ਅੰਮ੍ਰਿਤਸਰ ਕਸਟਮ ਵਿਭਾਗ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਨੇ ਦੀ ਤਸਕਰੀ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਕਸਟਮ ਕਮਿਸ਼ਨਰੇਟ ਦੀ ਏਅਰ ਇੰਟੈਲੀਜੈਂਸ ਯੂਨਿਟ ਨੂੰ ਮੰਗਲਵਾਰ ਨੂੰ ਦੁਬਈ ਤੋਂ ਸਪਾਈਸਜੈੱਟ ਦੀ ਉਡਾਣ ’ਤੇ ਆਏ ਇਕ ਯਾਤਰੀ ਤੋਂ 1 ਕਿੱਲੋ 159 ਗ੍ਰਾਮ ਬਰਾਮਦ ਹੋਇਆ ਹੈ। ਇਸ ਦੀ ਕੀਮਤ 68,67,654 ਦੇ ਕਰੀਬ ਦੱਸੀ ਜਾ ਰਹੀ ਹੈ। ਕਸਟਮ ਕਮਿਸ਼ਨਰੇਟ ਦੀ ਏਅਰ ਇੰਟੈਲੀਜੈਂਸ ਯੂਨਿਟ ਨੇ ਮੰਗਲਵਾਰ ਨੂੰ ਦੁਬਈ ਤੋਂ ਸਪਾਈਸਜੈੱਟ ਦੀ ਉਡਾਣ ’ਤੇ ਆਏ ਇਕ ਯਾਤਰੀ ਤੋਂ 1 ਕਿੱਲੋ 159 ਗ੍ਰਾਮ ਤਸਕਰੀ ਕੀਤਾ ਗਿਆ ਸੋਨਾ ਜ਼ਬਤ ਕੀਤਾ।
ਕਸਟਮ ਵਿਭਾਗ ਦੇ ਬੁਲਾਰੇ ਅਨੁਸਾਰ ਸਪਾਈਸਜੈੱਟ ਦੀ ਉਡਾਣ ਨੰਬਰ SG56 ਦੁਬਈ ਤੋਂ ਉਡਾਣ ਭਰਨ ਤੋਂ ਬਾਅਦ ਮੰਗਲਵਾਰ ਨੂੰ ਐੱਸਜੀਆਰਡੀ ਹਵਾਈ ਅੱਡੇ ’ਤੇ ਉਤਰੀ। ਇਸ ਦੌਰਾਨ ਅਧਿਕਾਰੀਆਂ ਨੇ ਇਕ ਯਾਤਰੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੇ ਸਾਮਾਨ ਦੀ ਜਾਂਚ ਕੀਤੀ, ਪਰ ਏਅਰ ਇੰਟੈਲੀਜੈਂਸ ਯੂਨਿਟ ਨੂੰ ਕੁਝ ਨਹੀਂ ਮਿਲਿਆ। ਇਸ ਤੋਂ ਬਾਅਦ ਜਦੋਂ ਅਧਿਕਾਰੀਆਂ ਨੇ ਇਸ ਯਾਤਰੀ ਦੀ ਪੱਗੜੀ ਦੀ ਜਾਂਚ ਕੀਤੀ।
ਇਹ ਵੀ ਪੜ੍ਹੋ : ਸੁਪਨਾ ਵੇਖ ਕੁੜੀ ਨੇ ਖੁਦ ਹੀ ਖੋਹ ਲਈ ਆਪਣੀਆਂ ਅੱਖਾਂ ਦੀ ਰੋਸ਼ਨੀ, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
ਯਾਤਰੀ ਦੇ ਪੱਗੜੀ ਦੇ ਅੰਦਰ ਲੁਕੋਏ ਦੋ ਪੈਕਟ ਬਰਾਮਦ ਹੋਏ। ਇਕ ਪੈਕੇਟ 813 ਗ੍ਰਾਮ ਦਾ ਅਤੇ ਦੂਜਾ ਪੈਕੇਟ 819 ਗ੍ਰਾਮ ਦਾ ਸੀ। ਉਨ੍ਹਾਂ ਨੂੰ ਖੋਲ੍ਹਣ ’ਤੇ ਪਤਾ ਲੱਗਾ ਕਿ ਉਕਤ ਯਾਤਰੀ ਦੁਬਈ ਤੋਂ ਤਰਲ ਰੂਪ ’ਚ ਸੋਨਾ ਆਪਣੀ ਪੱਗ ’ਚ ਲੁਕਾ ਕੇ ਗ਼ੈਰ-ਕਾਨੂੰਨੀ ਢੰਗ ਨਾਲ ਲਿਆਇਆ ਸੀ। ਅੰਮ੍ਰਿਤਸਰ ਦੇ ਰਹਿਣ ਵਾਲੇ ਯਾਤਰੀ ਨੂੰ ਗ੍ਰਿਫਤਾਰ ਕਰਕੇ ਧਾਰਾ 110 ਤਹਿਤ ਸੋਨਾ ਜ਼ਬਤ ਕਰ ਲਿਆ ਗਿਆ ਹੈ ਅਤੇ ਜਾਂਚ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish