ਪੰਜਾਬ ਦੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਵਿੱਚ ਸਿੱਖਾਂ ਨਾਲ ਹੋ ਰਹੇ ਸਲੂਕ ‘ਤੇ ਚਿੰਤਾ ਪ੍ਰਗਟਾਈ ਹੈ। ਗਿਆਨੀ ਹਰਪ੍ਰੀਤ ਸਿੰਘ ਦਾ ਕਹਿਣਾ ਹੈ, ‘ਪਾਕਿਸਤਾਨ ਦੇ ਰਾਵਲਪਿੰਡੀ ਦੇ ਗੁਰੂਘਰਾਂ ‘ਚ ਰਹਿੰਦੇ ਸਿੱਖਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕੱਟੜਪੰਥੀਆਂ ਵੱਲੋਂ ਉਨ੍ਹਾਂ ਨੂੰ ਧਰਮ ਬਦਲ ਕੇ ਮੁਸਲਮਾਨ ਬਣਨ ਲਈ ਧਮਕੀ ਭਰੇ ਪੱਤਰ ਭੇਜੇ ਜਾ ਰਹੇ ਹਨ।
ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ‘30-35 ਸਾਲ ਪਹਿਲਾਂ ਕਾਬੁਲ, ਕੰਧਾਰ ਅਤੇ ਅਫਗਾਨਿਸਤਾਨ ਵਿੱਚ ਡੇਢ ਲੱਖ ਦੇ ਕਰੀਬ ਸਿੱਖ ਰਹਿੰਦੇ ਸਨ, ਜੋ ਉਥੋਂ ਦੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਕਰਦੇ ਸਨ। ਪਰ ਹੁਣ ਇਨ੍ਹਾਂ ਦੇਸ਼ਾਂ ਵਿੱਚ ਮਾਹੌਲ ਵਿਗੜਨਾ ਸ਼ੁਰੂ ਹੋ ਗਿਆ ਹੈ। ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਮਾਰਿਆ ਜਾ ਰਿਹਾ ਹੈ। ਲਗਭਗ ਸਾਰੇ ਸਿੱਖ ਪਰਿਵਾਰ ਅਫਗਾਨਿਸਤਾਨ ਛੱਡ ਗਏ ਹਨ, ਉਥੇ ਸਿਰਫ 5-6 ਪਰਿਵਾਰ ਹੀ ਬਚੇ ਹਨ। ਇਹ ਪ੍ਰਕਿਰਿਆ ਹੁਣ ਪਾਕਿਸਤਾਨ ਵਿੱਚ ਵੀ ਸ਼ੁਰੂ ਹੋ ਗਈ ਹੈ।
ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਿਸ਼ਾਵਰ ਤੋਂ ਪੰਜਾਬ ਵਿੱਚ ਆ ਕੇ ਵੱਸਣ ਵਾਲੇ ਸਿੱਖਾਂ ਨੂੰ ਹਾਲ ਹੀ ਵਿੱਚ ਧਮਕੀ ਭਰੇ ਪੱਤਰ ਵੀ ਦਿੱਤੇ ਗਏ ਸਨ। ਸਿੱਖਾਂ ਨੂੰ ਕਿਹਾ ਜਾ ਰਿਹਾ ਹੈ ਕਿ ਜਾਂ ਤਾਂ ਮੁਸਲਮਾਨ ਬਣ ਜਾਓ ਜਾਂ ਪਾਕਿਸਤਾਨ ਛੱਡ ਦਿਓ। ਜਥੇਦਾਰ ਨੇ ਇਸ ਨੂੰ ਮਨੁੱਖਤਾ ਵਿਰੋਧੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਕਰਨੀ ਚਾਹੀਦੀ ਹੈ। ਨਾਲ ਹੀ ਭਾਰਤ ਸਰਕਾਰ ਨੂੰ ਵੀ ਇਸ ਵਿੱਚ ਦਖਲ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਸਮਾਣਾ ‘ਚ ਵੱਡੀ ਵਾਰਦਾਤ, ਰਾਹ ‘ਚ ਘੇਰ ਸ਼ਰੇਆਮ ਹਥਿਆਰਾਂ ਨਾਲ ਮੌ.ਤ ਦੇ ਘਾਟ ਉਤਾਰਿਆ ਨੌਜਵਾਨ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਧਮਕੀਆਂ ਕਾਰਨ ਵਪਾਰੀਆਂ, ਬਜ਼ੁਰਗਾਂ ਅਤੇ ਬੱਚਿਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪਾਕਿਸਤਾਨ ਸਰਕਾਰ ਨੂੰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਅਪੀਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਧਮਕੀ ਭਰੀਆਂ ਚਿੱਠੀਆ ਕਰਕੇ ਦੇਸ਼ ਭਰ ਦੇ ਸਿੱਖਾਂ ਵਿੱਚ ਰੋਸ ਹੈ। ਪਾਕਿਸਤਾਨ ਵਿੱਚ ਇਸ ਮੰਦਭਾਗੇ ਰੁਝਾਨ ਨੂੰ ਪਾਕਿਸਤਾਨ ਸਰਕਾਰ ਨੂੰ ਰੋਕਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: