ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਸੰਪਤ ਨਹਿਰਾ ਨੂੰ ਉਨ੍ਹਾਂ ਦੀ ਆਵਾਜ਼ ਦੇ ਨਮੂਨੇ ਲੈਣ ਲਈ ਕੇਂਦਰੀ ਫੋਰੈਂਸਿੰਕ ਲੈਬ ਦਿੱਲੀ ਲਿਆਂਦਾ ਗਿਆ। ਦਿੱਲੀ ਪੁਲਿਸ ਨੂੰ ਅਦਾਲਤ ਤੋਂ 9 ਦਸੰਬਰ ਨੂੰ ਬਿਸ਼ਨੋਈ ਨੂੰ ਆਪਣੀ ਹਿਰਾਸਤ ਵਿਚ ਲੈਣ ਦੀ ਇਜਾਜ਼ਤ ਮਿਲ ਗਈ ਸੀ।
ਦਿੱਲੀ ਦੇ CBI-CFSL ਲੈਬ ਵਿਚ ਦੋਵੇਂ ਗੈਂਗਸਟਰਾਂ ਦੀ ਆਵਾਜ਼ ਨੂੰ ਟੈਸਟ ਲਈ ਭੇਜਿਆ ਜਾਵੇਗਾ। ਜੇਕਰ ਦੋਵਾਂ ਦੀ ਆਵਾਜ਼ ਦੀ ਪੁਸ਼ਟੀ ਹੋ ਜਾਂਦੀ ਹੈ, ਉਸ ਸਥਿਤੀ ਵਿਚ ਮੂਸੇਵਾਲਾ ਕਤਲਕਾਂਡ ਵਿਚ ਹੋਰ ਵੀ ਕਈ ਵੱਡੇ ਰਾਜ਼ ਖੁੱਲ੍ਹ ਸਕਦੇ ਹਨ। ਪੰਜਾਬ ਵਿਚ ਸਰਗਰਮ ਕਈ ਗੈਂਗਸਟਰਾਂ ਦੀ ਜਾਣਕਾਰੀ ਵੀ ਮਿਲ ਸਕਦੀ ਹੈ।
ਦੱਸ ਦੇਈਏ ਕਿ ਇਸ ਮਾਮਲੇ ਵਿਚ ਐੱਨਆਈਏ ਵੀ ਜਾਂਚ ਕਰ ਰਹੀ ਹੈ। ਹੁਣ ਤੱਕ ਜਾਂਚ ਏਜੰਸੀ ਲਾਰੈਂਸ ਬਿਸ਼ਨੋਈ ਸਣੇ ਲਗਭਗ 15 ਗੈਂਗਸਟਰਾਂ ਤੇ ਪੰਜਾਬ ਤੇ ਗਾਇਕਾਂ ਤੋਂ ਵੀ ਪੁੱਛਗਿਛ ਕਰ ਚੁੱਕੀ ਹੈ। 29 ਮਈ ਨੂੰ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਉੁਨ੍ਹਾਂ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨ ਦਿੱਤਾ ਗਿਆ ਸੀ ਜਿਸ ਵਜ੍ਹਾ ਨਾਲ ਉਨ੍ਹਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਉਨ੍ਹਾਂ ਦੀ ਹੱਤਿਆ ਦਾ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਦੱਸਿਆ ਗਿਆ। ਉਸ ਨੇ ਲਾਰੈਂਸ ਨਾਲ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਪੂਰੀ ਯੋਜਨ ਬਣਾਈ ਤੇ ਫਿਰ ਆਪਣੇ ਸ਼ੂਟਰਾਂ ਜ਼ਰੀਏ ਹੱਤਿਆ ਨੂੰ ਅੰਜਾਮ ਦਿੱਤਾ। ਪੁਲਿਸ ਨੇ ਇਸ ਮਾਮਲੇ ਵਿਚ 34 ਲੋਕਾਂ ਨੂੰ ਦੋਸ਼ੀ ਬਣਾਇਆ ਹੈ।
ਵੀਡੀਓ ਲਈ ਕਲਿੱਕ ਕਰੋ -: