ਬਟਾਲਾ ਦੇ ਪਿੰਡ ਕੋਟਲਾ ਬੋਜਾ ਤੋਂ ਲੰਮੇ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗੈਂਗਸਟਰ ਰਣਜੋਤ ਸਿੰਘ ਉਰਫ਼ ਬੱਬਲੂ ਦਾ ਬਟਾਲਾ ਪੁਲਿਸ ਨੂੰ 4 ਦਿਨਾਂ ਦਾ ਪੁਲਿਸ ਰਿਮਾਂਡ ਮਿਲ ਗਿਆ। ਉਸ ਨੂੰ ਅੱਜ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ।
ਦੱਸ ਦੇਈਏ ਕਿ ਗੈਂਗਸਟਰ ਬੱਬਲੂ ਦੇ ਗੋਲ਼ੀ ਲੱਗਣ ਕਾਰਨ ਉਹ ਹਸਪਤਾਲ ‘ਚ ਜ਼ੇਰੇ ਇਲਾਜ ਸੀ। ਪੁਲਿਸ ਵੱਲੋਂ ਉਸ ਨੂੰ ਬਟਾਲਾ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਜਿਸ ਤੋਂ ਬਾਅਦ ਅੱਜ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਸੀ। ਇਸ ਤੋਂ ਇਲਾਵਾ ਮਿਲੀ ਜਾਣਕਾਰੀ ਮੁਤਾਬਕ ਗੈਂਗਸਟਰ ਬੱਬਲੂ ਦੀ ਪਤਨੀ ਅਤੇ ਬੱਚੇ ਨੂੰ ਪੁਲਿਸ ਨੇ ਛੱਡ ਦਿੱਤਾ ਹੈ ਅਤੇ ਜਿਨ੍ਹਾਂ ਲੋਕਾਂ ਨੂੰ ਕੱਲ੍ਹ ਗ੍ਰਿਫ਼ਤਾਰ ਕੀਤੇ ਸੀ , ਉਸ ਕੋਲੋਂ ਫਿਲਹਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਜ਼ਿਕਰਯੋਗ ਹੈ ਕਿ ਬੀਤੇ ਦਿਨ ਬਟਾਲਾ ਵਿਖੇ ਪੰਜਾਬ ਪੁਲਿਸ ਦੇ ਜਵਾਨਾਂ ਅਤੇ ਗੈਂਗਸਟਰਾਂ ਵਿੱਚ ਜ਼ਬਰਦਸਤ ਮੁਕਾਬਲਾ ਹੋਇਆ ਸੀ। ਪੁਲਸ ਨਾਲ ਕਈ ਘੰਟੇ ਮੁਕਾਬਲੇ ਤੋਂ ਬਾਅਦ ਖੇਤਾਂ ‘ਚ ਲੱਕ ਕੇ ਬੈਠੇ ਗੈਂਗਸਟਰ ਨੂੰ ਕਾਬੂ ਕਰ ਲਿਆ ਗਿਆ। ਦੱਸ ਦੇਈਏ ਕਿ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਮਨਬੀਰ ਸਿੰਘ ਨੇ ਅੱਜ ਸਵੇਰੇ ਅੱਡਾ ਅੰਮੋਨੰਗਲ ਵਿਖੇ ਨਾਕਾਬੰਦੀ ਕੀਤੀ ਹੋਈ ਸੀ, ਇਸ ਦੌਰਾਨ ਕਾਬੂ ਕੀਤਾ ਗਿਆ ਗੈਂਗਸਟਰ ਬੀਤੇ ਦਿਨ ਆਪਣੀ ਪਤਨੀ ਸਮੇਤ ਬੱਚੇ ਨੂੰ ਸਕੂਲ ਛੱਡਣ ਜਾ ਰਿਹਾ ਸੀ ਪਰ ਪੁਲਸ ਨੂੰ ਦੇਖ ਕੇ ਉਹ ਅਚਾਨਕ ਪਿੱਛੇ ਮੁੜ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਉਸਦਾ ਪਿੱਛਾ ਕੀਤਾ।