ਭਾਰਤ ਸਰਕਾਰ ਨੇ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਗੋਲਡੀ ਬਰਾੜ ਪੰਜਾਬ ਵਿਚ ਟਾਰਗੈੱਟ ਕਿਲਿੰਗ ਦੇ ਨਾਲ-ਨਾਲ ਬਾਰਡਰ ਪਾਰ ਤੋਂ ਹਥਿਆਰਾਂ ਤੇ ਡਰੱਗ ਦੀ ਸਮਗਲਿੰਗ ਵਿਚ ਸ਼ਾਮਲ ਹੈ। ਗੋਲਡੀ ਬਰਾੜ ‘ਤੇ ਲਾਰੈਂਸ ਬਿਸ਼ਨੋਈ ਦੇ ਨਾਲ ਪਹਿਲਾਂ UAPA ਤਹਿਤ ਕੇਸ ਦਰਜ ਹੋਇਆ ਸੀ।
ਗੋਲਡੀ ਬਰਾੜ ਨੇ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰਵਾ ਕੇ ਉਸ ਦੀ ਜ਼ਿੰਮੇਵਾਰੀ ਲਈ ਸੀ। ਗੋਲਡੀ ਬਰਾੜ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਤਹਿਤ ਅੱਤਵਾਦੀ ਐਲਾਨਿਆ ਹੈ। ਇਸ ਨਾਲ ਜੁੜੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ 30 ਦਸੰਬਰ ਨੂੰ ਇਸੇ ਐਕਟ ਤਹਿਤ ਵਿਦੇਸ਼ ਵਿਚ ਬੈਠੇ ਪੰਜਾਬ ਦੇ ਬਦਮਾਸ਼ ਲਖਬੀਰ ਸਿੰਘ ਲੰਡਾ ਨੂੰ ਵੀ ਅੱਤਵਾਦੀ ਐਲਾਨਿਆ ਸੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”