ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ‘ਚ 8 UPSC ਸੈਂਟਰ ਖੋਲ੍ਹੇ ਗਏ। ਜਿਸ ਵਿੱਚੋਂ ਇੱਕ ਕੇਂਦਰ ਮੋਗਾ ਵਿੱਚ ਖੋਲ੍ਹਿਆ ਗਿਆ। ਇਸ ਸਬੰਧੀ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਇਸ ਦੇ ਕੇਂਦਰ ਸਿਰਫ਼ ਦਿੱਲੀ, ਚੰਡੀਗੜ੍ਹ, ਕੋਟਾ, ਲੁਧਿਆਣਾ ਆਦਿ ਸ਼ਹਿਰਾਂ ਵਿੱਚ ਹੀ ਹੁੰਦੇ ਸਨ। ਪਰ ਹੁਣ ਸ਼ਹਿਰ ਵਿੱਚ ਇੱਕ ਸੈਂਟਰ ਵੀ ਖੋਲ੍ਹਿਆ ਗਿਆ ਹੈ, ਜਿਸ ਨਾਲ ਬੱਚਿਆਂ ਨੂੰ ਪੜ੍ਹਾਈ ਲਈ ਬਾਹਰ ਨਹੀਂ ਜਾਣਾ ਪਵੇਗਾ।
ਮਿਲੀ ਜਾਣਕਾਰੀ ਅਨੁਸਾਰ ਸੈਂਟਰ ਵਿੱਚ ਬੱਚਿਆਂ ਲਈ ਲਾਇਬ੍ਰੇਰੀ ਅਤੇ ਹੋਸਟਲ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਜਿਸ ਵਿੱਚ ਹਰ ਵਰਗ ਦੇ ਬੱਚੇ ਆਪਣੀ ਪੜ੍ਹਾਈ ਅਤੇ ਯੋਗਤਾ ਅਨੁਸਾਰ ਸਿਖਲਾਈ ਦੇ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਜਾ ਰਹੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਅੱਜ ਪੰਜਾਬ ਦਾ ਹਰ ਵਰਗ ਪੰਜਾਬ ਸਰਕਾਰ ਦੇ ਹਰ ਵਾਅਦੇ ਤੋਂ ਖੁਸ਼ ਹੈ।
ਵੀਡੀਓ ਲਈ ਕਲਿੱਕ ਕਰੋ -: