ਲੁਧਿਆਣਾ : ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਲੜਕੀ ਨਾਲ ਬਲਾਤਕਾਰ ਦਾ ਸਨਸਨੀਖੇਜ਼ ਮਾਮਲਾ ਲੁਧਿਆਣਾ ਵਿੱਚ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਹੈ ਕਿ ਜਿਸ ਮੁੰਡੇ ਨਾਲ ਉਹ ਰਹਿੰਦੀ ਸੀ, ਉਸ ਦੇ ਜੀਜੇ ਅਤੇ ਉਸ ਦੇ ਦੋ ਦੋਸਤਾਂ ਨੇ ਉਸ ਨੂੰ ਹਵਸ ਦਾ ਸ਼ਿਕਾਰ ਬਣਾਇਆ।
ਲੜਕੀ ਨੇ ਥਾਣਾ ਸਦਰ ਵਿੱਚ ਇਹ ਸ਼ਿਕਾਇਤ ਦਰਜ ਕਰਵਾਈ। ਇੱਕ ਪਲ ਲਈ ਪੁਲਿਸ ਵੀ ਇਹ ਸੁਣ ਕੇ ਹੈਰਾਨ ਰਹਿ ਗਈ। ਇਸ ਤੋਂ ਬਾਅਦ ਸ਼ਿਕਾਇਤ ਦਰਜ ਕਰਨ ਤੋਂ ਬਾਅਦ ਚਾਰਾਂ ਦੋਸ਼ੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਰੋਹਿਤ, ਧੰਧਰਾ ਐਨਕਲੇਵ ਨਿਵਾਸੀ ਰੋਹਿਤ, ਦਿੱਲੀ ਨਿਵਾਸੀ ਰੋਹਿਤ ਦੇ ਜੀਜਾ ਤੇ ਦੋ ਅਣਪਛਾਤੇ ਵਿਅਕਤੀਆਂ ਵਜੋਂ ਹੋਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਹ ਕਰੀਬ 8 ਮਹੀਨਿਆਂ ਤੋਂ ਦੋਸ਼ੀ ਰੋਹਿਤ ਦੇ ਨਾਲ ਲਿਵ-ਇਨ-ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਸੀ। ਰੋਹਿਤ ਦੀ ਪਤਨੀ ਨੂੰ ਵੀ ਇਸ ‘ਤੇ ਕੋਈ ਇਤਰਾਜ਼ ਨਹੀਂ ਸੀ। ਪੀੜਤਾ ਅਨੁਸਾਰ ਰੋਹਿਤ ਦਾ ਜੀਜਾ ਕੁਝ ਦਿਨ ਪਹਿਲਾਂ ਉਸ ਦੇ ਘਰ ਆਇਆ ਅਤੇ ਨਸ਼ਾ ਕਰਦੇ ਹੋਏ ਉਸ ਨਾਲ ਬਲਾਤਕਾਰ ਕੀਤਾ।
ਇਹ ਵੀ ਪੜ੍ਹੋ : ਜਲੰਧਰ ‘ਚ ਪੁੱਤ ਨਾਲ ਗਲਤ ਕੰਮ ਕਰਨ ਵਾਲਾ ਕਾਰੋਬਾਰੀ ਗ੍ਰਿਫਤਾਰ, ਪਤਨੀ ‘ਤੇ ਬਣਾਉਂਦਾ ਸੀ ਵਾਈਫ ਸਵੈਪਿੰਗ ਦਾ ਦਬਾਅ
6 ਸਤੰਬਰ ਨੂੰ ਜਦੋਂ ਉਸਨੇ ਇਹ ਸਭ ਰੋਹਿਤ ਨੂੰ ਦੱਸਿਆ ਤਾਂ ਉਸਨੇ ਉਸਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਪੀੜਤਾ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਰੋਹਿਤ ਦੇ ਦੋ ਦੋਸਤ ਵੀ ਘਰ ਆਏ ਅਤੇ ਉਸ ਨਾਲ ਬਲਾਤਕਾਰ ਕੀਤਾ। ਜਿਸਦੇ ਬਾਅਦ ਉਸਨੇ ਥਾਣਾ ਸਦਰ ਵਿੱਚ ਸ਼ਿਕਾਇਤ ਦਰਜ ਕਰਵਾਈ। ਫਿਲਹਾਲ ਪੁਲਿਸ ਨੇ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਦ ਹੀ ਕੁਝ ਕਿਹਾ ਜਾ ਸਕਦਾ ਹੈ।