ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸਪੇਨ ਜਾ ਰਹੇ ਨਾਮੀ ਗੈਂਗਸਟਰ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। SSOC ਨੇ ਇਹ ਗ੍ਰਿਫਤਾਰੀ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਤੋਂ ਕੀਤੀ ਹੈ। ਇੰਨਾ ਹੀ ਨਹੀਂ ਪੁਲਿਸ ਨੇ ਲੁਧਿਆਣਾ ਦੇ ਖੰਨਾ ਤੋਂ ਅੱਤਵਾਦੀ ਦੇ ਇਕ ਸਾਥੀ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦਿੱਲੀ ਏਅਰਪੋਰਟ ਤੋਂ ਫੜੇ ਅੱਤਵਾਦੀ ਦੀ ਪਛਾਣ ਸਪੇਨ ਵਾਸੀ ਹਰਜੀਤ ਸਿੰਘ ਵਜੋਂ ਹੋਈ ਹੈ। ਹਰਜੀਤ ਦੇ ਸਾਥੀ ਖੰਨਾ ਵਾਸੀ ਅਮਰਿੰਦਰ ਸਿੰਘ ਉਰਫ ਬੰਟੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਬੀਤੇ ਦਿਨੀਂ ਪੰਜਾਬ ਪੁਲਿਸ ਵੱਲੋਂ ਫੜੇ ਗਏ ਨਾਮੀ ਗੈਂਗਸਟਰ ਤੋਂ ਸਮਰਥਨ ਪ੍ਰਾਪਤ 5 ਮੈਂਬਰ ਦੇ ਗਿਰੋਹ ਦੀ ਗ੍ਰਿਫਤਾਰੀ ਤੋਂ ਹਰਜੀਤ ਸਿੰਘ ਦੀ ਇਨਪੁੱਟ ਪੁਲਿਸ ਨੂੰ ਮਿਲੀ।
ਏਆਈਜੀ ਐੱਸਐੱਸਓਸੀ ਮੋਹਾਲੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਗੁਰਦਾਸਪੁਰ ਦੇ ਪਿੰਡ ਘਣਸ਼ਾਮਪੁਰ ਦਾ ਮੂਲ ਵਾਸੀ ਹਰਜੀਤ ਸਿੰਘ ਲਗਭਗ ਇਕ ਮਹੀਨੇ ਪਹਿਲਾਂ ਭਾਰਤ ਆਇਆ ਸੀ। ਪੰਜਾਬ ਪੁਲਿਸ ਕੋਲ ਉਸ ਦੇ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੀ ਜਾਣਕਾਰੀ ਮਿਲੀ ਸੀ। ਇਹ ਵੀ ਖਬਰ ਸੀ ਕਿ ਮੁਲਜ਼ਮ ਟਾਰਗੈੱਟ ਕਿਲਿੰਗ ਦੀ ਪਲਾਨਿੰਗ ਵਿਚ ਹੈ। ਪੰਜਾਬ ਪੁਲਿਸ ਨੇ ਤੁਰੰਤ ਉਸ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਕਰ ਦਿੱਤਾ ਜਿਸ ਦੇ ਬਾਅਦ ਉਸ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਗਿਆ।
ਗ੍ਰਿਫਤਾਰ ਮੁਲਜ਼ਮ ਹਰਜੀਤ ਸਿੰਘ ਦੀ ਅੱਗੇ ਦੀ ਜਾਂਚ ਤੋਂ ਪਤਾ ਲੱਗਾ ਕਿ ਉਸ ਨੇ ਆਪਣੇ ਸਹਿਯੋਗੀ ਅਮਰਿੰਦਰ ਉਰਫ ਬੰਟੀ ਨੂੰ ਫੰਡਿੰਗ ਤੇ ਸਹਾਇਤਾ ਦੇ ਕੇ ਅੱਤਵਾਦੀ ਗਤੀਵਿਧੀਆਂ ਨੂੰ ਬੜ੍ਹਾਵਾ ਦੇਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਹਰਜੀਤ ਤੋਂ ਪੁੱਛਗਿਛ ਤੋਂ ਸੁਰਾਗ ਹਾਸਲ ਕੀਤੇ ਗਏ ਜਿਸ ਦੇ ਬਾਅਦ ਪੁਲਿਸ ਟੀਮ ਨੇ ਖੰਨਾ ਤੋਂ ਅਮਰਿੰਦਰ ਉਰਫ ਬੰਟੀ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਯੈਲੋ ਅਲਰਟ, ਮੌਸਮ ਵਿਭਾਗ ਨੇ 7 ਜ਼ਿਲ੍ਹਿਆਂ ‘ਚ ਦਿੱਤੀ ਭਾਰੀ ਮੀਂਹ ਦੀ ਚੇਤਾਵਨੀ
ਜਾਂਚ ਵਿਚ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਸੋਸ਼ਲ ਮੀਡੀਆ ਜ਼ਰੀਏ ਇਕ-ਦੂਜੇ ਨਾਲ ਸੰਪਰਕ ਵਿਚ ਆਏ ਸਨ। ਮੁਲਜ਼ਮ ਹਰਜੀਤ ਸਿੰਘ ਨੇ ਧਾਰਮਿਕ ਨੇਤਾਵਾਂ ਦੀ ਟਾਰਗੈੱਟ ਕਿਲਿੰਗ ਨੂੰ ਅੰਜਾਮ ਦੇਣ ਲਈ ਕਈ ਵਾਰ ਸਪੇਨ ਤੋਂ ਭਾਰਤ ਵਿਚ ਆਪਣੇ ਸਾਥੀ ਅਮਰਿੰਦਰ ਬੰਟੀ ਨੂੰ ਪੈਸੇ ਉਪਲਬਧ ਕਰਵਾਏ।
ਵੀਡੀਓ ਲਈ ਕਲਿੱਕ ਕਰੋ -: