552ਵੇਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਾਲਾਨਾ ਜੋੜ ਮੇਲੇ ਨੂੰ ਲੈਕੇ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਜੋ 18 ਅਤੇ 19 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖ਼ੇ ਹੁਣ ਤੋਂ ਹੀ ਹਜ਼ਾਰਾਂ ਦੀ ਤਾਦਾਦ ਵਿਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ ਅਤੇ ਆਪਣੀਆਂ ਮਨੋਕਾਮਨਾਵਾਂ ਦੀਆਂ ਅਰਦਾਸਾ ਕਰਦੀਆਂ ਹਨ ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ‘ਤੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ ਹਨ ਤੇ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੇ ਹੋਰ ਸਮੂਹ ਗੁਰਦੁਆਰਾ ਸਾਹਿਬਾਨ ਦੀ ਸਜਾਵਟ ਸੁੰਦਰ ਬਿਜਲਈ ਲੜੀਆਂ ਨਾਲ ਕੀਤੀ ਜਾ ਰਹੀ ਹੈ।
ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਦਰਸ਼ਨੀ ਡਿਊੜੀ, ਮੁੱਖ ਦਰਬਾਰ ਸਾਹਿਬ ਕੰਪਲੈਕਸ, ਫਰੰਟ ਸਾਈਟਾਂ ‘ਤੇ ਗੁਰਦੁਆਰਾ ਸਾਹਿਬ ਦੇ ਮੇਨ ਦਰਵਾਜ਼ਿਆਂ ਤੋਂ ਇਲਾਵਾ ਭਾਈ ਮਰਦਾਨਾ ਜੀ ਦੀਵਾਨ ਹਾਲ, ਬੇਬੇ ਨਾਨਕੀ ਨਿਵਾਸ, ਮਾਤਾ ਸੁਲੱਖਣੀ ਤਰ੍ਹਾਂ ਸਜਾਇਆ ਗਿਆ ਹੈ ਕਿ ਹਰ ਸ਼ਰਧਾਲੂ ਦਾ ਮਨ ਮੋਹਿਆ ਜਾ ਰਿਹਾ ਹੈ।
ਸਜਾਵਟ ਲਈ ਦਿੱਲੀ ਦੀਆਂ ਸੰਗਤਾਂ ਵੱਲੋਂ ਤਕਰੀਬਨ 50 ਕੁਇੰਟਲ ਫੁੱਲਾਂ ਦੀ ਸੇਵਾ ਸ਼ਰਧਾ ਨਾਲ ਕੀਤੀ ਗਈ ਹੈ