ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪਾਪੂਆ ਨਿਊ ਗਿਨੀ ਪਹੁੰਚੇ। ਉਹ ਇਸ ਟਾਪੂ ਦੇਸ਼ ਦਾ ਦੌਰਾ ਕਰਨ ਵਾਲੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ। ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਪਾਪੂਆ ਨਿਊ ਗਿਨੀ ਦੇ ਪ੍ਰਧਾਨ ਮੰਤਰੀ ਜੇਮਸ ਮਾਰਪੇ ਨੇ ਪ੍ਰਧਾਨ ਮੰਤਰੀ ਮੋਦੀ ਦੇ ਪੈਰ ਛੂਹੇ। ਇਸ ਤੋਂ ਬਾਅਦ ਦੋਵਾਂ ਆਗੂਆਂ ਨੇ ਜੱਫੀ ਵੀ ਪਾਈ। ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਪੀ.ਐੱਮ. ਮਾਰਪੇ ਝੁਕ ਕੇ ਪ੍ਰਧਾਨ ਮੰਤਰੀ ਮੋਦੀ ਦੇ ਪੈਰ ਛੂਹ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਉਸ ਨੂੰ ਚੁੱਕ ਕੇ ਜੱਫੀ ਪਾ ਲਈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਤੋਂ ਪਹਿਲਾਂ ਜਾਪਾਨ ਵਿੱਚ ਸਨ। ਇੱਥੇ ਉਨ੍ਹਾਂ ਨੇ ਜੀ-7 ਸੰਮੇਲਨ ‘ਚ ਹਿੱਸਾ ਲਿਆ। ਇੱਥੇ ਉਨ੍ਹਾਂ ਨੇ ਕਈ ਵਿਸ਼ਵ ਨੇਤਾਵਾਂ ਨਾਲ ਦੁਵੱਲੀ ਬੈਠਕ ਵੀ ਕੀਤੀ। ਇਸ ਤੋਂ ਬਾਅਦ ਉਹ ਸਿੱਧੇ ਪਾਪੂਆ ਨਿਊ ਗਿਨੀ ਪਹੁੰਚ ਗਏ। ਇੱਥੇ ਪੀ.ਐੱਮ. ਮੋਦੀ ਅਤੇ ਪ੍ਰਧਾਨ ਮੰਤਰੀ ਮਾਰਪੇ ਫੋਰਮ ਫਾਰ ਇੰਡੀਆ ਪੈਸੀਫਿਕ ਆਈਲੈਂਡਸ ਕੋ-ਆਪਰੇਸ਼ਨ (ਐਫਆਈਪੀਆਈਸੀ) ਦੇ ਤੀਜੇ ਸਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ।
ਪਾਪੂਆ ਨਿਊ ਗਿਨੀ ਪਹੁੰਚਣ ਤੋਂ ਬਾਅਦ ਪੀ.ਐੱਮ. ਮੋਦੀ ਨੇ ਪ੍ਰਧਾਨ ਮੰਤਰੀ ਮਾਰਾਪੇ ਦਾ ਧੰਨਵਾਦ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਸ ਵਿਸ਼ੇਸ਼ ਪਲ ਨੂੰ ਹਮੇਸ਼ਾ ਯਾਦ ਰੱਖਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਆਪਣੀ ਯਾਤਰਾ ਦੌਰਾਨ ਇਸ ਮਹਾਨ ਦੇਸ਼ ਨਾਲ ਭਾਰਤ ਦੇ ਸਬੰਧਾਂ ਨੂੰ ਅੱਗੇ ਵਧਾਉਣ ਦੀ ਉਮੀਦ ਕਰ ਰਿਹਾ ਹਾਂ।
ਇਹ ਵੀ ਪੜ੍ਹੋ : ‘ਜੀਹਨੇ 2000 ਦੇ ਨੋਟਾਂ ਦੀਆਂ ਬੋਰੀਆਂ ਸਾਂਭੀਆਂ ਏ, ਉਹੀ ਰੋ ਰਿਹੈ’- ਅਨਿਲ ਵਿਜ ਦਾ ਬਿਆਨ ਵਾਇਰਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਨ ਲਈ ਭਾਰਤੀ ਵੀ ਪਹੁੰਚੇ। ਪਾਪੂਆ ਨਿਊ ਗਿਨੀ ਪਹੁੰਚਣ ਤੋਂ ਬਾਅਦ ਭਾਰਤੀਆਂ ਨੇ ਵੀ ਪ੍ਰਧਾਨ ਮੰਤਰੀ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨ੍ਹਾਂ ਦਾ ਸਵਾਗਤ ਕਰਨ ਲਈ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਾਏ ਗਏ।
ਵੀਡੀਓ ਲਈ ਕਲਿੱਕ ਕਰੋ -: