ਹੁਸ਼ਿਆਰਪੁਰ ‘ਚ ਨੈਸ਼ਨਲ ਹਾਈਵੇ ‘ਤੇ ਇਕ ਲੜਕੀ ਨੇ ਇੰਸਟਾਗ੍ਰਾਮ ‘ਤੇ ਰੀਲ ਬਣਾਉਣ ਲਈ ਟਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾ ਦਿੱਤੀਆਂ। ਕੁੜੀ ਨੇ ਚਲਦੀ ਥਾਰ ਦੇ ਬੋਨਟ ‘ਤੇ ਬੈਠ ਕੇ ਡਾਂਸ ਕੀਤਾ। ਪੁਲਿਸ ਨੇ ਥਾਰ ਨੂੰ ਕਬਜ਼ੇ ‘ਚ ਲੈ ਲਿਆ। ਇਸ ਦੇ ਨਾਲ ਹੀ ਲੜਕੀ ਅਤੇ ਕਾਰ ‘ਚ ਸਵਾਰ ਹੋਰ ਵਿਅਕਤੀਆਂ ਖਿਲਾਫ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇੰਸਟਾਗ੍ਰਾਮ ‘ਤੇ ਗੌਰੀ ਵਿਰਦੀ ਨਾਮ ਦੇ ਇਸ ਇੰਫਲੂਐਂਸਰ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਲੋਕਾਂ ਵੱਲੋਂ ਲਗਾਤਾਰ ਸ਼ੇਅਰ ਕੀਤਾ ਜਾ ਰਿਹਾ ਹੈ। ਵੀਡੀਓ ਲਗਾਤਾਰ ਟਰੈਂਡ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਦਸੂਹਾ ਪੁਲਿਸ ਹਰਕਤ ‘ਚ ਆ ਗਈ ਅਤੇ ਉਸ ਦਾ ਨੰਬਰ ਟਰੇਸ ਕਰਕੇ ਗੱਡੀ ਨੂੰ ਕਬਜ਼ੇ ‘ਚ ਲੈ ਲਿਆ। ਪੁਲਿਸ ਨੇ ਕਾਰ ਚਾਲਕ, ਲੜਕੀ ਅਤੇ ਕਾਰ ਵਿੱਚ ਸਵਾਰ ਹੋਰ ਵਿਅਕਤੀਆਂ ਖ਼ਿਲਾਫ਼ ਟਰੈਫ਼ਿਕ ਐਕਟ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪਟਿਆਲਾ ਦੇ ਅਰਜੁਨ ਦੀ ਏਸ਼ੀਅਨ ਖੇਡਾਂ ਲਈ ਚੋਣ! ਚੀਨ ‘ਚ ਹੋਣ ਵਾਲੀ ਚੈਂਪੀਅਨਸ਼ਿਪ ‘ਚ ਦੇਸ਼ ਦੀ ਕਰੇਗਾ ਨੁਮਾਇੰਦਗੀ
ਥਾਣਾ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਦਸੂਹਾ ਨੇੜੇ ਨੈਸ਼ਨਲ ਹਾਈਵੇਅ ’ਤੇ ਥਾਰ ’ਤੇ ਬੈਠ ਕੇ ਲੜਕੀ ਵੱਲੋਂ ਰੀਲ ਬਣਾਈ ਗਈ। ਉਕਤ ਵੀਡੀਓ ਲਗਾਤਾਰ ਵਾਇਰਲ ਹੋ ਰਹੀ ਸੀ। ਇਸ ਵੀਡੀਓ ਕਾਰਨ ਪੁਲਿਸ ਨੇ ਗੱਡੀ ਦਾ ਨੰਬਰ ਟਰੇਸ ‘ਤੇ ਪਾ ਦਿੱਤਾ ਅਤੇ ਉਸ ਦਾ ਪਤਾ ਲਗਾਇਆ। ਇਹ ਗੱਡੀ ਨਜ਼ਦੀਕੀ ਪਿੰਡ ਉਸਮਾਨ ਸ਼ਹੀਦ ਦੇ ਰਹਿਣ ਵਾਲੇ ਦੀ ਸੀ, ਜਿਸ ਨੂੰ ਦਸੂਹਾ ਥਾਣੇ ਵਿੱਚ ਲਿਆਂਦਾ ਗਿਆ ਅਤੇ ਮੋਟਰ ਵਹੀਕਲ ਐਕਟ ਤਹਿਤ ਖਤਰਨਾਕ ਡਰਾਈਵਿੰਗ ਸਮੇਤ ਵੱਖ-ਵੱਖ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਚਲਾਨ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: