ਕੁਝ ਦਿਨ ਪਹਿਲਾਂ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜੋ ਕਤਲ ਦੇ ਦੋਸ਼ੀ ਪਾਏ ਗਏ ਹਨ, ਜਾਂਚ ਦੌਰਾਨ ਉਨ੍ਹਾਂ ਨੇ ਕਬੂਲ ਕੀਤਾ ਹੈ ਕਿ ਹੁਣ ਉਨ੍ਹਾਂ ਦੇ ਨਿਸ਼ਾਨੇ ‘ਤੇ ਪੰਜਾਬੀ ਗਾਇਕ ਮਨਕੀਰਤ ਸਿੰਘ ਔਲਖ ਹੈ। ਉਨ੍ਹਾਂ ਨੇ ਦੱਸਿਆ ਕਿ ਗਾਇਕ ਔਲਖ ਨੂੰ ਜਾਨੋਂ ਮਾਰਨ ਦੀ ਧਮਕੀਆਂ ਦੇਣ ਵਾਲੇ ਦੋ ਗਰੁੱਪ ਹਨ ਜਿਨ੍ਹਾਂ ਵਿਚ ਬੰਬੀਹਾ ਗਰੁੱਪ ਤੇ ਲੱਕੀ ਪਟਿਆਲ ਹਨ।
ਮੋਹਾਲੀ ਪੁਲਿਸ ਵੱਲੋਂ ਲੱਕੀ ਪਟਿਆਲ ਦੇ ਗੁਰਗਾ ਯੋਧਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਕੋਲੋਂ ਕੁਝ ਹਥਿਆਰ ਤੇ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਇਸ ਮਾਮਲੇ ਵਿੱਚ ਅਜੇ ਹੋਰ ਖ਼ੁਲਾਸੇ ਹੋਣ ਦਾ ਖ਼ਦਸ਼ਾ ਹੈ। SSP ਮੋਹਾਲੀ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਹੁਣ ਗੈਂਗਸਟਰਾਂ ਦੇ ਨਿਸ਼ਾਨੇ ਉਤੇ ਕਈ ਪੰਜਾਬੀ ਗਾਇਕ ਹਨ। ਗੈਂਗਸਟਰਾਂ ਵੱਲੋਂ ਪੰਜਾਬੀ ਗਾਇਕਾਂ ਦੀ ਰੇਕੀ ਕਰਵਾਈ ਜਾ ਰਹੀ ਹੈ। ਔਲਖ ਤੋਂ ਇਲਾਵਾ 3 ਹੋਰ ਸਿੰਗਰ ਗੈਂਗਸਟਰਾਂ ਦੇ ਨਿਸ਼ਾਨੇ ‘ਤੇ ਹਨ।
ਦੱਸ ਦੇਈਏ ਕਿ ਆਪਣੀ ਸੁਰੱਖਿਆ ਨੂੰ ਲੈ ਕੇ ਮਨਕੀਰਤ ਔਲਖ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਮਨਕੀਰਤ ਔਲਖ ਦੇ ਕਰੀਬੀ ਵਿੱਕੀ ਮਿੱਡੂਖੇੜਾ ਦਾ ਕੁਝ ਸਮਾਂ ਪਹਿਲਾਂ ਹੀ ਗੈਂਗਸਟਰਾਂ ਨੇ ਕਤਲ ਕਰ ਦਿੱਤਾ ਸੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸ਼ਾਰਪ ਸ਼ੂਟਰ ਹਾਇਰ ਕਰਕੇ ਇਸ ਕਤਲਕਾਂਡ ਨੂੰ ਅੰਜਾਮ ਦਿੱਤਾ ਗਿਆ ਹੈ। ਹਾਲਾਂਕਿ ਅਜੇ ਤੱਕ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : ਸਿੱਧੂ ‘ਤੇ 34 ਸਾਲ ਪੁਰਾਣੇ ਰੋਡਰੇਜ ਮਾਮਲੇ ‘ਚ SC ‘ਚ ਸੁਣਵਾਈ ਅੱਜ, ਪਟੀਸ਼ਨਰ ਨੇ ਕੀਤੀ ਸਜ਼ਾ ਦੀ ਮੰਗ
ਇਸ ਤੋਂ ਪਹਿਲਾਂ ਪੰਜਾਬੀ ਸਿੰਗਰ ਤੇ ਐਕਟਰ ਪਰਮੀਸ਼ ਵਰਮਾ ‘ਤੇ ਤਾਂ ਗੋਲੀ ਤੱਕ ਚੱਲ ਚੁੱਕੀ ਹੈ। ਇਸ ਹਮਲੇ ਵਿੱਚ ਗੈਂਗਸਟਰ ਦਿਲਪ੍ਰੀਤ ਬਾਬਾ ਦ ਨਾਂ ਸਾਹਮਣੇ ਆਇਆ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਫਰੌਤੀ ਦੇ ਮਾਮਲੇ ਵਿੱਚ ਇਹ ਗੋਲੀ ਚਲਾਈ ਗਈ ਹੈ। ਪੰਜਾਬੀ ਸਿੰਗਰ ਗਿੱਪੀ ਗਰੇਵਾਲ ਤੋਂ ਵੀ ਫਿਰੌਤੀ ਵਸੂਲਣ ਦੀ ਚਰਚਾ ਸਾਹਮਣੇ ਆ ਚੁੱਕੀ ਹੈ।