ਸ਼੍ਰੀ ਮੁਕਤਸਰ ਸਾਹਿਬ: ਪਿੰਡ ਦੋਦਾਵਾਲੀ ਵਿੱਚ ਇੱਕ ਗ੍ਰੰਥੀ ਵੱਲੋਂ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ ਜਿਥੇ ਉਸ ਵੱਲੋਂ ਗੁਰਦੁਆਰਾ ਰਾਮਸਰ ਸਾਹਿਬ ਦੀ ਗੋਲਕ ਵਿੱਚੋਂ ਪੈਸੇ ਚੋਰੀ ਕੀਤੇ ਗਏ ਹਨ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ। ਗ੍ਰੰਥੀ ਅਤੇ ਉਸ ਦੇ ਪੁੱਤਰ ਦੀ ਪਛਾਣ ਗੁਰਮੀਤ ਸਿੰਘ ਅਤੇ ਹਰਜੀਤ ਸਿੰਘ ਵਜੋਂ ਹੋਈ ਹੈ। ਬਰੀਵਾਲਾ ਪੁਲਸ ਨੇ ਗੁਰਮੀਤ ਸਿੰਘ ਅਤੇ ਉਸਦੇ ਬੇਟੇ ਹਰਜੀਤ ਸਿੰਘ ’ਤੇ ਆਈ. ਪੀ. ਸੀ. ਦੀ ਧਾਰਾ 457 ਅਤੇ 380 ਤਹਿਤ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਰਾਣਾ ਸੋਢੀ ਤੇ ਭਾਰਤ ਭੂਸ਼ਣ ਆਸ਼ੂ ਵੱਲੋਂ ਜਨਪਥ ਹੈਲੀਪੈਡ ਦਾ ਉਦਘਾਟਨ ਅੱਜ
ਪੁਲਿਸ ਨੇ ਇੱਕ ਵਿਅਕਤੀ ਦੇ ਬਿਆਨਾਂ ‘ਤੇ ਗ੍ਰੰਥੀ ਅਤੇ ਉਸਦੇ ਬੇਟੇ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਵਿਅਕਤੀ ਨੇ ਦੱਸਿਆ ਕਿ 14-15 ਦੀ ਰਾਤ ਨੂੰ ਗ੍ਰੰਥੀ ਅਤੇ ਉਸ ਦਾ ਪੁੱਤਰ ਗੁਰਦੁਆਰਾ ਸਾਹਿਬ ਆਏ ਅਤੇ ਗੋਲਕ ਵਿੱਚੋਂ ਕਰੀਬ 17 ਹਜ਼ਾਰ ਰੁਪਏ ਚੋਰੀ ਕਰ ਲਏ। ਫਿਲਹਾਲ ਪੁਲਿਸ ਨੇ ਦੋਵਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।