ਹੈ। ਕਾਲਜ ਦੇ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਲਾਰੈਂਸ ਨੇ ਮੂਸੇਵਾਲਾ ਨੂੰ ਮਾਰ ਦਿੱਤਾ। ਲਾਰੈਂਸ ਪਹਿਲਾਂ ਹੀ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ। ਉਸ ਕੋਲੋਂ ਸੀਆਈਏ ਸਟਾਫ਼ ਖਰੜ ਵਿਖੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
