ਬੇਮੌਸਮੀ ਮੀਂਹ ਕਰਕੇ ਪੰਜਾਬ ਵਿੱਚ ਫਸਲਾਂ ਨੂੰ ਹੋਏ ਨੁਕਸਾਨ ਕਰਕੇ ਕੇਂਦਰ ਸਰਕਾਰ ਨੇ ਘੱਟ ਚਮਕ ਵਾਲੀ ਅਤੇ ਟੁੱਟੀ ਹੋਈ ਕਣਕ ਦੀ ਖਰੀਦ ਵਿੱਚ ਲਾਏ ਕੱਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਹੱਕ ਵਿੱਚ ਵੱਡਾ ਐਲਾਨ ਕੀਤਾ ਹੈ। ਸੀ.ਐੱਮ. ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਖਰਚਾ ਝੱਲੇਗੀ।
ਸੀ.ਐੱਮ. ਮਾਨ ਨੇ ਟਵੀਟ ਕਰਕੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਣਕ ਦੇ ਦਾਣੇ ਵਿੱਚ ਨਮੀ ਅਤੇ ਦਾਣਾ ਛੋਟਾ ਹੋਣ ਕਰਕੇ ਕਣਕ ਦੇ ਭਾਅ ਵਿੱਚ ਜੋ ਕੱਟ ਲਾਇਆ ਗਿਆ ਹੈ, ਉਸ ਦਾ ਖਰਚਾ ਪੰਜਾਬ ਸਰਕਾਰ ਆਪਣੇ ਪੱਲਿਓਂ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਅਸੀਂ ਹਰ ਮੁਸ਼ਕਲ ਸਮੇਂ ਵਿੱਚ ਨਾਲ ਖੜ੍ਹੇ ਹਾਂ।
ਦੱਸ ਦੇਈਏ ਕਿ ਕੇਂਦਰ ਸਰਕਾਰ ਵੱਲੋਂ 18 ਫੀਸਦੀ ਤੱਕ ਸੁੰਗੜੇ ਅਤੇ ਟੁੱਟੀ ਕਣਕ ਦੀ ਖਰੀਦ ਕੀਤੀ ਜਾ ਸਕਦੀ ਹੈ। ਇਸ ਦੇ ਲਈ ਕੁੱਲ 7 ਸ਼੍ਰੇਣੀਆਂ ਬਣਾਈਆਂ ਗਈਆਂ ਹਨ। 6 ਫੀਸਦੀ ਤੱਕ ਸੁੰਗੜੀ-ਟੁੱਟੀ ਕਣਕ ‘ਤੇ ਕੋਈ ਰਕਮ ਨਹੀਂ ਕੱਟੀ ਜਾਵੇਗੀ।
ਇਹ ਵੀ ਪੜ੍ਹੋ : ਹੁਸ਼ਿਆਰਪੁਰ : ਕਿਰਾਏ ਦੇ ਮਕਾਨ ‘ਚ ਕੁੜੀ ਨਾਲ ਰੰਗੇ ਹੱਥੀਂ ਫੜਿਆ ਗਿਆ SHO, ਫੇਰ ਬੂਹਾ ਨਾ ਖੋਲ੍ਹੇ੍!
ਇਸ ਤੋਂ ਬਾਅਦ 5.31 ਰੁਪਏ ਤੋਂ ਲੈ ਕੇ 31.87 ਰੁਪਏ ਪ੍ਰਤੀ ਕੁਇੰਟਲ ਤੱਕ ਸੁੰਗੜੀ ਹੋਈ ਕਣਕ ‘ਤੇ 18 ਫੀਸਦੀ ਦੀ ਕਟੌਤੀ ਹੋਵੇਗੀ। ਇਸ ਦੇ ਨਾਲ ਹੀ 80 ਫੀਸਦੀ ਤੱਕ ਚਮਕ ਦੇ ਘਾਟੇ ਵਾਲੀ ਕਣਕ ਦੀ ਖਰੀਦ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ‘ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਨਾਰਾਜ਼ਗੀ ਪ੍ਰਗਟਾਈ ਹੈ।
ਵੀਡੀਓ ਲਈ ਕਲਿੱਕ ਕਰੋ -: