ਮਸ਼ਹੂਰ ਲੋਕ ਗਾਇਕ ਗੁਰਦਾਸ ਮਾਨ ਸ਼ਨੀਵਾਰ ਸ਼ਾਮ ਨੂੰ ਮਰਹੂਮ ਸਿੱਧੂ ਮੂਸੇਵਾਲਾ ਦੇ ਗਰ ਪਹੁੰਚੇ। ਇਥੇ ਉਨ੍ਹਾਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਨਾਲ ਲੰਮੀ ਗੱਲਬਾਤ ਕੀਤੀ ਤੇ ਪਰਿਵਾਰ ਨਾਲ ਸਮਾਂ ਬਿਤਾਇਆ। ਗੁਰਦਾਸ ਮਾਨ ਚਾਹੇ ਸਿੱਧੂ ਮੂਸੂਵਾਲਾ ਤੋਂ ਕਾਫੀ ਵੱਡੇ ਹਨ, ਪਰ ਉਨ੍ਹਾਂ ਨੇ ਆਪਣੀ ਮੌਜੂਦਗੀ ਨਾਲ ਮਾਪਿਆਂ ਦਾ ਦੁੱਖ ਜ਼ਰੂਰ ਘੱਟ ਕੀਤਾ।
ਪਿੰਡ ਮੂਸਾ ਵਿੱਚ ਹਵੇਲੀ ਪਹੁੰਚੇ ਗੁਰਦਾਸ ਮਾਨ ਸਭ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦੀ ਤਸਵੀਰ ਵੇਖ ਕੇ ਭਾਵੁਕ ਹੋ ਗਏ। ਪਹਿਲਾਂ ਉਨ੍ਹਾਂ ਫੋਟੋ ਨੂੰ ਨਮਸਕਾਰ ਕੀਤਾ ਤੇ ਫਿਰ ਉਸ ਨੂੰ ਜੱਫੀ ਪਾਈ। ਪਿਤਾ ਬਲਕੌਰ ਸਿੰਘ ਤੇ ਮਾਂ ਚਰਨ ਕੌਰ ਨਾਲ ਉਨ੍ਹਾਂ ਦੇ ਪੁੱਤ ਦੇ ਜਾਣ ਦਾ ਦੁੱਖ ਸਾਂਝਾ ਕੀਤਾ। ਗੁਰਦਾਸ ਮਾਨ ਨੇ ਇਸ ਦੌਰਾਨ ਹਵੇਲੀ ਦੀ ਕਿਚਨ ਵਿੱਚ ਭੂੰਜੇ ਬਹਿ ਕੇ ਪਰਿਵਾਰ ਨਾਲ ਖਾਣਾ ਖਾਧਾ।
ਸ਼ੁਭਦੀਪ ਸਿੰਘ ਸਿੱਧੂ ਉਰਫ ਮੂਸੇਵਾਲਾ ਦਾ ਪਿਛਲੇ ਸਾਲ 29 ਮਈ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਕਤਲ ਤੋਂ ਬਾਅਦ ਪਰਿਵਾਰ ਵੀ ਨਹੀ, ਸਗੋਂ ਸੰਗੀਤ ਜਗਤ ਦੇ ਨਾਲ-ਨਾਲ ਪੂਰਾ ਪੰਜਾਬ ਸੋਗ ਵਿੱਚ ਡੁੱਬਿਆ ਹੋਇਆ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ 32 ਦੋਸ਼ੀ ਅਜੇ ਤੱਕ ਪੁਲਿਸ ਦੀ ਗ੍ਰਿਫਤ ਵਿੱਚ ਹਨ, ਉਥੇ ਹੀ ਹੋਰਨਾਂ ਨੂੰ ਫੜਣ ਲਈ ਦਿੱਲੀ ਪੁਲਿਸ ਲੰਮੇ ਸਮੇਂ ਤੋਂ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ : ਸੰਗਰੂਰ : ਪੰਚਾਇਤ ਦਾ ਫ਼ਰਮਾਨ- ‘ਗੁੰਡਾਗਰਦੀ ਜਾਂ ਨਸ਼ਾ ਵੇਚਣ ਵਾਲਿਆਂ ਦਾ ਮੂੰਹ ਕਾਲਾ ਕਰਕੇ ਘੁਮਾਇਆ ਜਾਏਗਾ’
ਦੂਜੇ ਪਾਸੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਇੱਕ ਵਾਰ ਫਿਰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਇਹ ਧਮਕੀ ਉਨ੍ਹਾਂ ਨੂੰ ਈ-ਮੇਲ ਰਾਹੀਂ ਮਿਲੀ, ਜਿਸ ਮਗਰੋਂ ਪੁਲਿਸ ਲਗਾਤਾਰ ਰਾਜਸਥਾਨ ਤੇ ਪੰਜਾਬ ਵਿੱਚ ਛਾਪੇਮਾਰੀਆਂ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: