Good news for : ਸ੍ਰੀ ਆਨੰਦਪੁਰ ਸਾਹਿਬ : ਸ਼ਰਧਾਲੂਆਂ ਦੀ ਭਾਵਨਾਵਾਂ ਨੂੰ ਧਿਆਨ ‘ਚ ਰੱਖਦਿਆਂ ਹੋਲੇ ਮਹੱਲੇ ਮੌਕੇ ਆਉਣ ਵਾਲੀਆਂ ਸੰਗਤਾਂ ਲਈ ਵਿਰਾਸਤ-ਏ-ਖਾਲਸਾ ਨੂੰ ਖੋਲ੍ਹ ਦਿੱਤਾ ਗਿਆ ਹੈ ਪਰ ਸਮਾਂ ਸਾਰਣੀ ‘ਚ ਥੋੜ੍ਹੀ ਜਿਹੀ ਤਬਦੀਲੀ ਕੀਤੀ ਗਈ ਹੈ। ਵਿਰਾਸਤ-ਏ-ਖਾਲਸਾ ਖੋਲ੍ਹਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਦਾ ਤੈਅ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਰੂਪਨਗਰ ਮੈਡਮ ਸੋਨਾਲੀ ਗਿਰੀ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੋਲੇ ਮਹੱਲੇ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂ ਵਿਰਾਸਤ-ਏ-ਖਾਲਸਾ ਦੇ ਦੀਦਾਰ ਕਰਨ ਲਈ ਆਉਂਦੇ ਹਨ। ਉਨ੍ਹਾਂ ਦੀ ਸਹੂਲਤ ਲਈ ਇਸ ਨੂੰ ਖੋਲ੍ਹ ਦਿੱਤਾ ਗਿਆ ਹੈ, ਜਿਸ ਕਾਰਨ ਹੁਣ ਬਹੁਤ ਵੱਡੀ ਗਿਣਤੀ ‘ਚ ਸੈਲਾਨੀ ਇਥੇ ਪਹੁੰਚ ਰਹੇ ਹਨ।
ਡੀ. ਸੀ. ਸੋਨਾਲੀ ਗਿਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਦੇ ਵਧ ਰਹੇ ਕੇਸ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ ਜਿਸ ਕਾਰਨ ਕੋਵਿਡ-19 ਤੋਂ ਬਚਾਅ ਲਈ ਇਥੇ ਹਰ ਤਰ੍ਹਾਂ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਿਰਾਸਤ-ਏ-ਖਾਲਸਾ ਦੇ ਮੈਨੇਜਰ ਭੁਪਿੰਦਰ ਸਿੰਘ ਚਾਨਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜ਼ਿਲ੍ਹਾ ਰੂਪਨਗਰ ਦੀ ਡਿਪਟੀ ਕਮਿਸ਼ਨਰ ਵੱਲੋਂ ਇਹ ਹਿਦਾਇਤ ਕੀਤੀ ਗਈ ਸੀ ਕਿ ਹੋਲੇ ਮਹੱਲੇ ਮੌਕੇ ਵੱਧ ਤੋਂ ਵੱਧ ਸੰਗਤ ਨੂੰ ਵਿਰਾਸਤ-ਏ-ਖਾਲਸਾ ਦੇ ਦਰਸ਼ਨ ਕਰਵਾਉਣ ਲਈ ਸਮਾਂ ਵਧਾਇਆ ਜਾਵੇ। ਮੈਡਮ ਸੋਨਾਲੀ ਗਿਰੀ ਨੇ ਦੱਸਿਆ ਕਿ ਇਥੇ ਆਉਣ ਵਾਲੇ ਹਰ ਸੈਲਾਨੀ ਦੀ ਥਰਮਲ ਸਕੈਨਿਕ ਕੀਤੀ ਜਾ ਰਹੀ ਹੈ। ਹੱਥਾਂ ਨੂੰ ਸੈਨੇਟਾਈਜ਼ ਵੀ ਕਰਵਾਇਆ ਜਾ ਰਿਹਾ ਹੈ ਤੇ ਨਾਲ ਹੀ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।
ਵਿਰਾਸਤ-ਏ-ਖਾਲਸਾ ਵਿਖੇ ਆਉਣ ਵਾਲੇ ਸਾਰੇ ਸ਼ਰਧਾਲੂਆਂ ਲਈ ਸਿਹਤ ਤੇ ਸੁਰੱਖਿਆ ਸਬੰਧੀ ਸਖਤ ਇੰਤਜ਼ਾਮ ਕੀਤੇ ਗਏ ਹਨ। ਡੀ. ਸੀ. ਨੇ ਦੱਸਿਆ ਕਿ ਪਹਿਲਾਂ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਖੋਲ੍ਹਣ ਦਾ ਸਮਾਂ 10 ਵਜੇ ਤੋਂ 4.30 ਵਜੇ ਦਾ ਰੱਖਿਆ ਗਿਆ ਸੀ ਪਰ ਹੁਣ ਕੋਰੋਨਾ ਮਹਾਮਾਰੀ ਕਾਰਨ ਇਸ ਨੂੰ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਖੋਲ੍ਹਿਆ ਜਾ ਰਿਹਾ ਹੈ।