ਸੁਰੱਖਿਆ ਦੇ ਮੱਦੇਨਜ਼ਰ ਗੈਂਗਸਟਰ ਲਾਰੈਂਸ ਨੂੰ ਦੇਰ ਰਾਤ ਪੰਜਾਬ ਦੀ ਬਠਿੰਡਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ, ਜਦੋਂ ਤੱਕ ਕੇਸ ਖ਼ਤਮ ਨਹੀਂ ਹੋ ਜਾਂਦਾ, ਉਹ ਇੱਥੇ ਰਹੇਗਾ। ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਪਿਛਲੇ ਦਿਨੀਂ ਲਾਰੈਂਸ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਸੀ। ਜਿਸ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਹਾਲ ਹੀ ‘ਚ ਦਿੱਲੀ ਜੇਲ ਪ੍ਰਸ਼ਾਸਨ ਦੀ ਅਪੀਲ ‘ਤੇ ਅਦਾਲਤ ਨੇ ਰਿਮਾਂਡ ਖਤਮ ਹੋਣ ‘ਤੇ ਉਸ ਨੂੰ ਬਠਿੰਡਾ ਜੇਲ ਭੇਜਣ ਦੇ ਹੁਕਮ ਦਿੱਤੇ ਹਨ।
ਐਤਵਾਰ 11 ਜੂਨ ਨੂੰ ਲਾਰੈਂਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਪੁਲਸ ਦੀ ਮੰਗ ਨੂੰ ਸਵੀਕਾਰ ਕਰਦੇ ਹੋਏ ਉਸ ਦੀ ਹਿਰਾਸਤ 14 ਜੂਨ ਤੱਕ ਵਧਾ ਦਿੱਤੀ। ਇਸ ਦੇ ਨਾਲ ਹੀ ਦਿੱਲੀ ਜੇਲ੍ਹ ਪ੍ਰਸ਼ਾਸਨ ਦੀ ਉਹ ਮੰਗ ਵੀ ਮੰਨ ਲਈ ਗਈ, ਜਿਸ ਵਿੱਚ ਕਿਹਾ ਗਿਆ ਸੀ ਕਿ ਗੈਂਗਸਟਰ ਦੀ ਹਿਰਾਸਤ ਪੂਰੀ ਹੋਣ ‘ਤੇ ਉਸ ਨੂੰ ਸਿੱਧਾ ਬਠਿੰਡਾ ਜੇਲ੍ਹ ਦੇ ਹਵਾਲੇ ਕੀਤਾ ਜਾਵੇ। ਇਸ ਦੌਰਾਨ ਅਦਾਲਤ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਹੁਕਮ ਵੀ ਦਿੱਤੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ਦੇ ਹੱਥੇ ਚੜੇ ਦੋ ਚੋਰ: 19 ਲੱਖ ਦੀ ਨਕਦੀ ਤੇ 15 ਤੋਲੇ ਸੋਨਾ ਬਰਾਮਦ
14 ਜੂਨ ਨੂੰ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਦਿੱਲੀ ਪੁਲਿਸ ਅੱਧੀ ਰਾਤ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਖੇ ਗੈਂਗਸਟਰ ਲਾਰੈਂਸ ਬਿਸ਼ਨੋਈ ਲੈ ਕੇ ਪਹੁੰਚੀ ਅਤੇ ਕਰੀਬ ਇੱਕ ਵਜੇ ਜੇਲ੍ਹ ਪ੍ਰਸ਼ਾਸਨ ਵੱਲੋਂ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ। ਸੁਰੱਖਿਆ ਦੇ ਮੱਦੇਨਜ਼ਰ ਇਸ ਮੌਕੇ ਦਿੱਲੀ ਪੁਲਿਸ ਦੇ ਨਾਲ ਪੰਜਾਬ ਪੁਲਿਸ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਸਨ। ਅਤਿ ਆਧੁਨਿਕ ਹਥਿਆਰਾਂ ਨਾਲ ਲੈਸ ਸੁਰੱਖਿਆ ਦਸਤਿਆਂ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਲਿਆਂਦਾ ਗਿਆ।
ਜਾਣਕਾਰੀ ਮੁਤਾਬਕ ਬੰਬੀਹਾ ਗੈਂਗ ਲਾਰੈਂਸ ‘ਤੇ ਹਮਲਾ ਕਰ ਸਕਦਾ ਹੈ। ਜਿਸ ਤੋਂ ਬਾਅਦ ਰਾਤ ਨੂੰ ਉਸ ਨੂੰ ਹਵਾਈ ਜਹਾਜ਼ ਰਾਹੀਂ ਦਿੱਲੀ ਪਹੁੰਚਾਇਆ ਗਿਆ। ਪਰ ਹੁਣ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਦਿੱਲੀ ਵਿੱਚ ਲਾਰੈਂਸ ਦੀ ਜਾਨ ਨੂੰ ਖਤਰਾ ਦੱਸਿਆ ਹੈ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਮਈ ਦੇ ਆਖ਼ਰੀ ਹਫ਼ਤੇ ਇੱਕ ਮਾਮਲੇ ਸਬੰਧੀ ਲਾਰੇਂਸ ਨੂੰ ਹਿਰਾਸਤ ਵਿੱਚ ਲੈ ਕੇ ਦਿੱਲੀ ਲਿਆਂਦਾ ਸੀ। ਅਦਾਲਤ ਨੇ ਗੈਂਗਸਟਰ ਨੂੰ ਰਿਮਾਂਡ ‘ਤੇ ਭੇਜ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -: