ਪੰਜਾਬ ਸਰਕਾਰ ਨੇ ਆਪਣੇ ਇੱਕ ਹੋਰ ਬਜਟ ਐਲਾਨ ਨੂੰ ਪੂਰਾ ਕਰਨ ਦੀ ਤਿਆਰੀ ਕਰ ਲਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਨੇ ਗਾਹਕਾਂ ਦੀ ਸਹੂਲਤ ਲਈ ਮੋਬਾਈਲ ਐਪ ਬਣਾਈ ਹੈ, ਜਿਸ ਦੀ ਟੈਸਟਿੰਗ ਚੱਲ ਰਹੀ ਹੈ। ਐਪ ਨੂੰ ਜਲਦ ਹੀ ਲਾਂਚ ਕਰ ਦਿੱਤਾ ਜਾਵੇਗਾ। ਗਾਹਕ ਦੁਕਾਨਦਾਰ ਤੋਂ ਲਏ ਗਏ ਬਿੱਲ ਨੂੰ ਅਪਲੋਡ ਕਰਕੇ ਡਰਾਅ ਵਿੱਚ ਹਿੱਸਾ ਲੈ ਸਕਣਗੇ। ਇਸ ਡਰਾਅ ਵਿੱਚ ਉਨ੍ਹਾਂ ਨੂੰ ਹੋਰ ਵੀ ਕਈ ਇਨਾਮ ਜਿੱਤਣ ਦਾ ਮੌਕਾ ਮਿਲੇਗਾ।
ਚੀਮਾ ਨੇ ਕਿਹਾ ਕਿ ਸਰਕਾਰ ਦੇ ਯਤਨਾਂ ਸਦਕਾ ਟੈਕਸ ਵਸੂਲੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਨਾਲ ਹੀ ਇਸ ਨਵੀਂ ਯੋਜਨਾ ਨਾਲ ਲੋਕਾਂ ਨੂੰ ਵਸਤੂਆਂ ਦੀ ਖਰੀਦ ‘ਤੇ ਬਿੱਲ ਮਿਲੇਗਾ ਅਤੇ ਇਸ ਨਾਲ ਸਰਕਾਰ ਨੂੰ GST ਦੀ ਚੋਰੀ ਰੋਕਣ ਵਿੱਚ ਮਦਦ ਮਿਲੇਗੀ ਅਤੇ ਰਾਜ ਦੀ GST ਵਸੂਲੀ ਵਿੱਚ ਵੀ ਵਾਧਾ ਹੋਵੇਗਾ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਵੱਡੀ ਵਾਰਦਾਤ! ਫੈਕਟਰੀ ਵਰਕਰ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕ.ਤਲ
ਚੀਮਾ ਨੇ ਕਿਹਾ ਕਿ GST ਦੀ ਚੋਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਜੁਲਾਈ 23 ਵਿੱਚ ਪਿਛਲੇ ਸਾਲ ਜੁਲਾਈ ਮਹੀਨੇ ਦੇ ਮੁਕਾਬਲੇ 36 ਫੀਸਦੀ ਦਾ ਵਾਧਾ ਹੋਇਆ ਹੈ। ਚਾਲੂ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ‘ਚ GST ਕੁਲੈਕਸ਼ਨ ‘ਚ 16.5 ਫੀਸਦੀ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਪਹਿਲੇ ਚਾਰ ਮਹੀਨਿਆਂ ‘ਚ ਹੀ ਐਕਸਾਈਜ਼ ‘ਚ 20.87 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: