ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਅਕਾਲੀ ਦਲ ਦੇ ਆਗੂ ਗੁਰਚਰਨ ਸਿੰਘ ਚੰਨੀ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰ ਲਿਆ। ਚੰਨੀ ਲੰਮੇ ਸਮੇਂ ਤੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਹਿਣ ਦੇ ਨਾਲ-ਨਾਲ ਯੋਜਨਾ ਬੋਰਡ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਚੰਨੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸੁਖਦੇਵ ਸਿੰਘ ਢੀਂਡਸਾ ਨਾਲ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਵਿੱਚ ਚਲੇ ਗਏ ਸਨ, ਪਰ ਹੁਣ ਉਨ੍ਹਾਂ ਨੇ ਘਰ ਵਾਪਸੀ ਕਰ ਲਈ।
ਇਸ ਦੌਰਾਨ ਕੇਂਦਰ ਸਰਕਾਰ ‘ਤੇ ਹਮਲਾ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪਹਿਲਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਚ ਪੰਜਾਬ ਤੋਂ ਮੈਂਬਰ ਹੁੰਦਾ ਸੀ ਪਰ ਕੇਂਦਰ ਸਰਕਾਰ ਨੇ ਉਹ ਵੀ ਪੰਜਾਬ ਤੋਂ ਖੋਹ ਲਿਆ ਹੈ। ਪਹਿਲਾਂ ਡੈਮ ਬਾਰੇ ਸਾਰੀ ਜਾਣਕਾਰੀ ਮੈਂਬਰ ਰਾਹੀਂ ਮਿਲਦੀ ਸੀ ਪਰ ਹੁਣ ਮੁਸੀਬਤ ਪੂਰੀ ਤਰ੍ਹਾਂ ਸਿਰ ‘ਤੇ ਖੜ੍ਹੀ ਹੁੰਦੀ ਹੈ ਤਾਂ ਪਤਾ ਲੱਗਦਾ ਹੈ. ਜਦੋਂ ਡੈਮ ਪਾਣੀ ਨਾਲ ਭਰ ਜਾਂਦਾ ਹੈ ਅਤੇ ਗੇਟ ਖੋਲ੍ਹਣੇ ਪੈਂਦੇ ਹਨ। ਇਸ ਦੌਰਾਨ ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ ਵੀ ਮੌਜੂਦ ਸਨ।
ਵੀਡੀਓ ਲਈ ਕਲਿੱਕ ਕਰੋ -: