ਬਠਿੰਡਾ ਦੀ ਸੈਂਟਰਲ ਜੇਲ੍ਹ ਵਿੱਚ ਬੰਦ ਖਤਰਨਾਕ ਗੈਂਗਸਟਰ ਦਲਪ੍ਰੀਤ ਬਾਬਾ, ਰਾਜਵੀਰ ਸਿੰਘ ਵੱਲੋਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਸੀਆਰਪੀਐੱਫ਼ ਦੇ ਜਵਾਨਾਂ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਮੁਤਾਬਕ 23 ਦਸੰਬਰ ਨੂੰ ਜੇਲ੍ਹ ਵਿੱਚ ਬੰਦ ਦੋਵੇਂ ਗੈਂਗਸਟਰਾਂ ਤੇ ਇੱਕ ਹੋਰ ਹਵਾਲਾਤੀ ਕਰਮਜੀਤ ਸਿੰਘ ਦੀ ਸੀ.ਆਰ.ਪੀ.ਐੱਫ. ਦੇ ਜਵਾਨਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਤੋਂ ਬਾਅਦ ਨੇ ਇਨ੍ਹਾਂ ਨੇ ਜਵਾਨਾਂ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉਥੇ ਡਿਊਟੀ ’ਤੇ ਮੌਜੂਦ ਹੋਰ ਮੁਲਾਜ਼ਮਾਂ ਨੇ ਗੈਂਗਸਟਰਾਂ ਨੂੰ ਕਾਬੂ ਕਰਕੇ ਬੈਰਕਾਂ ਵਿੱਚ ਬੰਦ ਕੀਤਾ।
ਜੇਲ੍ਹ ਦੇ ਸਹਾਇਕ ਸੁਪਰਡੈਂਟ ਸਚਿਨਮੀਤ ਸਿੰਘ ਦੀ ਸ਼ਿਕਾਇਤ ’ਤੇ ਪੁਲਿਸ ਨੇ ਇਸ ਮਾਮਲੇ ਵਿੱਚ ਧਾਰਾ 353, 186 ਅਤੇ ਸੈਕਸ਼ਨ 52 ਤਹਿਤ ਜੇਲ੍ਹ ਮੈਨੂਅਲ ਐਕਟ ਅਤੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਉਣ ਦੇ ਦੋਸ਼ਾਂ ਹੇਠ ਥਾਣਾ ਕੈਂਟ ਵਿੱਚ ਮਾਮਲਾ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਪੁਲਿਸ ਦਾ ਕਹਿਣਾ ਹੈ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਦਿਲਪ੍ਰੀਤ ਬਾਬਾ ਨੇ ਨਾਮਵਰ ਪੰਜਾਬੀ ਗਾਇਕ ਪਰਮੀਸ਼ ਵਰਮਾ ’ਤੇ ਫ਼ਾਇਰਿੰਗ ਕੀਤੀ ਸੀ।