ਪੰਜਾਬ ਦੇ ਲੁਧਿਆਣਾ ਜ਼ਿਲੇ ‘ਚ ਗੈਸ ਲੀਕ ਹਾਦਸੇ ਤੋਂ ਬਾਅਦ ਹੁਣ ਕਪੂਰਥਲਾ ‘ਚ ਵੀ ਗੈਸ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੈਸ ਲੀਕ ਹੋਣ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਮਾਮਲਾ ਕਪੂਰਥਲਾ ਦੇ ਪਿੰਡ ਭਾਨੋਲੰਗਾ ਦਾ ਹੈ। ਸੂਚਨਾ ਮਿਲਣ ‘ਤੇ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਹੱਥਾਂ-ਪੈਰਾਂ ਦੀ ਪੈ ਗਈ ਪਰ ਸਥਿਤੀ ਨੂੰ ਸੰਭਾਲ ਲਿਆ ਗਿਆ ਹੈ।
ਜਾਣਕਰੀ ਅਨੁਸਾਰ ਕਪੂਰਥਲਾ ਦੇ ਪਿੰਡ ਭਾਨੋਲੰਗਾ ‘ਚ ਸਥਿਤ ਕੋਲਡ ਸਟੋਰ ‘ਚ ਐਤਵਾਰ ਸ਼ਾਮ ਨੂੰ ਅਚਾਨਕ ਗੈਸ ਲੀਕ ਹੋਣ ਲੱਗੀ। ਕੁਝ ਹੀ ਦੇਰ ‘ਚ ਗੈਸ ਹਵਾ ‘ਚ ਫੈਲਣ ਲੱਗੀ। ਕੋਲਡ ਸਟੋਰ ਦੇ ਮੁਲਾਜ਼ਮਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਸ ਦੇ ਨਾਲ ਹੀ SDM ਕਪੂਰਥਲਾ ਲਾਲ ਵਿਸ਼ਵਾਸ ਬੈਂਸ, ਨਾਇਬ ਤਹਿਸੀਲਦਾਰ ਰਾਜੀਵ ਖੋਸਲਾ, DSP ਮਨਿੰਦਰਪਾਲ ਸਿੰਘ ਅਤੇ SHO ਸਦਰ ਇੰਸਪੈਕਟਰ ਸੋਨਮਦੀਪ ਕੌਰ ਵੀ ਪੁਲਿਸ ਫੋਰਸ ਨਾਲ ਪਿੰਡ ਵਿਚ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ : ਪਠਾਨਕੋਟ ‘ਚ ਨਹਿਰ ‘ਚ ਡਿੱਗੀ XUV ਕਾਰ, 3 ਬੈਂਕ ਮੁਲਾਜ਼ਮਾਂ ਦੀ ਮੌ.ਤ
ਪੁਲਿਸ ਅਧਿਕਾਰੀਆਂ ਨੇ ਤੁਰੰਤ ਪ੍ਰਭਾਵ ਨਾਲ ਕੋਲਡ ਸਟੋਰ ਦੀ ਗੈਸ ਸਪਲਾਈ ਬੰਦ ਕਰਨ ਦੇ ਨਿਰਦੇਸ਼ ਦਿੱਤੇ ਗਏ। ਫਿਲਹਾਲ ਅਧਿਕਾਰੀਆਂ ਨੇ ਸਥਿਤੀ ਨੂੰ ਪੂਰੀ ਤਰ੍ਹਾਂ ਕਾਬੂ ਹੇਠ ਕਰ ਲਿਆ ਹੈ। ਗੈਸ ਲੀਕ ਹੋਣ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਪੁਲਿਸ ਨੇ ਲੋਕਾਂ ਨੂੰ ਸੁਰੱਖਿਅਤ ਰਹਿਣ ਲਈ ਕਿਹਾ ਅਤੇ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ।
ਵੀਡੀਓ ਲਈ ਕਲਿੱਕ ਕਰੋ -: