ਪਾਕਿਸਤਾਨ ‘ਚ ਸਿੱਖਾਂ ‘ਤੇ ਤਸ਼ੱਦਦ ਦੀ ਘਟਨਾ ਇੱਕ ਵਾਰ ਫਿਰ ਸਾਹਮਣੇ ਆਈ ਹੈ। ਦਰਅਸਲ ਲਾਹੌਰ ਵਿੱਚ ਮੁਸਲਿਮ ਕੱਟੜਪੰਥੀਆਂ ਨੇ ਗੁਰਦੁਆਰਾ ਸ਼ਹੀਦ ਗੰਜ ਭਾਈ ਤਾਰੂ ਸਿੰਘ ਨੂੰ ਮਸਜਿਦ ਕਹਿ ਕੇ ਤਾਲਾ ਲਾ ਦਿੱਤਾ ਹੈ। ਪਾਕਿਸਤਾਨ ਦੇ ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਨੇ ਲਾਹੌਰ ਦੇ ਮੁਸਲਿਮ ਕੱਟੜਪੰਥੀਆਂ ਨਾਲ ਮਿਲ ਕੇ ਸਿੱਖ ਭਾਈਚਾਰੇ ਲਈ ਗੁਰਦੁਆਰਾ ਸਾਹਿਬ ਨੂੰ ਬੰਦ ਕਰ ਦਿੱਤਾ ਹੈ। ਇਸ ਕਰਕੇ ਸਥਾਨਕ ਸਿੱਖਾਂ ਵਿੱਚ ਭਾਰੀ ਰੋਸ ਹੈ।
ਦੱਸ ਦੇਈਏ ਕਿ ਭਾਰਤੀ ਇਤਿਹਾਸ ਵਿੱਚ ਹਜ਼ਾਰਾਂ ਬਹਾਦਰ ਜੋਧਿਆਂ ਦੇ ਨਾਮ ਦਰਜ ਹਨ। ਇਨ੍ਹਾਂ ਜੋਧਿਆਂ ਨੇ ਧਰਮ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਵੀ ਕੁਰਬਾਨ ਕੀਤੀਆਂ। ਕਿਸੇ ਵੀ ਹਾਲਤ ਵਿੱਚ ਉਨ੍ਹਾਂ ਨੇ ਇਸਲਾਮ ਅੱਗੇ ਝੁਕਣਾ ਸਵੀਕਾਰ ਨਹੀਂ ਕੀਤਾ। ਅਜਿਹੇ ਬਹਾਦਰ ਜੋਧਿਆਂ ਵਿਚ ਇਕ ਭਾਈ ਤਾਰੂ ਸਿੰਘ ਵੀ ਸੀ। ਪਾਕਿਸਤਾਨ ਦੇ ਲਾਹੌਰ ਵਿੱਚ ਉਨ੍ਹਾਂ ਦੇ ਨਾਂ ‘ਤੇ ਗੁਰਦੁਆਰਾ ਸ਼ਹੀਦ ਗੰਜ ਭਾਈ ਤਾਰੂ ਸਿੰਘ ਬਣਾਇਆ ਗਿਆ ਹੈ, ਜੋ ਕਿ ਉਨ੍ਹਾਂ ਦਾ ਸ਼ਹੀਦੀ ਸਥਾਨ ਹੈ। ਪਾਕਿਸਤਾਨ ਸਰਕਾਰ ਅਤੇ ਉੱਥੋਂ ਦੇ ਕੱਟੜਪੰਥੀ ਪਿਛਲੇ ਲੰਮੇ ਸਮੇਂ ਤੋਂ ਗੁਰਦੁਆਰਾ ਸਾਹਿਬ ਨੂੰ ਮਸਜਿਦ ਵਿੱਚ ਬਦਲਣ ਦੀ ਸਾਜ਼ਿਸ਼ ਰਚ ਰਹੇ ਸਨ। ਜੁਲਾਈ 2020 ‘ਚ ਇਸ ਮਾਮਲੇ ‘ਚ ਦਖਲ ਦਿੰਦੇ ਹੋਏ ਭਾਰਤ ਸਰਕਾਰ ਨੇ ਵੀ ਸਾਜ਼ਿਸ਼ ਰਚਣ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ : ਰੂਸ ਨਾਲ ਜੰਗ ‘ਚ ਹਿੰਮਤ ਲਈ ਜ਼ੇਲੇਂਸਕੀ ਨੂੰ ਐਵਾਰਡ, ਚੁਣੇ ਗਏ Person of the Year 2022
ਇਸਲਾਮ ਕਬੂਲ ਨਾ ਕਰਨ ਕਰਕੇ ਭਾਈ ਤਾਰੂ ਸਿੰਘ ਦਾ ਸਿਰ ਉਖਾੜ ਦਿੱਤਾ ਗਿਆ ਸੀ। ਉਨ੍ਹਾਂ ਨੇ ਇਸਲਾਮੀ ਹਮਲਾਵਰਾਂ ਦੇ ਸਾਹਮਣੇ ਆਪਣੇ ਕੇਸ਼ ਕਟਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਇਸ ਤੋਂ ਨਾਰਾਜ਼ ਹੋ ਕੇ ਪੰਜਾਬ ਦੇ ਮੁਗਲ ਸਰਦਾਰ ਜ਼ਕਰੀਆ ਖਾਨ ਨੇ ਉਨ੍ਹਾਂ ਨੂੰ ਬਹੁਤ ਤਸੀਹੇ ਦਿੱਤੇ। ਭਾਈ ਤਾਰੂ ਸਿੰਘ ਨੇ ਦੇਸ਼, ਸਿੱਖ ਧਰਮ ਅਤੇ ਖਾਲਸਾ ਪੰਥ ਲਈ ਕੁਰਬਾਨੀ ਦਿੱਤੀ।
ਗੁਰਦੁਆਰਾ ਸ਼ਹੀਦ ਗੰਜ ਭਾਈ ਤਾਰੂ ਸਿੰਘ ਲਾਹੌਰ ਦੇ ਨੌਲੱਖਾ ਬਾਜ਼ਾਰ ਵਿੱਚ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਲੋਕਾਂ ਦਾ ਮੰਨਣਾ ਹੈ ਕਿ ਇੱਥੋਂ ਦੀ ਮੌਜੂਦਾ ਮਸਜਿਦ ‘ਤੇ ਸਿੱਖਾਂ ਨੇ ਜ਼ਬਰਦਸਤੀ ਕਬਜ਼ਾ ਕਰ ਲਿਆ ਸੀ।
ਵੀਡੀਓ ਲਈ ਕਲਿੱਕ ਕਰੋ -: