ਸਿੱਧੂ ਮੂਸੇਵਾਲਾ ਦੇ ਕਤਲ ਦੇ ਬਾਅਦ ਕੇਂਦਰ ਸਰਕਾਰ ਅਲਰਟ ਹੋ ਗਈ ਹੈ। ਕੇਂਦਰ ਹੁਣ ਗੈਂਗਸਟਰ ਤੇ ਅੱਤਵਾਦੀਆਂ ਦੇ ਗਠਜੋੜ ਦੀ ਜਾਂਚ ਕਰੇਗੀ ਜਿਸ ਲਈ ਕੈਨੇਡਾ ਬੈਠੇ ਗੈਂਗਸਟਰ ਭਾਰਤ ਲਿਆਂਦੇ ਜਾਣਗੇ। ਇਸ ਦੀ ਕਮਾਨ ਰਾਸ਼ਟਰੀ ਜਾਂਚ ਏਜੰਸੀ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਸੰਭਾਲਣਗੇ।
ਸੂਤਰਾਂ ਮੁਤਾਬਕ ਕੱਲ੍ਹ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਿਚ ਇਕ ਮੀਟਿੰਗ ਹੋਈ ਜਿਸ ਵਿਚ ਐੱਨਆਈਏ ਦੇ ਡੀਜੀ ਦਿਨਕਰ ਗੁਪਤਾ ਤੇ ਦਿੱਲੀ ਪੁਲਿਸ ਕਮਿਸ਼ਨਰ ਵੀ ਸ਼ਾਮਲ ਹਨ। ਇਸ ਦੇ ਬਾਅਦ ਕਦੇ ਵੀ NIA ‘ਆਪ੍ਰੇਸ਼ਨ ਗੈਂਗਸਟਰ’ ਸ਼ੁਰੂ ਕਰ ਸਕਦੇ ਹਨ ਜਿਸ ਵਿਚ ਇੰਟੈਲੀਜੈਂਸ ਦੀ ਲੀਡ ਪੰਜਾਬ ਸਿਵਲ ਸਕੱਤਰੇਤ ਸਟਾਫ ਐਸੋਸੀਏਸ਼ਨ ਦੇ ਪ੍ਰਧਾਨ ਨੇ ਨਿੱਜੀ ਕਾਰਨਾਂ ਕਰਕੇ ਦਿੱਤਾ ਅਸਤੀਫਾਤੇ ਦਿੱਲੀ ਤੇ NIA ਕਾਰਵਾਈ ਕਰੇਗੀ।
ਮੂਸੇਵਾਲਾ ਦਾ ਕਤਲ ਕਰਨ ਵਾਲੇ ਸ਼ਾਰਪ ਸ਼ੂਟਰ ਜਗਰੂਪ ਰੂਪਾ ਤੇ ਮਨਪ੍ਰੀਤ ਮਨੂ ਦਾ ਅੰਮ੍ਰਿਤਸਰ ਵਿਚ ਐਨਕਾਊਂਟਰ ਹੋਇਆ। ਪੰਜਾਬ ਪੁਲਿਸ ਨੇ ਦੋਵਾਂ ਨੂੰ ਢੇਰ ਕਰ ਦਿੱਤਾ। ਜਾਂਚ ਵਿਚ ਪਤਾ ਲੱਗਾ ਕਿ ਦੋਵੇਂ ਬਾਰਡਰ ਏਰੀਆ ਕੋਲ ਇਸ ਲਈ ਗਏ ਸਨ ਤਾਂ ਕਿ ਉਥੋਂ ਪਾਕਿਸਤਾਨ ਭੱਜ ਸਕਣ। ਜਿਥੇ ਉਨ੍ਹਾਂ ਪਾਕਿਸਤਾਨ ਬੈਠੇ ਮਸ਼ਹੂਰ ਗੈਂਗਸਟਰ ਅੱਤਵਾਦੀ ਤੇ ਬੱਬਰ ਖਾਲਸਾ ਦਾ ਇੰਡੀਆ ਹੈੱਡ ਹਰਵਿੰਦਰ ਰਿੰਦਾ ਦੀ ਮਦਦ ਮਿਲਣੀ ਸੀ। ਜਿਸ ਤੋਂ ਬਾਅਦ ਵੱਡੇ ਪੱਧਰ ‘ਤੇ ਜਾਂਚ ਕੀਤੀ ਜਾ ਰਹੀ ਹੈ।
ਐੱਨਆਈਏ ਦੀ ਜਾਂਚ ਵਿਚ ਪੰਜਾਬ, ਹਰਿਆਣਾ ਤੇ ਰਾਜਸਥਾਨ ‘ਤੇ ਫੋਕਸ ਰਹੇਗੀ। ਜ਼ਿਆਦਾਤਰ ਗੈਂਗਸਟਰ ਇਨ੍ਹਾਂ ਸੂਬਿਆਂ ਵਿਚ ਐਕਟਿਵ ਹਨ। ਇਸ ਦੇ ਇਲਾਵਾ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਗੈਂਗਸਟਰਾਂ ਦੀ ਸਰਗਰਮੀ ਦੀ ਖੰਗਾਲਿਆ ਜਾਵੇਗਾ। ਇਸ ਤੋਂ ਇਲਾਵਾ ਕੈਨੇਡਾ ਵਿਚ ਬੈਠੇ ਗੈਂਗਸਟਰ ਵੀ NIA ਦੇ ਰਡਾਰ ‘ਤੇ ਹੋਣਗੇ। ਲੋੜ ਪਈ ਤਾਂ ਇਸ ਖਿਲਾਫ ਕੇਸ ਦਰਜ ਕਰਕੇ ਉਨ੍ਹਾਂ ਨੂੰ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਵਿਦੇਸ਼ਾਂ ਵਿਚ ਬੈਠੇ ਗੈਂਗਸਟਰ ਤੇ ਅੱਤਵਾਦੀ ਦੇਸ਼ ਵਿਰੋਧੀ ਕੰਮ ਕਰਵਾ ਰਹੇ ਹਨ। ਇਸ ਲਈ ਨੌਜਵਾਨਾਂ ਨੂੰ ਵਿਦੇਸ਼ ਵਿਚ ਸੈਟਲ ਕਰਾਉਣ ਤੋਂ ਲੈ ਕੇ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ ਹੈ। ਪੰਜਾਬ ਵਿਚ ਮੂਸੇਵਾਲਾ ਦੀ ਹੱਤਿਆ ਕਰਾਉਣ ਵਾਲੇ ਗੈਂਗਸਟਰ ਗੋਲਡੀ ਬਰਾੜ ਕੈਨੇਡਾ ਵਿਚ ਬੈਠਾ ਹੈ। ਮੋਹਾਲੀ ਪੁਲਿਸ ਹੈੱਡਕੁਆਰਟਰ ‘ਤੇ ਹਮਲਾ ਕਰਨ ਵਾਲੇ ਗੈਂਗਸਟਰ ਲਖਬੀਰ ਸਿੰਘ ਲੰਡਾ ਵੀ ਕੈਨੇਡਾ ਵਿਚ ਹੈ। ਦੇਸ਼ ਵਿਚ ਮਾਹੌਲ ਵਿਗਾੜਨ ਵਾਲਿਆਂ ਨੂੰ ਫੜਨ ਲਈ ਨਵੇਂ ਆਪ੍ਰੇਸ਼ਨ ਦੀ ਤਿਆਰੀ ਕੀਤੀ ਜਾ ਹੀ ਹੈ।