ਬੁੱਧਵਾਰ ਨੂੰ ਤਾਮਿਲਨਾਡੂ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਕਾਰਨ ਜਨਰਲ ਬਿਪਿਨ ਰਾਵਤ ਸਣੇ 11 ਜਾਣੇ ਸ਼ਹੀਦ ਹੋ ਗਏ। ਇਸ ਤੇ ਏਅਰ ਚੀਫ਼ ਮਾਰਸ਼ਲ ਵੀ. ਆਰ. ਚੌਧਰੀ ਅਤੇ ਭਾਰਤੀ ਹਵਾਈ ਸੈਨਾ ਦੇ ਸਾਰੇ ਕਰਮਚਾਰੀਆਂ ਨੇ ਭਾਰਤ ਦੇ ਪਹਿਲੇ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਤੇ ਸ਼੍ਰੀਮਤੀ ਮਧੁਲਿਕਾ ਰਾਵਤ ਦੇ ਨਾਲ-ਨਾਲ 11 ਹੋਰ ਸੇਵਾ ਕਰਮਚਾਰੀਆਂ ਦੀ ਬੇਵਕਤੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਹਵਾਈ ਫੌਜ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਜਨਰਲ ਬਿਪਿਨ ਰਾਵਤ ਨੂੰ ਉਨ੍ਹਾਂ ਦੀ ਸ਼ਾਨਦਾਰ ਅਗਵਾਈ ਅਤੇ ਦੂਰਅੰਦੇਸ਼ੀ ਲਈ ਯਾਦ ਕੀਤਾ ਜਾਵੇਗਾ ਅਤੇ ਡਿਫੈਂਸ ਵਾਈਵਜ਼ ਵੈਲਫੇਅਰ ਐਸੋਸੀਏਸ਼ਨ ਦੀ ਮੁਖੀ ਸ਼੍ਰੀਮਤੀ ਮਧੁਲਿਕਾ ਰਾਵਤ ਦੀ ਸ਼ਖਸੀਅਤ ਹਰ ਕਿਸੇ ਨੂੰ ਯਾਦ ਰਹੇਗੀ। ਹਵਾਈ ਫੌਜ ਨੇ ਕਿਹਾ ਕਿ ਅਸੀਂ ਜੀ. ਪੀ. ਕੈਪਟਨ ਵਰੁਣ ਸਿੰਘ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦੇ ਹਾਂ ਜੋ ਇਸ ਸਮੇਂ ਹਸਪਤਾਲ ਵਿੱਚ ਦਾਖਲ ਹਨ।