ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕਾਂਗਰਸ ਭਵਨ ਵਿਚ ਵਾਪਸੀ ਤੋਂ ਬਾਅਦ ਗੁਲਜ਼ਾਰ ਇੰਦਰ ਚਾਹਲ ਨੇ ਵੀ ਆਪਣਾ ਕਾਰਜਭਾਰ ਮੁੜ ਤੋਂ ਸੰਭਾਲ ਲਿਆ ਹੈ। ਉਹ ਪੰਜਾਬ ਕਾਂਗਰਸ ਦੇ ਖਜ਼ਾਨਚੀ ਵਜੋਂ ਸੇਵਾਵਾਂ ਦੇ ਰਹੇ ਸਨ। ਸਿੱਧੂ ਦੇ ਨਾਲ ਹੀ ਉਨ੍ਹਾਂ ਨੇ ਵੀ ਅਸਤੀਫਾ ਦੇ ਦਿੱਤਾ ਸੀ।
ਅੱਜ ਜਦੋਂ ਕਿ ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਨੇ ਆਪਣਾ ਕਾਰਜ ਭਾਰ ਸੰਭਾਲ ਲਿਆ ਹੈ ਤਾਂ ਚਹਿਲ ਨੇ ਵੀ ਆਪਣਾ ਅਸਤੀਫਾ ਵਾਪਸ ਲੈ ਕੇ ਕੰਮ ਕਰਨ ਦਾ ਫੈਸਲਾ ਲੈ ਲਿਆ ਹੈ।