ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਸਖ਼ਤ ਕਾਰਵਾਈ ਕਰ ਰਹੀ ਹੈ। ਇਸ ਦਿਸ਼ਾ ਵਿੱਚ ਫਿਰੋਜ਼ਪੁਰ ਦੇ SHO ਅਤੇ ਮਾਈਨਿੰਗ ਵਿਭਾਗ ਵੱਲੋਂ ਸਾਂਝਾ ਆਪ੍ਰੇਸ਼ਨ ਕੀਤਾ ਗਿਆ। ਇਸੇ ਤਹਿਤ ਵਿਧਾਨ ਸਭਾ ਹਲਕੇ ਦੇ ਪਿੰਡ ਕੁਹਾਲਾ ਵਿਖੇ ਥਾਣਾ ਮੱਲਾਂਵਾਲਾ ‘ਚ ਨਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਥਾਣਾ ਸਦਰ ਦੇ SHO ਜਸਵਿੰਦਰ ਸਿੰਘ ਬਰਾੜ ਸਮੇਤ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
DCP ਪਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ CIA ਦੇ ਇੰਚਾਰਜ ਇੰਸਪੈਕਟਰ ਜਤਿੰਦਰ ਸਿੰਘ ਵੱਲੋਂ ਪਿੰਡ ਕੁਹਾਲਾ ਤੋਂ 3 ਟਿੱਪਰ ਅਤੇ 1 ਪੋਪਲਾਈਨ ਬਰਾਮਦ ਕੀਤੀ ਗਈ ਹੈ। ਇੱਥੇ ਨਾਜਾਇਜ਼ ਮਾਈਨਿੰਗ ਹੋ ਰਹੀ ਸੀ। ਉਨ੍ਹਾਂ ਦੱਸਿਆ ਕਿ ਥਾਣਾ ਸਦਰ ਦੇ SHO ਜਸਵਿੰਦਰ ਸਿੰਘ ਬਰਾੜ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਭਾਗੀ ਉੱਚ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੀ ਸਿਫ਼ਾਰਸ਼ ਵੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਫਗਵਾੜਾ : ਪਿੰਡ ਪਾਸ਼ਟਾ ‘ਚ ਚੱਲੀਆਂ ਗੋਲੀਆਂ, ਕੇਸ ਵਾਪਸ ਨਾ ਲੈਣ ‘ਤੇ ਬਦਮਾਸ਼ਾਂ ਨੇ ਕੀਤੀ ਫਾਇਰਿੰਗ
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿਧਾਇਕ ਵੀ ਸੂਬੇ ‘ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਮਾਈਨਿੰਗ ਵਾਲੀ ਥਾਂ ਦਾ ਦੌਰਾ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: