ਪੰਜਾਬ ਦੇ ਖੰਨਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਗੈਂਗਸਟਰ ਲਵਜੀਤ ਕੰਗ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਦੇ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਾਹਨ ਬਰਾਮਦ ਕੀਤੇ ਹਨ। ਇਨ੍ਹਾਂ ਕੋਲੋਂ 11 ਪਿਸਤੌਲ 32 ਬੋਰ, 3 ਜਿੰਦਾ ਰੌਂਦ, 13 ਮੈਗਜ਼ੀਨ ਅਤੇ 2 ਦੋਪਹੀਆ ਵਾਹਨ ਫੜੇ ਗਏ ਹਨ। ਪੁਲਿਸ ਨੇ ਸਾਰੇ ਹਥਿਆਰ ਕਬਜ਼ੇ ਵਿਚ ਲੈ ਕੇ ਮੁਲਜ਼ਮਾਂ ਖਿਲਾਫ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਗਿਆ ਕਿ 26 ਫਰਵਰੀ ਨੂੰ ਨਾਕਾਬੰਦੀ ਦੌਰਾਨ ਦਵਿੰਦਰ ਸਿੰਘ ਉਰਫ਼ ਬੰਟੀ ਅਤੇ ਕਰਨਜੋਤ ਸਿੰਘ ਉਰਫ਼ ਨੋਨਾ ਨੂੰ ਕਾਬੂ ਕੀਤਾ ਗਿਆ ਸੀ। ਇਨ੍ਹਾਂ ਦੇ ਕਬਜ਼ੇ ‘ਚੋਂ 32 ਬੋਰ ਦੇ ਚਾਰ ਪਿਸਤੌਲ ਬਰਾਮਦ ਕੀਤੇ ਗਏ ਹਨ ਅਤੇ ਇਨ੍ਹਾਂ ਖਿਲਾਫ ਥਾਣਾ ਸਦਰ ਖੰਨਾ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ 27 ਫਰਵਰੀ ਨੂੰ ਕੋਹਿਨੂਰ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਇੱਕ ਪਿਸਤੌਲ 32 ਬੋਰ, 1 ਮੈਗਜ਼ੀਨ, 1 ਜਿੰਦਾ ਕਾਰਤੂਸ ਸਮੇਤ ਕਾਬੂ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਮਸ਼ਹੂਰ ਕਬੱਡੀ ਪ੍ਰਮੋਟਰ ਜਸਦੇਵ ਗੋਲਾ ਦੀ ਸੜਕ ਹਾਦਸੇ ’ਚ ਮੌ.ਤ, ਖੇਡ ਜਗਤ ‘ਚ ਫੈਲੀ ਸੋਗ ਦੀ ਲਹਿਰ
ਪੁਲਿਸ ਨੇ ਉਨ੍ਹਾਂ ਕੋਲੋਂ ਪੁੱਛਗਿੱਛ ਕਰਨ ਉਪਰੰਤ 4 ਮਾਰਚ ਨੂੰ ਕਮਲਜੀਤ ਸਿੰਘ ਉਰਫ਼ ਕੌਮ ਕੋਲੋਂ 4 ਪਿਸਤੌਲ 32 ਬੋਰ, 6 ਮੈਗਜ਼ੀਨ ਅਤੇ 7 ਮਾਰਚ ਨੂੰ ਬਲਕਰਨ ਸਿੰਘ ਕੋਲੋਂ 2 ਦੇਸੀ ਪਿਸਤੌਲ 315 ਬੋਰ ਬਰਾਮਦ ਕੀਤੇ ਸਨ। ਪੁਲਿਸ ਵੱਲੋਂ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਅਮਰੀਕਾ ਬੈਠੇ ਗੈਂਗਸਟਰ ਲਵਜੀਤ ਕੰਗ ਦੇ ਸੰਪਰਕ ਵਿੱਚ ਸਨ।
ਜਾਣਕਰੀ ਅਨੁਸਾਰ ਮੁਲਜ਼ਮ ਲਵਜੀਤ ਵੱਲੋਂ ਦੱਸੇ ਵਿਅਕਤੀ ਨੂੰ ਅਗਵਾ ਕਰਕੇ ਫਿਰੌਤੀ ਮੰਗਣ ਦੀ ਤਿਆਰੀ ਕਰ ਰਹੇ ਸਨ। ਮੁਲਜ਼ਮਾਂ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਉਹ ਵੱਡੀ ਵਾਰਦਾਤਾਂ ਕਰਕੇ ਪੈਸਾ ਤੇ ਸ਼ੋਹਰਤ ਕਮਾਉਣਾ ਚਾਹੁੰਦੇ ਸਨ। ਫਿਲਹਾਲ ਪੁਲਿਸ ਨੇ ਇਨ੍ਹਾਂ ਸਾਰਿਆਂ ‘ਤੋਂ ਹੋਰ ਜਾਣਕਾਰੀ ਹਾਸਲ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: