ਲੁਧਿਆਣਾ ਵਿਚ ਨਸ਼ਾ ਤਸਕਰੀ ਦੇ ਦੋਸ਼ ਵਿਚ ਇਕ ਪੁਲਿਸ ਮੁਲਾਜ਼ਮ ਨੂੰ ਐਂਟੀ ਨਾਰਕੋਟਿਕਸ ਸੈੱਲ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੋਸ਼ੀ ਨੂੰ ਪੁਲਿਸ ਨੇ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਚੂਰਾਪੋਸਤ ਦੀ ਤਸਕਰੀ ਕਰਨ ਜਾ ਰਿਹਾ ਸੀ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀਕਿ ਪੁਲਿਸ ਮੁਲਾਜ਼ਮ ਨਸ਼ਾ ਤਸਕਰੀ ਕਰਦਾ ਹੈ। ਪੁਲਿਸ ਨੇ ਪੱਖੋਵਾਲ ਰੋਡ ‘ਤੇ ਨਾਕਾਬੰਦੀ ਕੀਤੀ ਤੇ ਨਾਕੇ ਦੌਰਾਨ ਪੁਲਿਸ ਨੇ ਪੈਦਲ ਜਾ ਰਹੇ ਦੋਸ਼ੀ ਨੂੰ ਚੈਕਿੰਗ ਲਈ ਰੋਕਿਆ।
ਪੁਲਿਸ ਨੂੰ ਦੇਖ ਕੇ ਦੋਸ਼ੀ ਘਬਰਾ ਗਿਆ। ਪੁਲਿਸ ਮੁਲਾਜ਼ਮਾਂ ਨੇ ਜਦੋਂ ਉਸ ਦੇ ਹੱਥ ਤੋਂ ਬੈਗ ਲੈ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ 1.8 ਕਿਲੋ ਚੂਰਾਪੋਸਤ ਮਿਲਿਆ। ਦੋਸ਼ੀ ਦੀ ਪਛਾਣ ਅਨਿਲ ਕੁਮਾਰ ਵਜੋਂ ਹੋਈ ਹੈ। ਅਨਿਲ ਪਠਾਨਕੋਟ ਦੇ ਪਿੰਡ ਪਠਾਨ ਚੱਕ ਦਾ ਨਿਵਾਸੀ ਹੈ। ਫੜਿਆ ਗਿਆ ਪੁਲਿਸ ਮੁਲਾਜ਼ਮ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਰਾਸ਼ਟਰੀ ਸਕੱਤਰ ਸੁਖਮਿੰਦਰ ਪਾਲ ਸਿੰਘ ਗਰੇਵਾਲ ਦੀ ਸੁਰੱਖਿਆ ਵਿਚ ਤਾਇਨਾਤ ਸੀ।
ਦੋਸ਼ੀ ਖਿਲਾਫ ਸਦਰ ਥਾਣੇ ਵਿਚ ਐਨਡੀਪੀਐੱਸ ਐਕਟ ਦੀ ਧਾਰਾ 15, 61 ਤੇ 85 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਫੜੇ ਗਏ ਪੁਲਿਸ ਮੁਲਾਜ਼ਮ ਦੀ ਕਾਲ ਡਿਟੇਲ ਵੀ ਪੁਲਿਸ ਖੰਗਾਲ ਰਹੀ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਉਸ ਨੇ ਚੂਰਾਪੋਸਤ ਕਿਥੋਂ ਖਰੀਦਿਆ ਤੇ ਕਿਸ ਨੂੰ ਸਪਲਾਈ ਕਰਨ ਜਾ ਰਿਹਾ ਸੀ।
ਇਹ ਵੀ ਪੜ੍ਹੋ : NIA ਨੇ ਖਾਲਿਸਤਾਨੀ ਹਰਦੀਪ ਨਿੱਝਰ ‘ਤੇ ਐਲਾਨਿਆ 10 ਲੱਖ ਦਾ ਇਨਾਮ, ਫਿਲੌਰ ‘ਚ ਪੁਜਾਰੀ ਦੀ ਕਰਵਾਈ ਸੀ ਹੱਤਿਆ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 20 ਜੁਲਾਈ ਨੂੰ ਇਕ ਹੈੱਡ ਕਾਂਸਟੇਬਲ ਜਿਸ ਨੂੰ ਪਾਇਲ ਚੋਣ ਖੇਤਰ ਦੇ ਸਾਬਕਾ ਕਾਂਗਰਸੀ ਵਿਧਾਇਕ ਲਖਬੀਰ ਸਿੰਘ ਲੱਖਾ ਦੇ ਨਾਲ ਗੰਨਮੈਨ ਵਜੋਂ ਤਾਇਨਾਤ ਕੀਤਾ ਗਿਆ ਸੀ, ਨੂੰ ਖੰਨਾ ਪੁਲਿਸ ਨੇ ਡਰੱਗ ਤਸਕਰੀ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਉਸ ਦੇ ਕਬਜ਼ੇ ਤੋਂ 200 ਗ੍ਰਾਮ ਅਫੀਮ ਬਰਾਮਦ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: