ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼-11 ਮੋਹਾਲੀ ਵਿਖੇ ਤਾਇਨਾਤ ਪ੍ਰਿੰਸੀਪਲ ਪਰਮਜੀਤ ਕੌਰ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਪਰਮਜੀਤ ਕੌਰ ਨੇ ਜਾਅਲੀ ਡਿਗਰੀ ਦੇ ਆਧਾਰ ‘ਤੇ ਸਰਕਾਰੀ ਨੌਕਰੀ ਅਤੇ ਤਰੱਕੀ ਲਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਮਗਧ ਯੂਨੀਵਰਸਿਟੀ, ਬਿਹਾਰ ਵੱਲੋਂ ਜਾਰੀ ਐਮ.ਕਾਮ. ਡਿਗਰੀ ਦੇ ਆਧਾਰ ‘ਤੇ ਸਰਕਾਰੀ ਨੌਕਰੀ ਮਿਲੀ। ਡਿਗਰੀ ਦੀ ਤਸਦੀਕ ਨਾ ਕਰਨ ‘ਤੇ ਉਸ ਵਿਰੁੱਧ ਵਿਜੀਲੈਂਸ ਜਾਂਚ ਦਰਜ ਕੀਤੀ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਜਾਂਚ ਦੌਰਾਨ ਪਾਇਆ ਕਿ ਉਕਤ ਪ੍ਰਿੰਸੀਪਲ ਵੱਲੋਂ ਸਰਕਾਰੀ ਨੌਕਰੀ ਹਾਸਲ ਕਰਨ ਲਈ ਵਰਤੀ ਗਈ ਡਿਗਰੀ ਜਾਅਲੀ ਸੀ। ਸਰਕਾਰੀ ਨੌਕਰੀ ਅਤੇ ਤਰੱਕੀ ਲਈ ਜਾਅਲੀ ਡਿਗਰੀ ਸਰਟੀਫਿਕੇਟ ਦਾ ਸਹਾਰਾ ਲੈਣ ਦੇ ਦੋਸ਼ ਹੇਠ ਪ੍ਰਿੰਸੀਪਲ ਖ਼ਿਲਾਫ਼ ਕੇਸ ਦਰਜ ਕਰਕੇ ਅੱਜ ਉਸ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਦੂਜੇ ਪਾਸੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸਾਬਕਾ ਪ੍ਰੈੱਸ ਸਕੱਤਰ ਹਰਨੇਕ ਸਿੰਘ ਮਾਵੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇੱਕ ਯੋਗ ਉਮੀਦਵਾਰ ਦਾ ਹੱਕ ਖੋਹ ਕੇ ਤਰੱਕੀਆਂ ਅਤੇ ਨੌਕਰੀ ਹਾਸਲ ਕਰਨ ਵਾਲੀ ਇਸ ਅਧਿਆਪਕਾ ਤੋਂ ਸਰਕਾਰੀ ਖ਼ਜ਼ਾਨੇ ਵਿੱਚੋਂ ਲਈਆਂ ਗਈਆਂ ਸਾਰੀਆਂ ਸਹੂਲਤਾਂ ਅਤੇ ਤਨਖ਼ਾਹਾਂ ਦੀ ਵਸੂਲੀ ਕੀਤੀ ਜਾਵੇ।
ਇਹ ਵੀ ਪੜ੍ਹੋ : ਹੜ੍ਹਾਂ ਦੇ ਕਹਿਰ ਵਿਚਾਲੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ, ਫਿਰੋਜ਼ਪੁਰ ‘ਚ ਆਇਆ ਤੂਫ਼ਾਨ
ਉਨ੍ਹਾਂ ਕਿਹਾ ਕਿ ਜਾਅਲੀ ਡਿਗਰੀ ਦੇ ਆਧਾਰ ‘ਤੇ ਨੌਕਰੀ ਅਤੇ ਤਰੱਕੀ ਮਿਲਣ ਦਾ ਇਹ ਕੋਈ ਇਕੱਲਾ ਮਾਮਲਾ ਨਹੀਂ ਹੈ, ਸਗੋਂ ਹੋਰ ਵੀ ਕਈ ਮਾਮਲੇ ਹੋ ਸਕਦੇ ਹਨ। ਵਿਜੀਲੈਂਸ ਵਿਭਾਗ ਤੋਂ ਮੰਗ ਕੀਤੀ ਗਈ ਹੈ ਕਿ ਅਜਿਹੇ ਮਾਮਲਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ। ਅਜਿਹਾ ਕਰਨ ਨਾਲ ਹੋਰ ਵੀ ਫਰਜ਼ੀਵਾੜੇ ਕਰਨ ਵਾਲੇ ਮੁਲਾਜ਼ਮ ਸੁਚੇਤ ਹੋਣਗੇ ਅਤੇ ਸਰਕਾਰੀ ਖਜ਼ਾਨਾ ਲੁੱਟਣ ਤੋਂ ਬਚਾਇਆ ਜਾ ਸਕੇਗਾ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “























