‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਵਿਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਪ੍ਰਚਾਰ ਲਈ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੁਸੀਂ ਕਾਂਗਰਸ ਨੂੰ 13 ਸਾਲ ਤੇ ਭਾਜਪਾ ਨੂੰ 12 ਸਾਲ ਦੇ ਕੇ ਦੇਖ ਲਏ, ਹੁਣ ਇਕ ਮੌਕਾ ‘ਆਪ’ ਨੂੰ ਦੇ ਕੇ ਦੇਖੋ’।
ਕੇਜਰੀਵਾਲ ਨੇ ਚੰਡੀਗੜ੍ਹ ਵਾਸੀਆਂ ਨਾਲ ਸ਼ਹਿਰ ਦੇ ਵਿਕਾਸ ਅਤੇ ਸਹੂਲਤਾਂ ਨਾਲ ਸਬੰਧਤ ਪੰਜ ਵਾਅਦੇ ਵੀ ਕੀਤੇ। ਕੇਜਰੀਵਾਲ ਨੇ ਕਿਹਾ ਕਿ ਕਿਸੇ ਸਮੇਂ ਚੰਡੀਗੜ੍ਹ ਏਸ਼ੀਆ ਦਾ ਸਭ ਤੋਂ ਖੂਬਸੂਰਤ ਸ਼ਹਿਰ ਸੀ ਪਰ ਹੁਣ ਸਫਾਈ ਦੇ ਮਾਮਲਿਆਂ ਵਿਚ ਇਹ 66ਵੇਂ ਸਥਾਨ ‘ਤੇ ਜਾ ਪੁੱਜਾ ਹੈ। ਉਨ੍ਹਾਂ ਕਿਹਾ ਕਿ ਜੇਕਰ ਚੰਡੀਗੜ੍ਹ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਭ੍ਰਿਸ਼ਟਾਚਾਰ ਖਤਮ ਕਰਾਂਗੇ। ‘ਆਪ’ ਦੀ ਸਰਕਾਰ ਆਉਣ ‘ਤੇ ਦਿੱਲੀ ਵਾਂਗ ਚੰਡੀਗੜ੍ਹ ਦੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਨਗਰ ਨਿਗਮ ਦਫ਼ਤਰ ਜਾਣ ਦੀ ਲੋੜ ਨਹੀਂ ਪਵੇਗੀ। ਚੰਡੀਗੜ੍ਹ ਨਗਰ ਨਿਗਮ ਦਾ ਹਰੇਕ ਮੁਲਾਜ਼ਮ ਤੁਹਾਡੇ ਘਰ ਆ ਕੇ ਕੰਮ ਕਰਕੇ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚ ਕੂੜੇ ਦੇ ਪਹਾੜ ਖਤਮ ਕਰਾਂਗੇ, ਪਾਣੀ ਦਾ ਬਿੱਲ ਜ਼ੀਰੋ ਕਰਾਂਗੇ, ਹਾਊਸਿੰਗ ਸੁਸਾਇਟੀ ਦੇ ਵਿਕਾਸ ਦੇ ਕੰਮ ਚੰਡੀਗੜ੍ਹ ਨਗਰ ਨਿਗਮ ਕਰੇਗਾ ਅਤੇ ਔਰਤਾਂ ਦੀ ਸੁਰੱਖਿਆ ਲਈ ਚੰਡੀਗੜ੍ਹ ਵਿਚ ਸੀ.ਸੀ. ਟੀ. ਵੀ. ਕੈਮਰੇ ਤੇ ਸਟ੍ਰੀਟ ਲਾਈਟਾਂ ਲਗਾਈਆਂ ਜਾਣਗੀਆਂ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜੋ ਵਾਅਦੇ ਉਨ੍ਹਾਂ ਨੇ ਪੰਜਾਬ ਵਿਚ ਕੀਤੇ ਹਨ, ਉਹ ਸਾਰੇ ਦਿੱਲੀ ਵਿਚ ਵੀ ਕੀਤੇ ਸਨ। ਉਨ੍ਹਾਂ ਕਿਹਾ ਕਿ ਜੇਕਰ ਤੁਹਾਡਾ ਕੋਈ ਰਿਸ਼ਤੇਦਾਰ ਦਿੱਲੀ ਰਹਿੰਦਾ ਹੈ ਤਾਂ ਉਸ ਨੂੰ ਫੋਨ ਕਰਕੇ ਪੁੱਛ ਲਓ ਕਿ ਦਿੱਲੀ ਵਿਚ ਕੀਤੇ ਗਏ ਵਾਅਦੇ ਪੂਰੇ ਹੋਏ ਹਨ ਕਿ ਨਹੀਂ ਤੇ ਜੇਕਰ ਦਿੱਲੀ ਵਾਸੀ ਕਹਿਣਗੇ ਕਿ ਨਹੀਂ ਤਾਂ ਮੈਨੂੰ ਵੋਟ ਨਾ ਪਾਉਣਾ।