ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਅੱਜ ਭਾਰਤ ਦੇ ਰਾਸ਼ਟਰਪਤੀ ਭਵਨ ਵਿੱਚ ਰਸਮੀ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ। ਉਹ ਆਪਣੇ ਚਾਰ ਦਿਨਾਂ ਦੌਰੇ ਦੇ ਤਹਿਤ ਕੱਲ੍ਹ ਭਾਰਤ ਪਹੁੰਚੇ। ਰਾਸ਼ਟਰਪਤੀ ਭਵਨ ‘ਚ ਸਵਾਗਤ ਤੋਂ ਬਾਅਦ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਕਿਹਾ, ”ਸਾਡੇ ਦੋਸਤਾਨਾ ਸਬੰਧ ਹਨ। ਸਾਡਾ ਧਿਆਨ ਇਸ ਗੱਲ ‘ਤੇ ਹੈ ਕਿ ਅਸੀਂ ਆਰਥਿਕਤਾ ਨੂੰ ਠੀਕ ਕਰਨ ਲਈ ਕਿਸ ਤਰ੍ਹਾਂ ਦਾ ਸਹਿਯੋਗ ਕਰ ਸਕਦੇ ਹਾਂ।”
ਗਰਮਜੋਸ਼ੀ ਨਾਲ ਸਵਾਗਤ ਤੋਂ ਬਾਅਦ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਕਿਹਾ, “ਭਾਰਤ ਹਮੇਸ਼ਾ ਸਾਡਾ ਚੰਗਾ ਭਾਈਵਾਲ ਰਿਹਾ ਹੈ। ਮੈਂ ਭਾਰਤ ਅਤੇ ਬੰਗਲਾਦੇਸ਼ ਦਰਮਿਆਨ ਹਾਂਪੱਖੀ ਗੱਲਬਾਤ ਦੀ ਉਮੀਦ ਕਰਦਾ ਹਾਂ। ਜਦੋਂ ਸਾਡਾ ਦੇਸ਼ ਆਜ਼ਾਦ ਹੋਇਆ, ਭਾਰਤ ਅਤੇ ਭਾਰਤ ਦੇ ਲੋਕਾਂ ਨੇ ਸਾਡਾ ਸਮਰਥਨ ਕੀਤਾ, ਮੈਂ ਉਸ ਵੇਲੇ ਦੌਰਾਨ ਭਾਰਤ ਦੇ ਯੋਗਦਾਨ ਦਾ ਧੰਨਵਾਦ ਕਰਦੀ ਹਾਂ। ਉਨ੍ਹਾਂ ਕਿਹਾ ਕਿ ਭਾਰਤ ਆ ਕੇ ਮੈਨੂੰ ਖੁਸ਼ੀ ਮਿਲਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਾਡੀ ਤਰਜੀਹ ਲੋਕਾਂ ਦੇ ਮੁੱਦਿਆਂ ਨੂੰ ਹੱਲ ਕਰਨਾ, ਗਰੀਬੀ ਨੂੰ ਖਤਮ ਕਰਨਾ ਅਤੇ ਆਰਥਿਕਤਾ ਦਾ ਵਿਕਾਸ ਕਰਨਾ ਹੈ। ਇਨ੍ਹਾਂ ਮੁੱਦਿਆਂ ਦੇ ਨਾਲ, ਮੈਂ ਮਹਿਸੂਸ ਕਰਦੀ ਹਾਂ ਕਿ ਅਸੀਂ ਦੋਵੇਂ ਦੇਸ਼ ਮਿਲ ਕੇ ਕੰਮ ਕਰਦੇ ਰਹੀਏ ਤਾਂ ਜੋ ਨਾ ਸਿਰਫ਼ ਭਾਰਤ ਅਤੇ ਬੰਗਲਾਦੇਸ਼ ਵਿੱਚ ਸਗੋਂ ਪੂਰੇ ਦੱਖਣੀ ਏਸ਼ੀਆ ਵਿੱਚ ਲੋਕ ਬਿਹਤਰ ਜੀਵਨ ਬਤੀਤ ਕਰ ਸਕਣ।
ਇਹ ਵੀ ਪੜ੍ਹੋ : ਦਿੱਲੀ ਆਬਕਾਰੀ ਨੀਤੀ, ED ਵੱਲੋਂ ਕੇਸ ਦਰਜ, 150 ਅਫਸਰਾਂ ਵੱਲੋਂ ਪੰਜਾਬ ਸਣੇ 30 ਥਾਵਾਂ ‘ਤੇ ਛਾਪੇਮਾਰੀ
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਲਈ ਸੋਮਵਾਰ ਨੂੰ ਚਾਰ ਦਿਨਾਂ ਦੇ ਦੌਰੇ ‘ਤੇ ਦਿੱਲੀ ਪਹੁੰਚੇ। ਇਸ ਮੀਟਿੰਗ ਤੋਂ ਬਾਅਦ, ਦੋਵੇਂ ਧਿਰਾਂ ਰੱਖਿਆ, ਵਪਾਰ ਅਤੇ ਦਰਿਆਈ ਪਾਣੀ ਦੀ ਵੰਡ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਸਮਝੌਤਿਆਂ ‘ਤੇ ਦਸਤਖਤ ਕਰਨ ਦੀ ਸੰਭਾਵਨਾ ਹੈ। ਹਸੀਨਾ ਆਖਰੀ ਵਾਰ ਅਕਤੂਬਰ 2019 ਵਿੱਚ ਨਵੀਂ ਦਿੱਲੀ ਗਏ ਸਨ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਇਸ ਤੋਂ ਪਹਿਲਾਂ ਸ਼ੇਖ ਹਸੀਨਾ ਦੇ ਸਨਮਾਨ ਵਿੱਚ ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿੱਚ ਗਾਰਡ ਆਫ਼ ਆਨਰ ਦਿੱਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੌਕੇ ਕੇਂਦਰੀ ਮੰਤਰੀ ਮੰਡਲ ਦੇ ਮੰਤਰੀਆਂ ਦੀ ਸ਼ੇਖ ਹਸੀਨਾ ਨਾਲ ਜਾਣ-ਪਛਾਣ ਕਰਵਾਈ। ਇਸ ਮੌਕੇ ਫੌਜ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਇਹ ਇਤਫ਼ਾਕ ਹੈ ਕਿ ਦ੍ਰੋਪਦੀ ਮੁਰਮੂ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਦੀ ਪਹਿਲੀ ਸਰਕਾਰੀ ਮਹਿਮਾਨ ਬੰਗਲਾਦੇਸ਼ ਦੀ ਇੱਕ ਮਹਿਲਾ ਪ੍ਰਧਾਨ ਮੰਤਰੀ ਹੈ। ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੀ ਵੀ ਅਜਮੇਰ ਜਾਣ ਦੀ ਯੋਜਨਾ ਹੈ।