ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਆਗਰਾ ਦੇ ਬਾਹ ਵਿਧਾਨ ਸਭਾ ‘ਚ ਜਨ ਸਭਾ ਨੂੰ ਸੰਬੋਧਨ ਦੌਰਾਨ ਅਜੀਬ ਮਾਹੌਲ ਬਣ ਗਿਆ, ਜਦੋਂ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਸਾਬਕਾ ਕੇਂਦਰੀ ਮੰਤਰੀ ਰਾਮਜੀਲਾਲ ਸੁਮਨ ਨੇ ਜ਼ਿਲ੍ਹਾ ਪ੍ਰਧਾਨ ਜੀਤੇਂਦਰ ਵਰਮਾ ਨੂੰ ਮੰਚ ‘ਤੇ ਹੀ ਥੱਪੜ ਵਿਖਾ ਦਿੱਤਾ। ਇਹ ਵੇਖ ਕੇ ਸਾਬਕਾ ਸੀ.ਐੱਮ. ਅਖਿਲੇਸ਼ ਯਾਦਵ ਵੀ ਆਪਣਾ ਹਾਸਾ ਨਹੀਂ ਰੋਕ ਸਕੇ।
ਦਰਅਸਲ, ਅਖਿਲੇਸ਼ ਯਾਦਵ ਆਗਰਾ ਦੀ ਬਾਹ ਸੀਟ ‘ਤੇ ਚੋਣ ਪ੍ਰਚਾਰ ਕਰਨ ਪਹੁੰਚੇ ਸਨ। ਇਥੇ ਰਾਮਜੀ ਸੁਮਨ ਸਟੇਜ ਤੋਂ ਜਨਤਾ ਨੂੰ ਸੰਬੋਧਨ ਕਰ ਰਹੇ ਸਨ। ਇਸ ਸਮੇਂ ਅਖਿਲੇਸ਼ ਯਾਦਵ ਅਤੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਵਰਮਾ ਆਪਸ ਵਿੱਚ ਗੱਲਬਾਤ ਕਰ ਰਹੇ ਸਨ। ਰਾਮਜੀਲਾਲ ਨੂੰ ਇਹ ਗੱਲ ਚੰਗੀ ਨਹੀਂ ਲੱਗੀ।ਉਸ ਨੇ ਦੋ ਵਾਰ ਜ਼ਿਲ੍ਹਾ ਪ੍ਰਧਾਨ ਨੂੰ ਆਪਣੇ ਭਾਸ਼ਣ ਵਿਚਾਲੇ ਇਸ਼ਾਰਾ ਕਰਕੇ ਗੱਲ ਕਰਨ ਤੋਂ ਮਨ੍ਹਾ ਕੀਤਾ, ਪਰ ਜਦੋਂ ਜੀਤੇਂਦਰ ਵਰਮਾ ਨੇ ਅਖਿਲੇਸ਼ ਨਾਲ ਗੱਲ ਕਰਨਾ ਬੰਦ ਨਹੀਂ ਕੀਤਾ, ਤਾਂ ਰਾਮਜੀਲਾਲ ਮਾਈਕ ਛੱਡ ਕੇ ਜ਼ਿਲ੍ਹਾ ਪ੍ਰਧਾਨ ਕੋਲ ਆਏ ਤੇ ਥੱਪੜ ਵਿਖਾ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”
ਰਾਮਜੀਲਾਲ ਦੇ ਥੱਪੜ ਹਟਾਉਣ ਤੋਂ ਬਾਅਦ ਜ਼ਿਲ੍ਹਾ ਪ੍ਰਧਾਨ ਅਤੇ ਰਾਸ਼ਟਰੀ ਪ੍ਰਧਾਨ ਦਾ ਹਾਸਾ ਨਿਕਲ ਗਿਆ ਅਤੇ ਦੋਵੇਂ ਉੱਚੀ-ਉੱਚੀ ਹੱਸਣ ਲੱਗੇ। ਇਸ ਤੋਂ ਬਾਅਦ ਦੋਹਾਂ ਨੇ ਗੱਲ ਕਰਨੀ ਬੰਦ ਕਰ ਦਿੱਤੀ।
ਇਸ ਤੋਂ ਬਾਅਦ ਅਖਿਲੇਸ਼ ਯਾਦਵ ਨੇ ਇਕੱਠ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਤਿੱਖਾ ਹਮਲਾ ਕੀਤਾ ਅਤੇ ਨਾਲ ਹੀ ਸੀਐੱਮ ਯੋਗੀ ‘ਤੇ ਨਿਸ਼ਾਨਾ ਸਾਧਿਆ। ਅਖਿਲੇਸ਼ ਨੇ ਕਿਸਾਨਾਂ ਦੇ ਨਾਲ-ਨਾਲ ਨੌਜਵਾਨਾਂ ਨੂੰ ਲੁਭਾਉਣ ਲਈ ਕਈ ਵਾਅਦੇ ਕੀਤੇ।