ਪੰਜਾਬ ਦੇ ਅੰਮ੍ਰਿਤਸਰ ‘ਚ ਸ਼ਰਾਰਤੀ ਨੌਜਵਾਨਾਂ ਵੱਲੋਂ ਪਰੇਸ਼ਾਨ ਕਰਨ ਤੋਂ ਤੰਗ ਆ ਕੇ 20 ਸਾਲਾ ਲੜਕੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਵੱਲੋਂ 25 ਫਰਵਰੀ ਨੂੰ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਤੋਂ ਬਾਅਦ ਲੜਕੀ ਨੂੰ ਹਾਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। 15 ਦਿਨਾਂ ‘ਤੋਂ ਚਲ ਰਹੇ ਇਲਾਜ਼ ਮਗਰੋਂ ਸ਼ਨੀਵਾਰ ਸ਼ਾਮ ਨੂੰ ਬੱਚੀ ਦੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਘਟਨਾ ਅੰਮ੍ਰਿਤਸਰ ਦੇ ਅਜਨਾਲਾ ਅਧੀਨ ਪੈਂਦੇ ਪਿੰਡ ਡੱਬਰ ਬਸਤੀ ਦੀ ਹੈ। ਇੱਥੇ ਇਕ 20 ਸਾਲਾ ਲੜਕੀ ਰੋਜ਼ਾਨਾ ਪਿੰਡ ਤੋਂ ਅਜਨਾਲਾ ਕੰਮ ਲਈ ਆਉਂਦੀ ਸੀ। ਰਸਤੇ ਵਿੱਚ ਪਿੰਡ ਦੇ ਤਿੰਨ ਨੌਜਵਾਨ ਉਸ ‘ਤੇ ਰੋਜ਼ ਟਿੱਪਣੀਆਂ ਕਰਦੇ ਅਤੇ ਉਸ ਨੂੰ ਪ੍ਰੇਸ਼ਾਨ ਕਰਦੇ ਸਨ। ਕਈ ਮਹੀਨਿਆਂ ਤੱਕ ਲੜਕੀ ਤਿੰਨਾਂ ਨੌਜਵਾਨਾਂ ਦੀਆਂ ਗੱਲਾਂ ਸੁਣਦੀ ਰਹੀ। ਇਸ ਮਗਰੋਂ ਲੜਕੀ ਨੇ ਇਹ ਕਦਮ ਚੁੱਕਿਆ। ਖੁਦਕੁਸ਼ੀ ਕਰਨ ਤੋਂ ਪਹਿਲਾਂ ਲੜਕੀ ਨੇ ਪਰਿਵਾਰ ਨੂੰ ਇਸ ਦੀ ਸੂਚਨਾ ਵੀ ਦਿੱਤੀ ਸੀ।
ਇਹ ਵੀ ਪੜ੍ਹੋ : ਪਠਾਨਕੋਟ ‘ਚ ਗੈਰ-ਕਾਨੂੰਨੀ ਮਾਈਨਿੰਗ ‘ਚ ਸ਼ਾਮਲ 4 ਗ੍ਰਿਫਤਾਰ, ਟਿੱਪਰ-ਜੇਸੀਬੀ ਜ਼ਬਤ
ਮ੍ਰਿਤਕ ਦੇ ਰਿਸ਼ਤੇਦਾਰ ਪ੍ਰਗਟ ਸਿੰਘ ਨੇ ਦੱਸਿਆ ਕਿ ਲੜਕੀ ਨੇ 25 ਫਰਵਰੀ ਤੋਂ ਪਹਿਲਾਂ ਸਾਰਾ ਮਾਮਲਾ ਪਰਿਵਾਰ ਦੇ ਸਾਹਮਣੇ ਰੱਖਿਆ ਸੀ। ਇਸ ਤੋਂ ਪਹਿਲਾਂ ਕਿ ਪਰਿਵਾਰ ਕੋਈ ਕਦਮ ਚੁੱਕਦਾ, ਲੜਕੀ ਨੇ 25 ਫਰਵਰੀ ਨੂੰ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਘਟਨਾ ਤੋਂ ਤੁਰੰਤ ਬਾਅਦ ਪਰਿਵਾਰ ਵਾਲੇ ਲੜਕੀ ਨੂੰ ਲੈ ਕੇ ਹਸਪਤਾਲ ਪੁੱਜੇ ਪਰ ਸ਼ਨੀਵਾਰ ਦੇਰ ਸ਼ਾਮ ਲੜਕੀ ਦੀ ਮੌਤ ਹੋ ਗਈ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਲੜਕੀ ਦੀ ਮੌਤ ਤੋਂ ਬਾਅਦ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈਣੇ ਸ਼ੁਰੂ ਕਰ ਦਿੱਤੇ ਹਨ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਪਰਿਵਾਰ ਨੇ ਤਿੰਨ ਲੋਕਾਂ ਦੇ ਨਾਮ ਦੱਸੇ ਹਨ। ਜਿਸ ਦੇ ਆਧਾਰ ‘ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜ਼ਮਾਂ ਨੂੰ ਫੜ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: