ਪੰਜਾਬ ਦੇ ਰਾਜਪਾਲ ਬੀਐੱਲ ਪੁਰੋਹਿਤ ਨੇ 15ਵੀਂ ਵਿਧਾਨ ਸਭਾ ਭੰਗ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਆਖਰੀ ਕੈਬਨਿਟ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਵਰਨਰ ਨੂੰ ਅਸਤੀਫਾ ਸੌਂਪ ਦਿੱਤਾ ਸੀ ਜਿਸ ਤੋਂ ਬਾਅਦ ਗਵਰਨਰ ਨੇ ਚੰਨੀ ਨੂੰ ਨਵੇਂ ਮੁੱਖ ਮੰਤਰੀ ਮਤਲਬ ਭਗਵੰਤ ਮਾਨ ਦੇ ਸਹੁੰ ਚੁੱਕਣ ਤੱਕ ਕਾਰਜਕਾਰੀ CM ਵਜੋਂ ਕੰਮ ਕਰਨ ਲਈ ਕਿਹਾ ਸੀ। ਹਾਲਾਂਕਿ ਉਨ੍ਹਾਂ ਕੋਲ ਫੈਸਲੇ ਲੈਣ ਦੀ ਤਾਕਤ ਨਹੀਂ ਰਹੇਗੀ।
ਗਵਰਨਰ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਚੰਨੀ ਨੇ ਕਿਹਾ ਕਿ ਚੋਣਾਂ ਤੋਂ ਬਾਅਦ ਨਵੀਂ ਪਾਰਟੀ ਚੁਣ ਲਈ ਗਈ ਹੈ। ਇਸ ਲਈ ਕੈਬਨਿਟ ਦੀ ਮੀਟਿੰਗ ਬੁਲਾ ਕੇ 15ਵੀਂ ਵਿਧਾਨ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ ਗਵਰਰ ਨੂੰ ਭੇਜ ਦਿੱਤੀ ਗਈ ਹੈ। ਮੈਂ ਗਵਰਨਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਨਵੀਂ ਸਰਕਾਰ ਬਣਨ ਤੱਕ ਗਵਰਨਰ ਨੇ ਮੈਨੂੰ ਸਰਕਾਰ ਚਲਾਉਣ ਨੂੰ ਕਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਚੰਨੀ ਨੇ ਕਿਹਾ ਕਿ ਅਸੀਂ ਲੋਕਾਂ ਦੇ ਵਿਚ ਕੰਮ ਕਰਦੇ ਰਹਾਂਗੇ। ਉਨ੍ਹਾਂ ਕਿਹਾ ਕਿ ਸਾਡੀ ਨਵੀਂ ਸਰਕਾਰ ਤੋਂ ਅਪੀਲ ਹੈ ਕਿ ਸਸਤੀ ਬਿਜਲੀ, ਪੈਟਰੋਲ-ਡੀਜ਼ਲ ਤੇ ਰੇਤ ਦੇ ਰੇਟ ਵਿਚ ਕਮੀ, ਬਕਾਇਆ ਮਾਫੀ ਵਰਗੇ ਫੈਸਲਿਆਂ ਨੂੰ ਬਰਕਰਾਰ ਰੱਖਿਆ ਜਾਵੇ। ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਵੋਟ ਦਿੱਤੀ ਹੈ। ਸਾਨੂੰ ਉਮੀਦ ਹੈ ਕਿ ਜੋ ਸੁਪਨੇ ਉਨ੍ਹਾਂ ਨੇ ਲੋਕਾਂ ਨੂੰ ਦਿਖਾਏ, ਉਹ ਉਨ੍ਹਾਂ ਨੂੰ ਪੂਰਾ ਕਰਨਗੇ।
ਇਹ ਵੀ ਪੜ੍ਹੋ : ਰੰਧਾਵਾ ਬੋਲੇ ‘ਸਿੱਧੂ ਨੇ ਪਾਰਟੀ ਨੂੰ ਬਰਬਾਦ ਕੀਤਾ, ਹਾਈਕਮਾਨ ਨੇ ਪਾਰਟੀ ‘ਚੋਂ ਨਾ ਕੱਢ ਕੇ ਕੀਤੀ ਵੱਡੀ ਗਲਤੀ’
ਚੰਨੀ ਦਾ ਸਭ ਤੋਂ ਵੱਡਾ ਫੈਸਲਾ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਸੀ। ਚੰਨੀ ਨੇ ਇਸ ਦੇ ਹੋਰਡਿੰਗ ਤੱਕ ਪੰਜਾਬ ਵਿਚ ਲਗਵਾ ਦਿੱਤੇ। ਹਾਲਾਂਕਿ ਜਦੋਂ ਵਿਵਾਬ ਹੋਏ ਤਾਂ ਚੰਨੀ ਨੇ ਗਵਰਨਰ ‘ਤੇ ਦੋਸ਼ ਲਗਾ ਦਿੱਤਾ ਕਿ ਸਿਆਸੀ ਕਾਰਨਾਂ ਕਾਰਨ ਫਾਈਲ ਰੋਕੀ ਗਈ। ਜਵਾਬ ‘ਚ ਗਵਰਨਰ ਨੇ ਕਿਹਾ ਕਿ ਆਬਜ਼ੈਕਸ਼ਨ ਕਲੀਅਰ ਨਹੀਂ ਕੀਤੇ ਗਏ। ਮੁਲਾਜ਼ਮਾਂ ਨਾਲ ਆਮ ਲੋਕ ਵੀ ਸਮਝ ਗਏ ਕਿ ਚੰਨੀ ਕੋਈ ਫੈਸਲਾ ਨਹੀਂ ਸਗੋਂ ਉਨ੍ਹਾਂ ਨਾਲ ਰਾਜਨੀਤੀ ਕਰ ਰਹੇ ਹਨ।