ਪੰਜਾਬ ਦੇ ਅੰਮ੍ਰਿਤਸਰ ਏਅਰਪੋਰਟ ‘ਤੇ ਕਸਟਮ ਵਿਭਾਗ ਨੇ ਦੁਬਈ ਤੋਂ ਸੋਨੇ ਦੀ ਤਸਕਰੀ ਕਰਨ ਵਾਲੇ ਨੂੰ ਗ੍ਰਿਫਤਾਰ ਕੀਤਾ ਹੈ। ਕਸਟਮ ਵਿਭਾਗ ਨੇ ਮੁਲਜ਼ਮਾਂ ਕੋਲੋਂ 45.22 ਲੱਖ ਰੁਪਏ ਦਾ ਸੋਨਾ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ। ਕਸਟਮ ਵਿਭਾਗ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਮੁਲਜ਼ਮਾਂ ਦੇ ਤਸਕਰੀ ਦੇ ਮਕਸਦ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਮੁਲਜ਼ਮ ਤਸਕਰ ਏਅਰ ਇੰਡੀਆ ਦੀ ਫਲਾਈਟ ਰਾਹੀਂ ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਿਆ ਸੀ। ਵਿਅਕਤੀ ਦੀ ਹਰਕਤ ਦੇਖ ਕੇ ਕਸਟਮ ਅਧਿਕਾਰੀਆਂ ਨੂੰ ਸ਼ੱਕ ਹੋਇਆ। ਇਸ ਤੋਂ ਬਾਅਦ ਮੁਲਜ਼ਮ ਨੂੰ ਰੋਕ ਕੇ ਸਖ਼ਤੀ ਨਾਲ ਪੁੱਛ-ਪੜਤਾਲ ਕੀਤੀ ਗਈ ਤਾਂ ਉਸ ਕੋਲੋਂ ਸੋਨੇ ਦੇ 3 ਕੈਪਸੂਲ ਬਰਾਮਦ ਹੋਏ, ਜੋ ਕਿ ਉਹ ਆਪਣੇ ਗੁਪਤ ਅੰਗ ਵਿੱਚ ਛੁਪਾ ਕੇ ਲਿਆਇਆ ਸੀ। ਮੁਲਜ਼ਮਾਂ ਨੇ ਸੋਨੇ ਦੀ ਪੇਸਟ ਬਣਾ ਕੇ ਕੈਪਸੂਲ ਬਣਾਏ ਹੋਏ ਸਨ।
ਇਹ ਵੀ ਪੜ੍ਹੋ : ਬਹਾਦਰੀ ਨੂੰ ਸਲਾਮ! ASI ਨੇ ਜਾਨ ਦੀ ਪਰਵਾਹ ਕੀਤੇ ਬਿਨਾਂ ਅੱਗ ਵਿਚਾਲੇ 90 ਫੁੱਟ ਉਪਰੋਂ ਲਾਹਿਆ ਤਿਰੰਗਾ
ਹਵਾਈ ਅੱਡੇ ‘ਤੇ ਜਦੋਂ ਸੋਨੇ ਦੀ ਪੇਸਟ ਨੂੰ ਤੋਲਿਆ ਗਿਆ ਤਾਂ ਇਸ ਦਾ ਕੁੱਲ ਵਜ਼ਨ ਕਰੀਬ ਇੱਕ ਕਿਲੋਗ੍ਰਾਮ ਸੀ। ਇਸ ਤੋਂ ਬਾਅਦ ਸੋਨੇ ਨੂੰ ਸ਼ੁੱਧ 24 ਕੈਰੇਟ ਵਿੱਚ ਬਦਲਿਆ ਗਿਆ, ਜਿਸਦਾ ਕੁੱਲ ਵਜ਼ਨ 751 ਗ੍ਰਾਮ ਦੱਸਿਆ ਗਿਆ। ਇਸ ਸੋਨੇ ਦੀ ਖੇਪ ਦੀ ਅੰਤਰਰਾਸ਼ਟਰੀ ਕੀਮਤ ਲਗਭਗ 45.22 ਲੱਖ ਰੁਪਏ ਦੱਸੀ ਗਈ ਹੈ। ਕਸਟਮ ਵਿਭਾਗ ਨੇ ਕਸਟਮ ਐਕਟ 1962 ਤਹਿਤ ਕਾਰਵਾਈ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: