5G ਦਾ ਮੋਬਾਈਲ ਟਾਵਰ ਲਗਾਉਣ ਦਾ ਝਾਂਸਾ ਦੇਕੇ ਗੁਰਦਾਸਪੁਰ ਦੇ ਪਿੰਡ ਡੇਹਰੀਵਾਲ ਦਰੋਗਾ ਦੇ ਵਿਅਕਤੀ ਨਾਲ 35 ਲੱਖ ਰੁਪਏ ਦੀ ਠੱਗੀ ਕਰਨ ਵਾਲੇ 2 ਨੌਜਵਾਨਾਂ ਨੂੰ ਸਿਟੀ ਪੁਲਿਸ ਨੇ ਗਾਜੀਆਬਾਦ ਤੋਂ ਕੀਤਾ ਗ੍ਰਿਫਤਾਰ ਵੱਖ ਵੱਖ ਨੰਬਰਾਂ ਤੋਂ ਕਾਲ ਕਰ ਲੋਕਾਂ ਨੂੰ 5G ਦਾ ਮੋਬਾਈਲ ਟਾਵਰ ਲਗਾਉਣ ਦਾ ਦਿੰਦੇ ਸ਼ਨ। ਝਾਂਸਾ ਪੁਲਿਸ ਵੱਲੋਂ ਰਿਮਾਂਡ ਹਾਸਲ ਕਰਕੇ ਅੱਗਲੀ ਪੁਛਗਿੱਛ ਕੀਤੀ ਜਾਵੇਂਗੀ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਸੀਟੀ ਰਿਪੁਤਾਪਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਊਧਮ ਸਿੰਘ ਵਾਸੀ ਡੇਹਰੀਵਾਲ ਦਰੋਗਾ ਨੇ ਸ਼ਿਕਾਇਤ ਦਿੱਤੀ ਸੀ ਕਿ ਕੁਝ ਨੌਜਵਾਨਾਂ ਨੇ ਉਨ੍ਹਾਂ ਨੂੰ 5G ਦਾ ਮੋਬਾਇਲ ਟਾਵਰ ਲਗਾਉਣ ਦਾ ਝਾਂਸਾ ਦੇ ਕੇ ਉਸਦੇ ਕੋਲੋਂ ਪੈਸੇ ਠੱਗੇ ਹਨ। ਉਨ੍ਹਾਂ ਦਸਿਆ ਕਿ ਕੁੱਝ ਨੌਜਵਾਨਾਂ ਉਸ ਨੂੰ ਵੱਖ-ਵੱਖ ਨੰਬਰਾਂ ਤੋਂ ਫੋਨ ਕਰਕੇ ਵੱਖ-ਵੱਖ ਅਕਾਊਂਟਾਂ ਦੇ ਵਿਚ ਕੁੱਲ 35 ਲੱਖ ਰੁਪਏ ਪਵਾਏ ਹਨ।
ਇਹ ਵੀ ਪੜ੍ਹੋ : ਗੁਰਦਾਸਪੁਰ : ਅਸਲਾ ਐਕਟ, ਲੁੱਟ ਖੋਹ, ਇਰਾਦਾ ਕਤਲ ਵਰਗੇ ਮਾਮਲਿਆਂ ‘ਚ ਲੋੜੀਂਦਾ ਲਵਪ੍ਰੀਤ ਸਿੰਘ ਗ੍ਰਿਫਤਾਰ
ਇਸ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਸਾਈਬਰ ਸੈੱਲ ਦੀ ਟੀਮ ਨੇ ਦੋ ਨੌਜਵਾਨਾਂ ਨੂੰ ਟਰੇਸ ਕੀਤਾ ਜੋ ਕਿ ਯੂ ਪੀ ਗਾਜ਼ੀਆਬਾਦ ਦੇ ਰਹਿਣ ਵਾਲੇ ਸੀ ਜਿਸ ਤੋਂ ਬਾਅਦ ਥਾਣਾ ਸਿਟੀ ਪੁਲਿਸ ਨੇ ਰਾਹੁਲ ਅਤੇ ਅਸੀਮ ਨੂੰ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਨ੍ਹਾਂ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਲ ਕਰ ਇਨ੍ਹਾਂ ਦੇ ਕੋਲ ਅਗਲੀ ਪੁੱਛਗਿੱਛ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: