ਪੰਜਾਬ ਸਰਕਾਰ ਨੇ ਪਸ਼ੂਆਂ ਵਿੱਚ ਲੰਪੀ ਸਕਿਨ ਬੀਮਾਰੀ ਨੂੰ ਰੋਕਣ ਲਈ ਇਕ ਯੋਜਨਾ ਤਹਿਤ ਕੀਤੀ ਹੈ। ਇਸ ਯੋਜਨਾ ਤਹਿਤ ਬੀਮਾਰੀ ਨੂੰ ਮੁੜ ਸੁਰਜੀਤ ਹੋਣ ਤੋਂ ਰੋਕਣ ਲਈ 15 ਫਰਵਰੀ, 2023 ਤੋਂ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਪੰਜਾਬ ਭਵਨ ਵਿਚ ਵਿੱਤ ਮੰਤਰੀ ਹਰਪਾਲ ਚੀਮਾ ਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਮੀਖਿਆ ਬੈਠਕ ਦੌਰਾਨ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਸੂਬੇ ਵਿਚ ਲਗਭਗ 25 ਲੱਖ ਗਊਆਂ ਹਨ। ਇਸ ਲਈ ਗਊਆਂ ਦੀ 100 ਫੀਸਦੀ ਆਬਾਦੀ ਨੂੰ ਕਵਰ ਕਰਨ ਲਈ ਟੀਕਾਕਰਨ ਮੁਹਿੰਮ 15 ਫਰਵਰੀ ਤੋਂ ਸ਼ੁਰੂ ਕਰਕੇ 30 ਅਪ੍ਰੈਲ 2023 ਤੱਕ ਮੁਕੰਮਲ ਕੀਤੀ ਜਾਵੇ।
ਲੰਪੀ ਸਕਿਨ ਬੀਮਾਰੀ ਨਾਲ ਗਊਆਂ ਦੇ ਪ੍ਰਭਾਵਿਤ ਹੋਣ ਦੀ ਰਾਸ਼ਟਰੀ ਦਰ 1 ਤੋਂ 1.5 ਫੀਸਦੀ ਹੈ। ਇਸ ‘ਤੇ ਕੈਬਨਿਟ ਮੰਤਰੀਆਂ ਨੇ 7 ਮੈਂਬਰੀ ਮਾਹਿਰ ਕਮੇਟੀ ਬਣਾਉਣ ਦੀ ਹਦਾਇਤ ਦਿੱਤੀ ਤਾਂ ਜੋ ਗਊਆਂ ਨੂੰ ਗੋਟ ਪਾਕਸ ਦਾ ਟੀਕਾ ਲਗਾਉਣ ਸਬੰਧੀ ਆਪਣੇ ਸੁਝਾਅ 10 ਦਿਨਾਂ ਦੇ ਅੰਦਰ-ਅੰਦਰ ਦੇਣ ਲਈ ਪਾਬੰਦ ਕੀਤੀ ਗਈ ਹੈ। ਵਿੱਤ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਬੀਮਾਰੀਆਂ ਅਤੇ ਇਨ੍ਹਾਂ ਤੋਂ ਬਚਾਅ ਬਾਰੇ ਦੱਸਣ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇ ਤਾਂ ਜੋ ਪਸ਼ੂ ਪਾਲਕ ਆਪਣੀ ਪੱਧਰ ’ਤੇ ਵੀ ਅਹਿਤਿਆਤ ਵਰਤ ਸਕਣ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਸੂਬੇ ਵਿੱਚ ਲੰਪੀ ਸਕਿਨ ਬੀਮਾਰੀ ਦਾ ਪ੍ਰਭਾਵ ਬਿਲਕੁਲ ਘੱਟ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 9.21 ਲੱਖ ਗਾਵਾਂ ਨੂੰ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ ਗੋਟ ਪੌਕਸ ਦੇ ਟੀਕੇ ਲਗਾਏ ਜਾ ਚੁੱਕੇ ਹਨ ਅਤੇ ਕਰੀਬ 94 ਹਜ਼ਾਰ ਖ਼ੁਰਾਕਾਂ ਵਿਭਾਗ ਕੋਲ ਉਪਲਬਧ ਹਨ।