ਆਪਣੀਆਂ ਮੰਗਾਂ ਨੂੰ ਲੈ ਕੇ ਸਮੂਹ ਪੰਜਾਬ ਰੋਡਵੇਜ ਪਨਬੱਸ/ ਪੀਆਰਟੀਸੀ ਕ੍ਰੰਟਰੈਕਟ ਵਰਕਰਜ ਯੂਨੀਅਨ ਪੰਜਾਬ ਦੇ ਸੱਦੇ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਦਿਨ ਤੋਂ ਬੱਸਾਂ ਬੰਦ ਕਰ ਦਿੱਤੀਆਂ ਸਨ। ਸਰਕਾਰ ਵੱਲੋਂ ਭਰੋਸਾ ਮਿਲਣ ਤੋਂ ਬਾਅਦ ਹੁਣ ਮੁਲਾਜ਼ਮਾਂ ਵੱਲੋਂ ਫਿਲਹਾਲ ਇਸ ਹੜਤਾਲ ਨੂੰ ਵਾਪਿਸ ਲੈਂਦੇ ਹੋਏ ਇਸ ਪ੍ਰਦਰਸ਼ਨ ਨੂੰ ਰੱਦ ਕਰ ਦਿੱਤਾ ਗਿਆ ਹੈ।
ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ ਵੱਲੋ ਪੱਤਰ ਜਾਰੀ ਕਰਕੇ ਸੈਕਟਰੀ ਟਰਾਂਸਪੋਰਟ ਨਾਲ ਕੱਲ੍ਹ ਬਾਅਦ ਦੁਪਹਿਰ ਸੈਕਟਰੀਏਟ ਵਿਖੇ ਮੀਟਿੰਗ ਕਰਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਨਾਲ ਹੀ ਭਰੋਸਾ ਦਿੱਤਾ ਗਿਆ ਹੈ ਕਿ ਮੰਗਾਂ ਨੂੰ ਹੱਲ ਕੀਤਾ ਜਾਏਗਾ। ਇਸੇ ਦੇ ਮੱਦੇਨਜ਼ਰ ਜਥੇਬੰਦੀ ਵੱਲੋ ਚੱਲ ਰਹੇ ਰੋਸ ਪ੍ਰਦਰਸ਼ਨ ਨੂੰ ਫਿਲਹਾਲ ਰੱਦ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਯੂਨੀਅਨ ਨੇ ਪੰਜਾਬ ਸਰਕਾਰ ’ਤੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਦਾ ਦੋਸ਼ ਲਾਇਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਸਰਕਾਰ ਅੱਗੇ ਮੰਗਾਂ ਰੱਖੀਆਂ ਸਨ ਕਿ ਟਰਾਂਸਪੋਰਟ ਵਿਭਾਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਕੀਤੇ ਜਾਣ, ਆਊਟਸੋਰਸ ਰਾਹੀਂ ਮੁਲਾਜ਼ਮਾਂ ਦੀ ਭਰਤੀ ਕਰਨ ਕੀਤੀ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਮੈਨੇਜਮੈਂਟ ਵੱਲੋਂ ਕੱਚੇ ਕਾਮਿਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: