ਕੇਂਦਰ ਦੇ ਨਿਰਦੇਸ਼ ‘ਤੇ ਪੰਜਾਬ ਤੇ ਸੂਬਾ ਸਰਕਾਰ ਖਿਲਾਫ ਸਾਜ਼ਿਸ ਰਚੀ ਜਾ ਰਹੀ ਹੈ। ਸੂਬੇ ਦੀਆਂ ਵਿਰੋਧੀ ਪਾਰਟੀਆਂ ਵੀ ਉਨ੍ਹਾਂ ਦਾ ਸਮਰਥਨ ਕਰ ਰਹੀਆਂ ਹਨ। ‘ਮੇਰੀ ਸਰਕਾਰ’ ਕਹਿਣਾ ਤਾਂ ਦੂਰ ਆਪਣੀਆਂ ਰਚਨਾਤਕਮ ਜ਼ਿੰਮੇਵਾਰੀਆਂ ਤੋਂ ਵੀ ਪੰਜਾਬ ਦੇ ਰਾਜਪਾਲ ਦੂਰ ਭੱਜ ਰਹੇ ਹਨ। ਇਹ ਗੱਲ ‘ਆਪ’ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਹੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਰਹਿੰਦੇ ਹੋਏ ਪੰਜਾਬ ਯੂਨੀਵਰਸਿਟੀ ਵਿਚ ਹਰਿਆਣਾ ਦੀ ਹਿੱਸੇਦਾਰੀ ਦੀ ਖੁੱਲ੍ਹ ਕੇ ਵਕਾਲਤ ਕੀਤੀ ਪਰ ਬਦਕਿਸਮਤੀ ਕਿ ਪੰਜਾਬ ਸਮਰਥਕ ਵਿਰੋਧੀ ਦਲ ਤੇ ਉਨ੍ਹਾਂ ਦੇ ਨੇਤਾ ਇਸ ਗੰਭੀਰ ਮੁੱਦੇ ‘ਤੇ ਮੂੰਹ ਤੱਕ ਨਹੀਂ ਖੋਲ੍ਹਦੇ। ਪਿਛਲੇ ਦਿਨੀਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਵਿਚ ‘ਮੇਰੀ ਸਰਕਾਰ’ ਨਾ ਕਹਿਣ ਦੇ ਮੁੱਦੇ ‘ਤੇ ਇਕ ਪੱਤਰਕਾਰ ਵੱਲੋਂ ਸਵਾਲ ਪੁੱਛੇ ਜਾਣ ‘ਤੇ ਆਪਣੀ ਗਲਤੀ ਤੋਂ ਇਨਕਾਰ ਕੀਤੇ ਜਾਣ ‘ਤੇ ਕੰਗ ਨੇ ਕਿਹਾ ਕਿ ਉਨ੍ਹਾਂ ਨੇ ਸਪੱਸ਼ਟ ਝੂਠ ਬੋਲਿਆ।
ਕੰਗ ਨੇ ਇਕ ਵੀਡੀਓ ਸਾਂਝਾ ਕੀਤਾ ਤੇ ਰਾਜਪਾਲ ਤੋਂ ਆਪਣੇ ਸੰਵਿਧਾਨਕ ਅਹੁਦੇ ਦੀ ਗਰਿਮਾ ਦਾ ਖਿਆਲ ਰੱਖਣ ਦੀ ਅਪੀਲ ਕੀਤੀ। ਵੀਡੀਓ ਦਾ ਹਵਾਲਾ ਦਿੰਦੇ ਹੋਏ ਕੰਗ ਨੇ ਕਿਹਾ ਕਿ ਕੇਂਦਰ ਦੇ ਨਿਰਦੇਸ਼ ‘ਤੇ ਪੰਜਾਬ ਦੇ ਰਾਜਪਾਲ ਲਗਾਤਾਰ ਪੰਜਾਬ ਤੇ ਪੰਜਾਬ ਸਰਕਾਰ ਖਿਲਾਫ ਸਾਜ਼ਿਸ਼ ਰਚ ਰਹੇ ਹਨ। ਇਸ ਵਿਚ ਵਿਰੋਧੀ ਪਾਰਟੀਆਂ ਵੀ ਉਨ੍ਹਾਂ ਦਾ ਸਾਥ ਦੇ ਰਹੀਾਂ ਹਨ।
ਕੰਗ ਨੇ ਸਵਾਲ ਕੀਤਾ ਕਿ ਕੀ ਰਾਜਪਾਲ ਸਾਹਿਬ ਜੋ ਪੰਜਾਬ ਦੀਆਂ ਸਰਹੱਦਾਂ ਸਣੇਸੂਬੇ ਵਿਚ ਵੱਖ-ਵੱਖ ਥਾਵਾਂ ਦਾ ਦੌਰਾ ਕਰ ਚੁੱਕੇ ਹਨ ਤੇ ਖੁਦ ਨੂੰ ਪੰਜਾਬ ਦੇ ਹਿਤੈਸ਼ੀ ਵਜੋਂ ਪੇਸ਼ ਕਰਦੇ ਹਨ, ਕੀ ਕਦੇ ਕੇਂਦਰ ਸਰਕਾਰ ਤੋਂ ਸਵਾਲ ਕਰ ਸਕਦੇ ਹਨ ਕਿ ਉਨ੍ਹਾਂ ਨੇ ਸੂਬੇ ਦੇ ਆਰਡੀਐੱਫ ਤੇ ਕੌਮੀ ਸਿਹਤ ਮਿਸ਼ਨ ਦਾ ਪੈਸਾ ਕਿਉਂ ਰੋਕ ਕੇ ਰੱਖਿਆ ਹੈ? ਉਨ੍ਹਾਂ ਕਿਹਾ ਕਿ ਕੇਂਦਰ ਲਗਾਤਾਰ ਪੰਜਾਬ ਨੂੰ ਧੱਕਾ ਦੇ ਰਿਹਾ ਹੈ ਪਰ ਪੰਜਾਬ ਦੇ ਰਾਜਪਾਲ ਦੀ ਮੋਦੀ ਸਰਕਾਰ ਖਿਲਾਫ ਕੁਝ ਵੀ ਕਹਿਣ ਦੀ ਹਿੰਮਤ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਬਦਲਿਆ ਮੌਸਮ ਦਾ ਮਿਜ਼ਾਜ਼, ਜਲੰਧਰ-ਲੁਧਿਆਣਾ ਸਣੇ ਕਈ ਜ਼ਿਲ੍ਹਿਆਂ ‘ਚ ਪਿਆ ਭਾਰੀ ਮੀਂਹ
ਰਾਜਪਾਲ ਦੇ ਪੰਜਾਬ ਦੌਰਿਆਂ ‘ਤੇ ਸਵਾਲ ਚੁੱਕਦੇ ਹੋਏ ਕੰਗ ਨੇ ਕਿਹਾ ਕਿ ਗੁਜਰਾਤ ਜਾਂ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਵਰਗੇ ਵੱਡੇ ਸਰਹੱਦੀ ਸੂਬਿਆਂ ਵਿਚ ਜਿਥੇ ਭਾਜਪਾ ਦੀਆਂ ਸਰਕਾਰਾਂ ਹਨ ਤੇ ਜਿਥੇ ਨਸ਼ੇ ਦੀ ਵੱਡੀ ਖੇਪ ਬਰਾਮਦ ਕੀਤੀ ਜਾ ਰਹੀ ਹੈ, ਦਲਿਤ ਕੁੜੀਆਂ ਦੀ ਹੱਤਿਆ ਕੀਤੀ ਜਾ ਰਹੀ ਹੈ ਪਰ ਫਿਰ ਵੀ ਉਥੋਂ ਦੇ ਰਾਜਪਾਲਾਂ ਦੀ ਕੁਝ ਕਹਿਣ ਦੀ ਹਿੰਮਤ ਨਹੀਂ ਹੁੰਦੀ, ਪਰ ਪੰਜਾਬ ਦੇ ਰਾਜਪਾਲ ਰੋਜ਼ ਸਿਆਸਤ ਕਰਨ ਦਾ ਬਹਾਨਾ ਲੱਭਦੇ ਹਨ।
ਵੀਡੀਓ ਲਈ ਕਲਿੱਕ ਕਰੋ -: