ਰਾਸ਼ਟਰੀ ਸਿਹਤ ਮਿਸ਼ਨ, ਪੰਜਾਬ ਨੇ ਮੈਡੀਕਲ ਅਫਸਰਾਂ ਦੇ ਅਹੁਦਿਆਂ ਨੂੰ ਭਰਨ ਲਈ ਅਰਜ਼ੀਆਂ ਮੰਗੀਆਂ ਹਨ। ਇੱਛੁਕ ਤੇ ਯੋਗ ਉਮੀਦਵਾਰ ਜੋ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨਾ ਚਾਹੁੰਦੇ ਹਨ, ਉਹ NHM ਦੀ ਅਧਿਕਾਰਕ ਵੈੱਬਸਾਈਟ nhm.punjab.gov.in ‘ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਦੀ ਆਖਰੀ ਤਰੀਕ 1 ਨਵੰਬਰ ਹੋਵੇਗੀ।
ਇਸ ਤੋਂ ਇਲਾਵਾ ਉਮੀਦਵਾਰ ਸਿੱਧੇ ਇਸ ਲਿੰਕ https//nhm.punjab.gov.in/ ‘ਤੇ ਕਲਿੱਕ ਕਰਕੇ ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰ ਸਕਦੇ ਹਨ। ਨਾਲ ਹੀ ਇਸ ਲਿੰਕ NHM Punjab Recruitment 2022 Notification PFD ਜ਼ਰੀਏ ਵੀ ਅਧਿਕਾਰਕ ਨੋਟੀਫਿਕੇਸ਼ਨ ਨੂੰ ਵੀ ਚੈੱਕ ਕਰ ਸਕਦੇ ਹਨ। ਇਸ ਪ੍ਰਕਿਰਿਆ ਤਹਿਤ ਕੁੱਲ 634 ਅਹੁਦਿਆਂ ਨੂੰ ਭਰਿਆ ਜਾਵੇਗਾ।
ਉਮੀਦਵਾਰ ਕੋਲ ਕਿਸੇ ਵੀ ਮਾਨਤਾ ਪ੍ਰਾਪਤ ਸੰਸਥਾ ਤੋਂ MBBS ਦੀ ਡਿਗਰੀ ਹੋਣੀ ਚਾਹੀਦੀ ਹੈ। ਨਾਲ ਹੀ ਭਾਰਤੀ ਚਕਿਤਸਾ ਕੌਂਸਲ ਵੱਲੋਂ ਮਾਨਤਾ ਪ੍ਰਾਪਤ ਪੋਸਟ ਗ੍ਰੈਜੂਏਟ ਦੀ ਡਿਗਰੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪੰਜਾਬ ਮੈਡੀਕਲ ਕੌਂਸਲ ਜਾਂ ਭਾਰਤ ਵਿਚ ਮੈਡੀਕਲ ਕੌਂਸਲ ਨਾਲ ਰਜਿਸਟਰਡ ਹੋਵੇ ਅਤੇ ਮੈਟ੍ਰਿਕ ਪੱਧਰ ਤੱਕ ਪੰਜਾਬੀ ਦਾ ਗਿਆਨ ਹੋਣਾ ਚਾਹੀਦਾ ਹੈ।
ਚੁਣੇ ਗਏ ਉਮੀਦਵਾਰਾਂ ਨੂੰ 53100 + ਗੈਰ ਪ੍ਰੈਕਟਿਸ ਭੱਤਾ + ਮਹਿੰਗਾਈ ਭੱਤਾ + ਮਕਾਨ ਕਿਰਾਇਆ ਭੱਤਾ, + ਪੀਜੀ ਭੱਤਾ ਅਤੇ ਹੋਰ ਮੰਨਣਯੋਗ ਭੱਤੇ ਦਿੱਤੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: