ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਨੇ ਅੱਜ ਲਾਏ ਜਾ ਰਹੇ ਧਰਨਿਆਂ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਨੂੰ ਸਰਕਾਰ ਵੱਲੋਂ ਮੀਟਿੰਗ ਲਈ ਸੱਦਿਆ ਗਿਆ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਇਹ ਫੈਸਲਾ ਲਿਆ ਹੈ।
ਦੱਸਣਯੋਗ ਹੈ ਕਿ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਰਕੇ ਅੱਜ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ ਕਰਦੇ ਹੋਏ ਸਵੇਰੇ 10 ਵਜੇ ਤੋਂ ਲੈ ਕੇ 2 ਵਜੇ ਤੱਕ ਬੱਸ ਸਟੈਂਡ ਦੇ ਗੇਟ ਬੰਦ ਕਰਨ ਦਾ ਐਲਾਨ ਕੀਤਾ ਸੀ। ਪਰ ਇਸ ਤੋਂ ਪਹਿਲਾਂ ਹੀ ਸਰਕਾਰ ਨੇ ਉਨ੍ਹਾਂ ਨੂੰ ਮੀਟਿੰਗ ਲਈ ਸਮਾਂ ਦੇ ਦਿੱਤਾ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਹੜਤਾਲ ਦਾ ਅੱਜ ਦਾ ਪ੍ਰੋਗਰਾਮ ਹਾਲ ਦੀ ਘੜੀ ਰੋਕ ਲਿਆ ਹੈ।
ਇਹ ਵੀ ਪੜ੍ਹੋ : ਰਸੋਈ ਗੈਸ ਹੋਈ ਮਹਿੰਗੀ, ਲੋਕਾਂ ਨੂੰ ਇਸ ਸਾਲ ਹੁਣ ਤੱਕ ਲੱਗਾ ਇੰਨਾ ਵੱਡਾ ਝਟਕਾ
ਇਸ ਤੋਂ ਪਹਿਲਾਂ ਹੀ ਚੰਡੀਗੜ੍ਹ ਵਿੱਚ ਉਨ੍ਹਾਂ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ। ਮੰਤਰੀ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਨਾਲ ਫ਼ੋਨ ‘ਤੇ ਗੱਲ ਕਰਵਾਉਣ ਲਈ ਕਿਹਾ। ਜਿਸ ਤੋਂ ਬਾਅਦ ਹੜਤਾਲ ਮੁਲਤਵੀ ਕਰ ਦਿੱਤੀ ਗਈ। ਹੁਣ 12 ਅਕਤੂਬਰ ਨੂੰ ਇਹ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ।
ਦੱਸਣਯੋਗ ਹੈ ਕਿ 14 ਸਤੰਬਰ ਨੂੰ ਇਕਰਾਰਨਾਮੇ ਪੂਰਾ ਕਰਨ ਲਈ ਸਰਕਾਰ ਵੱਲੋਂ 8 ਦਿਨਾਂ ਦਾ ਸਮਾਂ ਮੰਗਿਆ ਗਿਆ ਸੀ। ਇਹ ਫੈਸਲਾ 15 ਸਤੰਬਰ ਤੋਂ ਤਨਖਾਹ ਵਿੱਚ 30 ਫੀਸਦੀ ਵਾਧੇ ਦੇ ਵਾਅਦੇ ਨੂੰ ਪੂਰਾ ਕਰਨ ਲਈ ਲਿਆ ਗਿਆ ਸੀ। ਇਸ ਤੋਂ ਇਲਾਵਾ ਹੜਤਾਲ ਦੇ ਦਿਨਾਂ ਲਈ ਬਿਨਾਂ ਕਟੌਤੀ ਦੇ ਤਨਖਾਹ ਦੇਣ ਦਾ ਐਲਾਨ ਕੀਤਾ ਗਿਆ ਸੀ।
ਇਹ ਵੀ ਵੇਖੋ :
ਮੁੰਬਈ ਤੋਂ Acting ਛੱਡ ਖੋਲੀ ਆਪਣੀ ਨੂਟਰੀ ਕੁਲਚੇ ਦੀ ਦੁਕਾਨ | Inspirational Story | Street Food
ਯੂਨੀਅਨ ਵੱਲੋਂ 23 ਸਤੰਬਰ ਤੱਕ ਦਾ ਸਮਾਂ ਦਿੱਤਾ ਗਿਆ ਸੀ। ਪਰ ਉਸ ਤੋਂ ਉੱਪਰ ਸਮਾਂ ਲੰਘ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ। ਇਹ ਇਕਰਾਰਨਾਮਾ ਕੈਪਟਨ ਸਰਕਾਰ ਵੇਲੇ ਕੀਤਾ ਗਿਆ ਸੀ। ਪਰ ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦੀ ਸਿਆਸਤ ਵਿੱਚ ਆਪਣੀ ਕੁਰਸੀ ਗੁਆਉਣੀ ਪਈ। ਇਸ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਰਕਾਰੀ ਸਥਿਤੀ ਅਸਪੱਸ਼ਟ ਹੋ ਗਈ ਹੈ।