ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹੈ। ਹੁਣ ਗਵਰਨਰ ਨੇ ਸੀ.ਐੱਮ. ਮਾਨ ਨੂੰ ਲੁਧਿਆਣਾ PAU ਵੀਸੀ ਸਤਬੀਰ ਗੋਸਲ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਵੀਸੀ ਸਤਬੀਰ ਦੀ ਨਿਯੁਕਤੀ ਉਨ੍ਹਾਂ ਦੀ ਪ੍ਰਵਾਨਗੀ ਤੋਂ ਬਿਨਾਂ ਕੀਤੀ ਗਈ ਸੀ ਅਤੇ UGC ਦੇ ਨਿਯਮਾਂ ਮੁਤਾਬਕ ਇਹ ਨਿਯੁਕਤੀ ਗੈਰ-ਕਾਨੂੰਨੀ ਹੈ ਅਤੇ ਸਵੀਕਾਰ ਨਹੀਂ ਕੀਤੀ ਜਾ ਸਕਦੀ। ਸਰਕਾਰ ਨੂੰ ਨਵੇਂ ਵੀਸੀ ਦੀ ਨਿਯੁਕਤੀ ਲਈ ਪ੍ਰਕਿਰਿਆ ਸ਼ੁਰੂ ਕਰਨੀ ਚਾਹੀਦੀ ਹੈ।
ਰਾਜਪਾਲ ਨੇ ਆਪਣੇ ਨਿਰਦੇਸ਼ਾਂ ਵਿੱਚ ਕਿਹਾ ਹੈ ਕਿ ਵਾਈਸ ਚਾਂਸਲਰ ਨੂੰ ਬਿਨਾਂ ਦੇਰੀ ਦੇ ਹਟਾਇਆ ਜਾਵੇ ਅਤੇ ਨਵੇਂ ਵੀਸੀ ਦੀ ਨਿਯੁਕਤੀ ਤੱਕ ਇਸ ਦਾ ਚਾਰਜ ਖੇਤੀਬਾੜੀ ਵਿਭਾਗ ਦੇ ਪ੍ਰਬੰਧਕ ਸਕੱਤਰ ਨੂੰ ਸੌਂਪਿਆ ਜਾਵੇ। ਇਸ ਦੀ ਕਾਰਵਾਈ ਤੁਰੰਤ ਸ਼ੁਰੂ ਕੀਤੀ ਜਾਵੇ।
ਦੱਸ ਦੇਈਏ ਕਿ ਪਿਛਲੇ ਮਹੀਨੇ ਹੋਏ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਗਵਰਨਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿੱਚ ਨਾਰਾਜ਼ਗੀ ਚੱਲ ਰਹੀ ਹੈ। ਰਾਜਪਾਲ ਨੇ 22 ਸਤੰਬਰ ਨੂੰ ਹੋਣ ਵਾਲੇ ਸੈਸ਼ਨ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਬਾਅਦ ਵਿੱਚ ਹੋਏ ਸੈਸ਼ਨ ਲਈ ਪਹਿਲਾਂ ਏਜੰਡਾ ਮੰਗਿਆ। ਜਿਸ ‘ਤੇ ਮੁੱਖ ਮੰਤਰੀ ਨੇ ਨਾਰਾਜ਼ਗੀ ਪ੍ਰਗਟਾਈ ਸੀ।
ਇਹ ਵੀ ਪੜ੍ਹੋ : MP ਮਾਨ ਨੇ ਲਖਨਪੁਰ ਬਾਰਡਰ ‘ਤੇ ਲਾਇਆ ਧਰਨਾ, ਨਹੀਂ ਮਿਲੀ ਕਸ਼ਮੀਰ ਲਈ ਐਂਟਰੀ
ਫਿਰ ਇਹ ਨਾਰਾਜ਼ਗੀ ਚੰਡੀਗੜ੍ਹ ਏਅਰਪੋਰਟ ਦੇ ਨਾਮਕਰਨ ਦੌਰਾਨ ਵੀ ਸਾਫ ਨਜ਼ਰ ਆਈ ਜਿਥੇ ਦੋਵੇਂ ਇਕੱਠੇ ਬੈਠੇ ਪਰ ਦੋਹਾਂ ਨੇ ਇੱਕ-ਦੂਜੇ ਨਾਲ ਕੋਈ ਗੱਲਬਾਤ ਨਹੀਂ ਕੀਤੀ। ਇਸ ਮਗਰੋਂ ਚੰਡੀਗੜ੍ਹ ਵਿੱਚ ਏਅਰਫੋਰਸ ਦੇ ਪ੍ਰੋਗਰਾਮ ਦੌਰਾਨ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੀ ਸ਼ਮੂਲੀਅਤ ਦੇ ਬਾਵਜੂਦ ਸੀ.ਐੱਮ. ਮਾਨ ਦੇ ਨਾ ਪਹੁੰਚਣ ‘ਤੇ ਰਾਜਪਾਲ ਨੇ ਸਵਾਲ ਉਠਾਏ ਸਨ।
ਵੀਡੀਓ ਲਈ ਕਲਿੱਕ ਕਰੋ -: