ਗੈਂਗਸਟਰ ਸੁੱਖਾ ਕਾਹਲਵਾਂ ਦੇ ਕਤਲ ਵਿੱਚ ਸ਼ਾਮਲ ਗੈਂਗਸਟਰ ਤੀਰਥ ਢਿੱਲਵਾਂ ਦੀ ਬੁੱਧਵਾਰ ਦੇਰ ਰਾਤ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਤੀਰਥ ਢਿੱਲਵਾਂ ਨੂੰ ਬ੍ਰੇਨ ਹੈਮਰੇਜ ਦੀ ਸ਼ਿਕਾਇਤ ਤੋਂ ਬਾਅਦ ਸ਼ਹਿਰ ਦੇ ਇੱਕ ਵੱਡੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਰ ਡਾਕਟਰ ਉਸ ਦੀ ਜਾਨ ਨਹੀਂ ਬਚਾ ਸਕੇ। ਇਹੀ ਤੀਰਥ ਢਿੱਲਵਾਂ ਸੁੱਖਾ ਕਾਹਲਵਾਂ ਕਤਲਕਾਂਡ ਵਿੱਚ ਸ਼ਾਮਲ ਸੀ। ਜਸਵਿੰਦਰ ਸਿੰਘ ਰੋਕੀ ਕਤਲ ਕੇਸ ਵਿੱਚ ਵੀ ਉਹ ਸ਼ਾਮਲ ਸੀ। ਗੈਂਗਸਟਰ ਵਿੱਕੀ ਗੌਂਡਰ ਅਤੇ ਜੈਪਾਲ ਭੁੱਲਰ ਦੇ ਕਰੀਬੀਆਂ ‘ਚ ਗਿਣਿਆ ਜਾਣ ਵਾਲਾ ਗੈਂਗਸਟਰ ਤੀਰਥ ਢਿੱਲਵਾਂ ਕੁਝ ਸਮਾਂ ਪਹਿਲਾਂ ਹੀ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਨੂੰ ਕੁਝ ਦਿਨ ਪਹਿਲਾਂ ਬ੍ਰੇਨ ਹੈਮਰੇਜ ਹੋਇਆ ਸੀ। ਇਸ ਤੋਂ ਬਾਅਦ ਉਸ ਨੂੰ ਫਰੀਦਕੋਟ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ। ਬੁੱਧਵਾਰ ਦੇਰ ਰਾਤ ਉਸ ਦੀ ਇੱਥੇ ਮੌਤ ਹੋ ਗਈ।
ਗੈਂਗਸਟਰ ਵਿੱਕੀ ਗੌਂਡਰ ਅਤੇ ਜੈਪਾਲ ਭੁੱਲਰ ਦੇ ਕਰੀਬੀਆਂ ਵਿੱਚੋਂ ਇੱਕ ਤੀਰਥ ਢਿੱਲਵਾਂ ਨੂੰ ਪੰਜਾਬ ਪੁਲਿਸ ਨੇ 3 ਮਾਰਚ 2018 ਨੂੰ ਗ੍ਰਿਫ਼ਤਾਰ ਕੀਤਾ ਸੀ। ਤੀਰਥ ਸਿੰਘ ਕੋਲੋਂ ਇੱਕ ਪਿਸਤੌਲ ਅਤੇ ਕੁਝ ਕਾਰਤੂਸ ਵੀ ਬਰਾਮਦ ਹੋਏ ਹਨ, ਗ੍ਰਿਫਤਾਰ ਤੀਰਥ ਸਿੰਘ ਪਿਛਲੇ ਛੇ ਸਾਲਾਂ ਤੋਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। ਉਹ ਪੰਜਾਬ ਦਾ ਏ ਕੈਟਾਗਰੀ ਦਾ ਗੈਂਗਸਟਰ ਸੀ।
ਇਹ ਵੀ ਪੜ੍ਹੋ : CM ਮਾਨ ਦਾ ਐਲਾਨ, ‘ਅਫ਼ਸਰ ਘਰ ਆ ਕੇ ਕਰਨਗੇ ਰਜਿਸਟਰੀਆਂ’, ਬੋਲੇ- ‘ਹੁਣ ਲੋਕਾਂ ਦੀ ਸਰਕਾਰ’
ਕਬੱਡੀ ਦਾ ਸਰਵੋਤਮ ਖਿਡਾਰੀ ਤੀਰਥ ਸਿੰਘ ਢਿੱਲਵਾਂ 2010 ਵਿੱਚ ਜੁਰਮ ਦੀ ਦੁਨੀਆ ਵਿੱਚ ਆਇਆ। ਪਹਿਲਾ ਕਤਲ ਉਸ ਨੇ ਆਪਣੇ ਜੀਜਾ ਦਾ ਕੀਤਾ ਸੀ। ਜੀਜਾ ਭੈਣ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ। ਇਸ ਮਾਮਲੇ ਵਿੱਚ ਤੀਰਥ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਪਰ ਹੋਰ ਗੈਂਗਸਟਰਾਂ ਨਾਲ ਮਿਲ ਤੀਰਥ ਜੇਲ੍ਹ ਵਿੱਚੋਂ ਫਰਾਰ ਹੋ ਗਿਆ ਸੀ। ਉਦੋਂ ਤੋਂ ਪੁਲਿਸ ਨੇ ਤੀਰਥ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ। ਇਸ ਤੋਂ ਬਾਅਦ ਗੈਂਗਸਟਰ ਤੀਰਥ ਅਪਰਾਧ ਦੀ ਦੁਨੀਆ ‘ਚ ਇੰਨਾ ਅੱਗੇ ਵੱਧ ਗਿਆ ਕਿ ਉਹ ਗੈਂਗਸਟਰ ਜੈਪਾਲ ਭੁੱਲਰ ਦਾ ਸਭ ਤੋਂ ਕਰੀਬੀ ਬਣ ਗਿਆ।
ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ ਤੀਰਥ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੋ ਗਿਆ ਕਿਉਂਕਿ ਪੁਲਿਸ ਕੋਲ ਉਸ ਦੀ ਫੋਟੋ ਨਹੀਂ ਸੀ, ਜਿਸ ਕਾਰਨ ਉਹ ਬਚ ਗਿਆ। ਇਸ ਤੋਂ ਇਲਾਵਾ ਤੀਰਥ ਲੱਖਾ ਸਿਧਾਣਾ ‘ਤੇ ਹੋਏ ਹਮਲੇ ‘ਚ ਵੀ ਸ਼ਾਮਲ ਸੀ ਅਤੇ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦੇ ਨਾਲ ਮਿਲ ਕੇ ਗੈਂਗਸਟਰ ਸੁੱਖਾ ਕਾਹਲਵਾਂ ਦੇ ਕਤਲ ‘ਚ ਵੀ ਤੀਰਥ ਸ਼ਾਮਲ ਸੀ।
ਵੀਡੀਓ ਲਈ ਕਲਿੱਕ ਕਰੋ -: