ਗੁਰਦਾਸਪੁਰ ਦੇ ਸਨਮਦੀਪ ਸਿੰਘ ਨੇ ਮਲੇਸ਼ੀਆ ਵਿੱਚ ਕਰਾਟੇ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤਿਆ ਹੈ। ਸਨਮ ਦੀਪ ਸਿੰਘ ਨੇ ਇੱਕ ਸਾਲ ਵਿੱਚ ਦੋ ਸੋਨ ਤਗਮੇ ਜਿੱਤੇ ਹਨ। 9 ਸਾਲ ਦੇ ਸਨਮ ਦੀਪ ਸਿੰਘ ਨੇ ਮਲੇਸ਼ੀਆ ਵਿੱਚ ਹੋਈ ਕਰਾਟੇ ਚੈਂਪੀਅਨਸ਼ਿਪ ਵਿੱਚ ਅਮਰੀਕਾ ਅਤੇ ਚੀਨ ਦੇ ਖਿਡਾਰੀਆਂ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ ਹੈ।

Gurdaspur’s Sanamdeep won gold
ਸਨਮ ਦੀਪ ਸਿੰਘ ਨੇ ਇਸ ਤੋਂ ਪਹਿਲਾਂ ਦੁਬਈ ਵਿੱਚ ਬੁਡੋਕਾਨ ਕਰਾਟੇ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਜਿੱਤਿਆ ਸੀ। ਜ਼ਿਕਰਯੋਗ ਹੈ ਕਿ ਸਨਮਦੀਪ ਸਿੰਘ ਨੇ ਇੱਕ ਸਾਲ ਵਿੱਚ ਇਹ ਦੂਜਾ ਸੋਨ ਤਗਮਾ ਜਿੱਤਿਆ ਹੈ। ਇਸ ਜਿੱਤ ਨਾਲ ਸਨਮਦੀਪ ਸਿੰਘ ਨੇ ਪੰਜਾਬ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਵੀ ਨਾਂਅ ਰੋਸ਼ਨ ਕੀਤਾ ਹੈ।
ਇਹ ਵੀ ਪੜ੍ਹੋ : ਮੋਹਾਲੀ ਦੇ ਰੌਬਿਨ ਨੇ ਕੀਤਾ ਕਮਾਲ, ਗਰੈਪਲਿੰਗ ਰੈਸਲਿੰਗ ਨੈਸ਼ਨਲ ਚੈਂਪੀਅਨਸ਼ਿਪ 2023 ‘ਚ ਜਿੱਤਿਆ ਸੋਨ ਤਮਗਾ
ਸਨਮਦੀਪ ਸਿੰਘ ਦਾ ਪਰਿਵਾਰ ਅਤੇ ਗਲੀ ਦੇ ਲੋਕ ਬੱਚਿਆਂ ਦਾ ਸਵਾਗਤ ਕਰਨ ਲਈ ਅੰਮ੍ਰਿਤਸਰ ਦੇ ਰਾਜਾ ਸਾਹਾਂਸੀ ਹਵਾਈ ਅੱਡੇ ‘ਤੇ ਪਹੁੰਚੇ। ਇਸ ਦੌਰਾਨ ਗੁਰਦਾਸਪੁਰ ਸ਼ਹਿਰ ਦੇ ਲੋਕਾਂ ਨੇ ਸ੍ਰੀ ਪਰਸ਼ੂਰਾਮ ਚੌਕ ਵਿਖੇ ਸਨਮਦੀਪ ਸਿੰਘ ਦਾ ਨਿੱਘਾ ਸਵਾਗਤ ਵੀ ਕੀਤਾ। ਬੱਚੀ ਦਾ ਸਨਮਾਨ ਕਰਵਾਉਣ ਲਈ ਪਰਿਵਾਰ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਕੋਲ ਜਾਣਾ ਪਿਆ ਪਰ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਸਿੰਘ ਨੇ ਬੱਚੇ ਨੂੰ ਸਨਮਾਨਿਤ ਕੀਤਾ।
ਵੀਡੀਓ ਲਈ ਕਲਿੱਕ ਕਰੋ -: