ਮੋਗਾ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ ‘ਚ ਬੁੱਧਵਾਰ ਸਵੇਰੇ ਪਿੰਡ ਦੇ 53 ਸਾਲਾ ਜੰਗ ਸਿੰਘ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਹਾਲਾਂਕਿ ਇਸ ਤੋਂ ਪਹਿਲਾਂ ਉਸ ਨੇ ਗੁਰਦੁਆਰਾ ਸਾਹਿਬ ਕਮੇਟੀ ਦੇ ਫੰਡਾਂ ਦੀ ਗਬਨ ਕਰਨ ਦੇ ਦੋਸ਼ ਲਗਾਉਣ ਵਾਲੇ ਵਿਅਕਤੀ ‘ਤੇ 4 ਗੋਲੀਆਂ ਚਲਾਈਆਂ ਪਰ ਉਹ ਵਾਲ-ਵਾਲ ਬਚ ਗਿਆ, ਜਿਸ ਤੋਂ ਬਾਅਦ ਉਸ ਨੇ ਖੁਦ ਨੂੰ ਗੋਲੀ ਮਾਰ ਲਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ।
ਮ੍ਰਿਤਕ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਸੁਸਾਈਡ ਨੋਟ ਵੀ ਲਿਖਿਆ ਸੀ, ਜਿਸ ਵਿਚ ਉਸ ਨੇ ਖੁਦਕੁਸ਼ੀ ਲਈ ਮਜਬੂਰ ਕਰਨ ਲਈ 3 ਲੋਕਾਂ ਦੇ ਨਾਂ ਲਿਖੇ ਸਨ। ਪੁਲਿਸ ਨੇ ਸੁਸਾਈਡ ਨੋਟ ਅਤੇ ਬੇਟੇ ਦੀ ਸ਼ਿਕਾਇਤ ਦੇ ਆਧਾਰ ‘ਤੇ ਤਿੰਨਾਂ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਜੰਗ ਸਿੰਘ ਗੁਰਦੁਆਰਾ ਸਾਹਿਬ ਕਮੇਟੀ ਦੇ ਸਾਬਕਾ ਸਕੱਤਰ ਸੀ। ਉਸ ‘ਤੇ ਗੁਰਦੁਆਰਾ ਸਾਹਿਬ ਦੀ ਕਮੇਟੀ ਤੋਂ 7 ਲੱਖ ਰੁਪਏ ਦੀ ਗਬਨ ਕਰਨ ਦਾ ਦੋਸ਼ ਸੀ। ਦੋਸ਼ਾਂ ਕਾਰਨ ਉਹ ਦੁਖੀ ਚੱਲ ਰਿਹਾ ਸੀ। ਨਾਲ ਹੀ ਦੋਸ਼ ਲਾਉਣ ਵਾਲੇ ਉਸ ਨੂੰ ਵਾਰ-ਵਾਰ ਪ੍ਰੇਸ਼ਾਨ ਕਰ ਰਹੇ ਸਨ।
ਅੱਜ ਸਵੇਰੇ ਉਸ ਨੇ ਗੁੱਸੇ ਵਿਚ ਆ ਕੇ ਦੋਸ਼ ਲਾਉਣ ਵਾਲੇ ਵਿਅਕਤੀ ‘ਤੇ ਪਹਿਲਾਂ 4 ਫਾਇਰ ਕੀਤੇ। ਜਦੋਂ ਉਹ ਬਚ ਗਿਆ ਤਾਂ ਜੰਗ ਸਿੰਘ ਨੇ ਟਰੱਕ ਪਿੱਛੇ ਜਾ ਕੇ ਖੁਦ ਨੂੰ ਗੋਲੀ ਮਾਰ ਲਈ।
ਇਹ ਵੀ ਪੜ੍ਹੋ : ਲੁਧਿਆਣਾ ਗੈਸ ਕਾਂਡ, ਯੂਨੀਵਰਸਿਟੀਆਂ ਦੇ ਕੈਮਿਸਟਰੀ ਦੇ ਪ੍ਰੋਫੈਸਰ ਕਰਨਗੇ ਜਾਂਚ, PPCB ਦਾ ਵੱਡਾ ਫ਼ੈਸਲਾ
ਗੋਲੀ ਦੀ ਆਵਾਜ਼ ਸੁਣ ਕੇ ਮੌਕੇ ‘ਤੇ ਲੋਕ ਇਕੱਠੇ ਹੋ ਗਏ। ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਹਾਊਸ ਭੇਜ ਦਿੱਤਾ। ਉੱਥੇ ਹੀ ਮ੍ਰਿਤਕ ਕੋਲੋਂ ਇੱਕ ਸੁਸਾਈਡ ਨੋਟ ਮਿਲਿਆ ਹੈ, ਜਿਸ ਵਿਚ ਉਸ ਨੇ 3 ਲੋਕਾਂ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਲਈ ਜ਼ਿੰਮੇਵਾਰ ਠਹਿਰਾਇਆ ਸੀ। ਇਸ ਦੇ ਨਾਲ ਹੀ ਮ੍ਰਿਤਕ ਦੇ ਲੜਕੇ ਦੀ ਸ਼ਿਕਾਇਤ ‘ਤੇ ਪੁਲਿਸ ਨੇ ਤਿੰਨਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: