ਵਿਦੇਸ਼ ਯਾਤਰਾ ‘ਤੇ ਜਾਣ ਵਾਲੇ ਲੋਕਾਂ ਲਈ ਖ਼ੁਸ਼ਖ਼ਬਰੀ ਹੈ। ਅਮਰੀਕਾ, ਬ੍ਰਿਟੇਨ, ਫਰਾਂਸ, ਜਰਮਨੀ ਸਮੇਤ 96 ਦੇਸ਼ ਭਾਰਤੀ ਕੋਵਿਡ ਟੀਕਾਕਰਨ ਸਰਟੀਫਿਕੇਟ ਸਵੀਕਾਰ ਕਰਨ ਲਈ ਸਹਿਮਤ ਹੋ ਗਏ ਹਨ।
ਕੇਂਦਰੀ ਮੰਤਰੀ ਮਾਂਡਵੀਆ ਨੇ ਦੱਸਿਆ ਕਿ ਵਧੀਆ ਗੱਲ ਹੈ ਕਿ ਦੁਨੀਆ ਭਰ ਦੇ ਦੇਸ਼ ਭਾਰਤੀ ਕੋਵਿਡ ਟੀਕਾਕਰਨ ਸਰਟੀਫਿਕੇਟ ਪੱਤਰ ਨੂੰ ਮਨਜ਼ੂਰੀ ਦੇ ਰਹੇ ਹਨ। ਦੇਸ਼ ਵਿਚ ਹੁਣ ਤੱਕ 109 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਸਿਹਤ ਵਰਕਰ ‘ਹਰ ਘਰ ਦਸਤਕ’ ਪ੍ਰੋਗਰਾਮ ਤਹਿਤ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ ਲਈ ਸਾਰੇ ਘਰਾਂ ਵਿਚ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
WHO ਨੇ ਹੁਣ ਤੱਕ 8 ਟੀਕਿਆਂ ਨੂੰ ਈ. ਯੂ. ਐੱਲ. (ਐਮਰਜੈਂਸੀ ਇਸਤੇਮਾਲ ਸੂਚੀ) ਵਿਚ ਸ਼ਾਮਲ ਕੀਤਾ ਹੈ। ਇਨ੍ਹਾਂ ਵਿਚੋਂ 2 ਭਾਰਤੀ ਟੀਕੇ ਕੋਵੈਕਸੀਨ ਤੇ ਕੋਵਿਡਸ਼ੀਲਡ ਨੂੰ ਵੀ ਜਗ੍ਹਾ ਮਿਲੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੇਸ਼ਾਂ ਦੀ ਜਾਣਕਾਰੀ ਕੋਵਿਨ ਐਪ ਜ਼ਰੀਏ ਆਨਲਾਈਨ ਹਾਸਲ ਕੀਤੀ ਜਾ ਸਕਦੀ ਹੈ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਅਕਤੂਬਰ ਮਹੀਨੇ ਵਿਚ ਆਸਟ੍ਰੇਲੀਆ ਤੇ 5 ਹੋਰ ਦੇਸ਼ਾਂ ਤੋਂ ਇਲਾਵਾ ਦੁਨੀਆ ਦੇ 30 ਤੋਂ ਵੱਧ ਦੇਸ਼ਾਂ ਨੇ ਭਾਰਤ ਦੇ ਕੋਵਿਡ ਟੀਕਾਕਰਨ ਸਰਟੀਫਿਕੇਟ ਨੂੰ ਮਾਨਤਾ ਦਿੱਤੀ ਸੀ।