ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸਾਲ ਦੇ ਮੌਕੇ ‘ਤੇ ਕਿਸਾਨਾਂ ਦੀ ਝੋਲੀ ਭਰਨ ਵਾਲੇ ਹਨ। ਸ਼੍ਰੀ ਮੋਦੀ 1 ਜਨਵਰੀ ਨੂੰ ਪੀ. ਐੱਮ. ਕਿਸਾਨ ਯੋਜਨਾ ਦੀ ਅਗਲੀ ਕਿਸ਼ਤ ਜਾਰੀ ਕਰਨਗੇ ਅਤੇ ਕਿਸਾਨ ਉਤਪਾਦਨ ਸੰਗਠਨਾਂ ਨੂੰ ਇਕਵਿਟੀ ਗ੍ਰਾਂਟ ਦੇਣਗੇ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸਾਲ ਦੇ ਮੌਕੇ ‘ਤੇ ਕਿਸਾਨਾਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਪੀ. ਐੱਮ. ਕਿਸਾਨ ਸਨਮਾਨ ਨਿਧੀ ਯੋਜਨਾ ਦੀ 10ਵੀਂ ਕਿਸ਼ਤ ਜਾਰੀ ਕਰਨਗੇ।ਇਸ ਤਹਿਤ 12 ਕਰੋੜ ਤੋਂ ਵੱਧ ਕਿਸਾਨਾਂ ਨੂੰ ਫਾਇਦਾ ਮਿਲੇਗਾ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੌਰਤਲਬ ਹੈ ਕਿ ਹੁਣ ਤੱਕ ਕਿਸਾਨਾਂ ਦੇ ਖਾਤੇ ਵਿਚ ਪੀ. ਐੱਮ. ਕਿਸਾਨ ਸਨਮਾਨ ਸਕੀਮ ਦੀਆਂ 9 ਕਿਸ਼ਤਾਂ ਭੇਜੀਆਂ ਗਈਆਂ ਹਨ। ਸਰਕਾਰ ਵੱਲੋਂ ਇਸ ਸਕੀਮ ਤਹਿਤ ਰਜਿਸਟਰਡ ਕਿਸਾਨਾਂ ਨੂੰ ਹੁਣ ਤੱਕ ਸੰਦੇਸ਼ ਭੇਜ ਕੇ ਉਨ੍ਹਾਂ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ 1 ਜਨਵਰੀ 2022 ਨੂੰ ਉਨ੍ਹਾਂ ਦੇ ਖਾਤਿਆਂ ਵਿਚ ਇਸ ਸਕੀਮ ਤਹਿਤ 2000 ਰੁਪਏ ਟਰਾਂਸਫਰ ਕੀਤੇ ਜਾਣਗੇ।